ਵਿਜੀਲੈਂਸ ਬਿਊਰੋ ਨੇ ਸਿਹਤ ਕਰਮਚਾਰੀ ਨੂੰ 7000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Date:

spot_img

👉ਮੁਲਜ਼ਮ ਨੇ ਪਹਿਲਾਂ ਲਈ ਸੀ 3000 ਰੁਪਏ ਦੀ ਰਿਸ਼ਵਤ
Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸਿਵਲ ਹਸਪਤਾਲ ਲੁਧਿਆਣਾ ਦੇ ਐਮਰਜੈਂਸੀ ਵਾਰਡ ਵਿੱਚ ਤਾਇਨਾਤ ਸਹਾਇਕ ਸਤਿੰਦਰ ਕੁਮਾਰ ਨੂੰ 7000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਜੱਸਲ ਕਲੋਨੀ, ਲੁਧਿਆਣਾ ਦੇ ਵਸਨੀਕ ਵਿਜੇ ਕੁਮਾਰ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਕਿ ਉਪਰੋਕਤ ਕਰਮਚਾਰੀ ਨੇ ਉਸ ਦੇ ਮੈਡੀਕਲ ਦੀ ਰਿਪੋਰਟ ਦੀ ਰਸੀਦ ਜਾਰੀ ਕਰਨ ਬਦਲੇ 10000 ਰੁਪਏ ਦੀ ਰਿਸ਼ਵਤ ਮੰਗੀ ਹੈ।

ਇਹ ਵੀ ਪੜ੍ਹੋ  ਬਠਿੰਡਾ ਪੁਲਿਸ ਨੇ ਅੰਨ੍ਹੇ ਕ+ਤਲ ਦੀ ਗੁੱਥੀ ਨੂੰ 24 ਘੰਟਿਆਂ ਵਿੱਚ ਸੁਲਝਾਇਆ, 3 ਮੁਲਜਮਾਂ ਨੂੰ ਕੀਤਾ ਕਾਬੂ

ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਉਕਤ ਮੁਲਜ਼ਮ ਪਹਿਲਾਂ ਹੀ ਉਸ ਤੋਂ 3000 ਰੁਪਏ ਲੈ ਚੁੱਕਾ ਹੈ ਅਤੇ ਬਾਕੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਰੇਂਜ ਦੀ ਇੱਕ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਉਕਤ ਮੁਲਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 7000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ। ਇਸ ਸਬੰਧ ਵਿੱਚ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਆਰਥਿਕ ਅਪਰਾਧ ਸ਼ਾਖਾ ਦੇ ਥਾਣਾ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ watsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img

Share post:

Popular

More like this
Related

ਰਾਹੁਲ ਗਾਂਧੀ ਪੰਜਾਬ ਵਿੱਚ ਕਾਂਗਰਸ ਦੇ ਨਸ਼ਿਆਂ ਦੇ ਰਿਕਾਰਡ ਦਾ ਜਵਾਬ ਦੇਣ: ਬਲਤੇਜ ਪੰਨੂ

👉ਕੈਪਟਨ ਅਮਰਿੰਦਰ ਸਿੰਘ ਨੇ ਨਸ਼ਾ ਖ਼ਤਮ ਕਰਨ ਲਈ ਸ੍ਰੀ...

Vigilance Bureau ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ

Barnala News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

Guru Kashi University ਦੇ ਨਿਊਜ਼ ਲੈਟਰ ਅਤੇ ਵਿਦਿਆਰਥੀ ਮੈਗਜ਼ੀਨ ਦੇ ਪੋਸਟਰ ਰੀਲੀਜ਼

Talwandi Sabo News: Guru Kashi University (ਗੁਰੂ ਕਾਸ਼ੀ ਯੂਨੀਵਰਸਿਟੀ)...

MRSPTU ਵੱਲੋਂ ਵਿਸ਼ਵ ਖੁਰਾਕ ਦਿਵਸ ਮੌਕੇ ਮਾਹਿਰ ਭਾਸ਼ਣ ਅਤੇ ‘ਬਿਨਾਂ ਅੱਗ ਦੇ ਭੋਜਨ ਤਿਆਰ ਕਰਨ’ ਦੇ ਮੁਕਾਬਲੇ ਕਰਵਾਏ

Bathinda News: MRSPTU; ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ...