Vigilance Bureau ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਂਦਾ Sub Inspector ਰੰਗੇ ਹੱਥੀਂ ਕਾਬੂ

Date:

spot_img

Jalandhar News: Vigilance Bureau ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਗੋਹਾਵਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਦੀ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਕਤ ਐਸ.ਆਈ. ਅਮਨਦੀਪ ਸਿੰਘ ਇਸ ਕੇਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘਸੀਟਣ ਅਤੇ ਉਨ੍ਹਾਂ ਦੀਆਂ ਸੰਪਤੀਆਂ ਵਿਰੁੱਧ ਕਾਰਵਾਈ ਵਿੱਢਣ ਦੀਆਂ ਧਮਕੀਆਂ ਦੇ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਆਈ. ਪਹਿਲਾਂ ਹੀ ਉਸ ਤੋਂ ਵੱਖ-ਵੱਖ ਮੌਕਿਆਂ ‘ਤੇ 6.50 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਉਸਦੀ ਭਰਜਾਈ ਨੂੰ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਚਾਉਣ ਲਈ 2 ਲੱਖ ਰੁਪਏ ਹੋਰ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ।

ਇਹ ਵੀ ਪੜ੍ਹੋ 👉ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਅੱਠ ਵਿਅਕਤੀ 11 ਆਧੁਨਿਕ ਪਿਸਤੌਲਾਂ ਸਣੇ ਕਾਬੂ

ਹੋਰ ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਰਿਸ਼ਵਤ ਦੇ ਪੈਸੇ ਬਰਾਮਦ ਕਰ ਲਏ ਗਏ। ਕਾਰਵਾਈ ਦੌਰਾਨ, ਕਾਂਸਟੇਬਲ ਮਨਿੰਦਰ ਸਿੰਘ, ਜੋ ਕਿ ਮੁਲਜ਼ਮ ਐਸ.ਆਈ. ਦੇ ਨਾਲ ਸੀ, ਗੱਡੀ ਸਮੇਤ ਮੌਕੇ ਤੋਂ ਭੱਜ ਗਿਆ।ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

Haryana Cabinet का बड़ा फैसला; दीन दयाल लाडो लक्ष्मी योजना के आय पात्रता मानदंडों में बदलाव

👉हरियाणा सरकार ने परिवार की सालाना आय की सीमा...

पीएम मोदी के जनसेवा के 25 वर्ष पूर्ण होने पर हरियाणा मंत्रीमण्डल में किया प्रस्ताव पारित

👉पीएम की विजनरी सोच और कल्याणकारी नीतियों की बदौलत...

मुख्यमंत्री ने लाभार्थियों के हाथों से 50 लाख से अधिक खातों में ट्रांसफर करवाए 1,634 करोड़ रुपये

👉‘डायरेक्ट बेनिफिट ट्रांसफर’ से पारदर्शिता और पात्र लाभार्थियों तक...