ਲੁਧਿਆਣਾ , 8 ਫਰਵਰੀ : ਨਗਰ ਨਿਗਮ ਲੁਧਿਆਣਾ ਦੇ ਇੱਕ ਕੱਚੇ ਕਾਮੇ ਨੂੰ ਵਿਜੀਲੈਂਸ ਦੀ ਟੀਮ ਨੇ 6 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਰਿਸਵਤ ਦੀ ਦੂਜੀ ਕਿਸ਼ਤ ਸੀ ਕਿਉਕਿ ਕਥਿਤ ਦੋਸ਼ੀ ਪਹਿਲੀ ਕਿਸ਼ਤ ਵਜੋਂ ਚਾਰ ਹਜ਼ਾਰ ਰੁਪਏ ਪਹਿਲਾਂ ਹੀ ਲੈ ਚੁੱਕਿਆ ਸੀ। ਇਹ ਰਿਸ਼ਵਤ ਸਿਕਾਇਤਕਰਤਾ ਕੋਲੋਂ ਉਸਦੇ ਜੱਦੀ ਘਰ ਦਾ ਉਸਦੇ ਨਾਂ ’ਤੇ ਤਬਾਦਲਾ ਕਰਨ ਬਦਲੇ ਲਈ ਗਈ ਸੀ। ਇਸ ਸਬੰਧ ਵਿਚ ਵਿਜੀਲੈਂਸ ਕੋਲ ਜਗਦੀਸ਼ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਲੁਧਿਆਣਾ ਨੇ ਸ਼ਿਕਾਇਤ ਕੀਤੀ ਸੀ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਉਸਨੇ ਆਪਣੇ ਨਾਮ ’ਤੇ ਜੱਦੀ ਘਰ ਦਾ ਤਬਾਦਲਾ ਕਰਵਾਉਣ ਲਈ ਨਗਰ ਨਿਗਮ ਲੁਧਿਆਣਾ ਤੋਂ ਟੈਕਸ ਸੁਪਰਡੈਂਟ ਰਜਿਸਟਰ ਨੰਬਰ 1 (ਟੀਐਸ-1) ਸਰਟੀਫਿਕੇਟ ਪ੍ਰਾਪਤ ਕਰਨਾ ਸੀ।
ਹਰਿਆਣਾ ’ਚ ਪਹਿਲੀ ਵਾਰ 6 ਮਾਰਚ ਨੂੰ ਹੋਣਗੀਆਂ ਪਹਿਲੀ ਵਾਰ ਸ਼੍ਰੋਮਣੀ ਕਮੇਟੀ ਚੋਣਾਂ
ਨਿਗਮ ਵਿਚ ਉਸਦੀ ਮੁਲਾਕਾਤ ਇਕ ਕਰਮਚਾਰੀ ਹਰੀਸ਼ ਕੁਮਾਰ ਨਾਲ ਹੋਈ, ਜਿਸ ਨੇ ਖੁਦ ਨੂੰ ਕਾਰਪੋਰੇਸ਼ਨ ਦੀ ਹਾਊਸ ਟੈਕਸ ਸ਼ਾਖਾ ਦੇ ਕਲਰਕ ਵਜੋਂ ਪੇਸ਼ ਕੀਤਾ ਅਤੇ ਉਸ ਨੇ ਸਬੰਧਤ ਜੂਨੀਅਰ ਇੰਜੀਨੀਅਰ ਤੋਂ ਸ਼ਿਕਾਇਤਕਰਤਾ ਦੇ ਘਰ ਦਾ ਟੀ.ਐਸ.-1 ਸਰਟੀਫੀਕੇਟ ਜਾਰੀ ਕਰਵਾਉਣ ਲਈ ਉਸ ਤੋਂ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਗਾਇਆ ਕਿ ਮੁਲਜ਼ਮ ਨੇ ਮੌਕੇ ’ਤੇ ਹੀ ਉਸ ਤੋਂ 4000 ਰੁਪਏ ਲੈ ਲਏ ਅਤੇ ਬਾਕੀ ਰਹਿੰਦੇ 6000 ਰੁਪਏ ਟੀ.ਐੱਸ.-1 ਉਪਲਬਧ ਕਰਵਾਏ ਜਾਣ ਮੌਕੇ ਦੇਣ ਦੀ ਗੱਲ ਕਹੀ। ਸ਼ਿਕਾਇਤਕਰਤਾ ਨੇ ਦੱਸਿਆ ਕਿ ਦੋਸ਼ੀ ਕਰਮਚਾਰੀ ਗੂਗਲ ਪੇਅ ਰਾਹੀਂ ਬਾਕੀ ਰਕਮ ਦੀ ਮੰਗ ਕਰ ਰਿਹਾ ਸੀ ਪਰ ਉਸ ਨੂੰ ਗੂਗਲ ਪੇਅ ਵਰਤਣਾ ਨਹੀਂ ਆਉਂਦਾ ਇਸ ਲਈ ਉਸਨੇ ਨਕਦ ਰਕਮ ਲੈ ਲੈਣ ਲਈ ਕਿਹਾ।
ਹਾਈਟੈਕ ਪਟਵਾਰੀ: ਪੇਟੀਐਮ ਰਾਹੀਂ ਮੰਗੀ ਰਿਸ਼ਵਤ, ਕੇਸ ਦਰਜ਼
ਇਸੇ ਦੌਰਾਨ ਸ਼ਿਕਾਇਤਕਰਤਾ ਨੇ ਸਾਰੀ ਗੱਲਬਾਤ ਆਪਣੇ ਮੋਬਾਈਲ ਵਿੱਚ ਰਿਕਾਰਡ ਕਰ ਲਈ ਅਤੇ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤੀ ਤਾਂ ਜੋ ਮੁਲਜ਼ਮ ਨੂੰ ਕਾਬੂ ਕੀਤਾ ਜਾ ਸਕੇ।ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਲੁਧਿਆਣਾ ਰੇਂਜ ਦੀ ਵਿਜੀਲੈਂਸ ਟੀਮ ਨੇ ਉਕਤ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 6,000 ਰੁਪਏ ਰਿਸ਼ਵਤ ਲੈਂਦਿਆਂ ਦਬੋਚ ਲਿਆ। ਇਸ ਸਬੰਧ ਵਿੱਚ ਉਕਤ ਮੁਲਜ਼ਮ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7ਏ ਅਤੇ ਆਈਪੀਸੀ ਦੀ ਧਾਰਾ 420 ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ। ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ ਅਤੇ ਹੋਰ ਮੁਲਾਜ਼ਮਾਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।
Share the post "ਨਗਰ ਨਿਗਮ ਦਾ ਕਰਮਚਾਰੀ 6,000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਨੇ ਕੀਤਾ ਕਾਬੂ"