ਪੰਜ ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ‘PSPCL’ ਦੇ JE ਤੇ Lineman ਵਿਜੀਲੈਂਸ ਬਿਊਰੋ ਵੱਲੋਂ ਕਾਬੂ

Date:

spot_img

👉ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ ਲੈ ਚੁੱਕਾ ਸੀ 5000 ਰੁਪਏ
ਜਲੰਧਰ, 17 ਜਨਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਦਫ਼ਤਰ ਭੋਗਪੁਰ ਜ਼ਿਲ੍ਹਾ ਜਲੰਧਰ ਵਿਖੇ ਤਾਇਨਾਤ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਅਤੇ ਲਾਈਨਮੈਨ ਹਰਜੀਤ ਸਿੰਘ ਨੂੰ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਹ ਵੀ ਪੜ੍ਹੋ ਬਿਨਾਂ ਅਕਾਲੀ ਦਲ ’ਚ ‘ਵਾਪਸੀ‘ ਕੀਤੇ ਸਿਕੰਦਰ ਸਿੰਘ ਮਲੂਕਾ ਦੀਆਂ ‘ਸਿਆਸੀ‘ ਸਰਗਰਮੀਆਂ ਨੇ ਛੇੜੀ ਚਰਚਾ 

ਜਾਣਕਾਰੀ ਦਿੰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮਾਂ ਨੂੰ ਸੁਮੀਤ ਵਧਵਾ ਵਾਸੀ ਸੁਦਰਸ਼ਨ ਪਾਰਕ ਮਕਸੂਦਾਂ ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਦੋਵੇਂ ਮੁਲਜ਼ਮ ਉਸਦੀ ਰਿਹਾਇਸ਼ ’ਤੇ ਲੱਗੇ ਹੋਏ ਪੁਰਾਣੇ ਮੀਟਰ ਨੂੰ ਲਾਹੁਣ ਅਤੇ ਬਿਜਲੀ ਦਾ ਨਵਾਂ ਮੀਟਰ ਲਗਾਉਣ ਬਦਲੇ 10000 ਰੁਪਏ ਰਿਸ਼ਵਤ ਮੰਗ ਰਹੇ ਹਨ ਅਤੇ ਉਕਤ ਲਾਈਨਮੈਨ ਯੂ.ਪੀ.ਆਈ. ਪੇਮੈਂਟ ਰਾਹੀਂ ਪਹਿਲਾਂ ਵੀ 5000 ਰੁਪਏ ਲੈ ਚੁੱਕਾ ਹੈ ਅਤੇ ਰਿਸ਼ਵਤ ਦੀ ਬਾਕੀ ਰਹਿੰਦੀ ਰਕਮ ਵਜੋਂ 5000 ਰੁਪਏ ਮੰਗ ਰਿਹਾ ਹੈ।

ਇਹ ਵੀ ਪੜ੍ਹੋ ਵਿਧਾਨ ਸਭਾ ਦੇ ਸਕੱਤਰੇਤ ਵੱਲੋਂ ਲੁਧਿਆਣਾ ਪੱਛਮੀ ਸੀਟ ਨੂੰ ਖ਼ਾਲੀ ਐਲਾਨਿਆ,ਹੁਣ ਜਲਦੀ ਹੋਵੇਗੀ ਚੋਣ

ਬੁਲਾਰੇ ਨੇ ਅੱਗੇ ਕਿਹਾ ਕਿ ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਉਕਤ ਲਾਈਨਮੈਨ ਅਤੇ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਰਿਸ਼ਵਤ ਦੀ ਦੂਜੀ ਕਿਸ਼ਤ ਵਜੋਂ 5000 ਰੁਪਏ ਲੈਂਦਿਆਂ ਮੌਕੇ ‘ਤੇ ਹੀ ਕਾਬੂ ਕਰ ਲਿਆ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਇਸ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite  

 

spot_img
spot_img

Share post:

Popular

More like this
Related

ਪਤਨੀ ਤੇ ਧੀ ਦਾ ਜਾਇਦਾਦ ’ਚ ਕਿੰਨਾ ਹੱਕ? ਵਸੀਅਤ ਬਣਾਉਣ ਤੋਂ ਪਹਿਲਾਂ ਜਾਣ ਲਓ ਜਾਇਦਾਦ ਦੇ ਕਾਨੂੰਨ

ਨਿਊਜ਼ ਡੈਸਕ :  ਜਾਇਦਾਦ ਕਰੋੜਾਂ ਦੀ ਹੋਵੇ ਜਾਂ ਲੱਖਾਂ...

Amit Shah ਦੇ ਟਵੀਟ ‘ਤੇ CM Bhagwant Mann ਤੇ Arvind Kejriwal ਦਾ ਮੋੜਵਾਂ ਜਵਾਬ

Chandigarh News: ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ(Amit Shah)...

 Whatsapp ਦਾ ਨਵਾਂ ਗੈਸਟ ਕਾਲ ਫੀਚਰ ਹੋਇਆ ਸ਼ੁਰੂ! ਬਿਨਾਂ Whatsapp ਖਾਤੇ ਦੇ ਵੀ Audio ਤੇ Video Call

ਨਿਊਜ਼ ਡੈਸਕ : ਦੋਸਤਾਂ ਜਾਂ ਰਿਸ਼ਤੇਦਾਰਾਂ ਨਾਲ ਵੀਡੀਓ ਕਾਲ...