Vigilance Bureau ਵੱਲੋਂ ਸੇਵਾ ਕੇਂਦਰ ਦਾ ਕਰਮਚਾਰੀ 7,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Date:

spot_img

Jalandhar News:ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਮਹੇਸ਼ ਕੁਮਾਰ, ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ, ਜ਼ਿਲ੍ਹਾ ਜਲੰਧਰ ਨੂੰ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਨੂਰਮਹਿਲ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ 24.08.2026 ਨੂੰ ਸੇਵਾ ਕੇਂਦਰ, ਨੂਰਮਹਿਲ ਵਿਖੇ ਮੈਰਿਜ ਸਰਟੀਫਿਕੇਟ ਲਈ ਅਰਜ਼ੀ ਦਿੱਤੀ ਸੀ। ਬਾਅਦ ਵਿੱਚ ਉਹ ਮਹੇਸ਼ ਕੁਮਾਰ, ਹੈਲਪ ਡੈਸਕ, ਸੇਵਾ ਕੇਂਦਰ, ਨੂਰਮਹਿਲ ਨੂੰ ਮਿਲਿਆ ਅਤੇ ਮੈਰਿਜ ਸਰਟੀਫਿਕੇਟ ਜਲਦੀ ਜਾਰੀ ਕਰਨ ਦੀ ਬੇਨਤੀ ਕੀਤੀ।

ਇਹ ਵੀ ਪੜ੍ਹੋ  Vigilance Bureau ਵੱਲੋਂ 20,000 ਰੁਪਏ ਰਿਸ਼ਵਤ ਲੈਂਦਾ ਪੰਚਾਇਤ ਸਕੱਤਰ ਰੰਗੇ ਹੱਥੀਂ ਕਾਬੂ

ਮੁਲਜ਼ਮ ਮਹੇਸ਼ ਕੁਮਾਰ ਨੇ ਇਸ ਕੰਮ ਲਈ 7,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਕਿਹਾ ਕਿ ਸਰਟੀਫਿਕੇਟ ਦੋ ਦਿਨਾਂ ਦੇ ਅੰਦਰ ਜਾਰੀ ਕਰ ਦਿੱਤਾ ਜਾਵੇਗਾ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਨਾਲ ਸਬੰਧਤ ਗੱਲਬਾਤ ਰਿਕਾਰਡ ਕਰ ਲਈ।ਰਿਸ਼ਵਤ ਨਾ ਦੇਣ ਦੇ ਇੱਛੁਕ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਮਹੇਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅੱਗੇ ਦੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Haryana में ₹219.91 करोड़ के विकास कार्यों को मंजूरी, बोलीदाताओं से नेगोसिएशन से ₹18.81 करोड़ की बचत

👉मुख्यमंत्री नायब सिंह सैनी की अध्यक्षता में उच्चाधिकार प्राप्त...

‘ਗੈਂਗਸਟਰਾਂ ’ਤੇ ਵਾਰ’ ਦਾ 277ਵਾਂ ਦਿਨ: ਪੰਜਾਬ ਪੁਲਿਸ ਵੱਲੋਂ 527 ਥਾਵਾਂ ’ਤੇ ਛਾਪੇਮਾਰੀ; 223 ਕਾਬੂ

ਪੁਲਿਸ ਟੀਮਾਂ ਨੇ 175 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ...