WhatsApp Image 2024-04-14 at 21.42.31
WhatsApp Image 2024-04-14 at 10.41.20
WhatsApp Image 2024-04-12 at 10.25.01
WhatsApp Image 2024-04-13 at 10.53.44
WhatsApp Image 2024-04-10 at 15.57.55
WhatsApp Image 2024-04-10 at 15.58.18
WhatsApp Image 2024-04-11 at 08.11.54 (1)
WhatsApp Image 2024-04-11 at 08.11.54
WhatsApp Image 2024-04-11 at 08.11.53
WhatsApp Image 2024-04-05 at 20.45.52
WhatsApp Image 2024-03-01 at 18.35.59
WhatsApp Image 2024-02-21 at 10.32.12
WhatsApp Image 2024-02-26 at 14.41.51
previous arrow
next arrow
Punjabi Khabarsaar
ਫ਼ਿਰੋਜ਼ਪੁਰ

ਵਿਜੀਲੈਂਸ ਬਿਊਰੋ ਨੇ ਦੂਜੀ ਕਿਸ਼ਤ ਵਜੋਂ ਰਿਸਵਤ ਦੇ 10 ਹਜ਼ਾਰ ਲੈਂਦਾ ਥਾਣੇਦਾਰ ਕਾਬੂ

ਦੋਸ਼ੀ ਪੁਲਿਸ ਮੁਲਾਜ਼ਮ ਨੇ ਪਹਿਲਾਂ ਲਏ ਸੀ 20,000 ਰੁਪਏ
ਫ਼ਿਰੋਜਪੁਰ, 27 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਆਪਣੀ ਅਣਥੱਕ ਲੜਾਈ ਦੌਰਾਨ ਸੋਮਵਾਰ ਨੂੰ ਥਾਣਾ ਸਦਰ ਫਾਜ਼ਿਲਕਾ ਅਧੀਨ ਪੈਂਦੀ ਪੁਲਿਸ ਚੌਕੀ ਲਾਧੂਕਾ ਮੰਡੀ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ) ਬਲਦੇਵ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੂਬਾ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐਸਆਈ ਨੂੰ ਪਰਵੀਨ ਕੁਮਾਰ ਵਾਸੀ ਮੰਡੀ ਲਾਧੂਕਾ ਜ਼ਿਲ੍ਹਾ ਫਾਜ਼ਿਲਕਾ ਵੱਲੋਂ ਦਰਜ ਕਰਵਾਈ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਪੰਜਾਬ ਪੁਲਿਸ ਨੇ ਅਮਰੀਕਾ ਅਧਾਰਿਤ ਜਸਮੀਤ ਲੱਕੀ ਵੱਲੋਂ ਚਲਾਏ ਜਾ ਰਹੇ ਨਸ਼ਾ ਤਸਕਰੀ ਰੈਕੇਟ ਦਾ ਕੀਤਾ ਪਰਦਾਫਾਸ਼

ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਝਗੜੇ ਨਾਲ ਸਬੰਧਤ ਪੁਲਿਸ ਸ਼ਿਕਾਇਤ ਵਿੱਚ ਉਸਦਾ ਨਾਮ ਸ਼ਾਮਲ ਨਾ ਕਰਨ ਬਦਲੇ ਹੋਰ 10,000 ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਕਤ ਛੋਟਾ ਥਾਣੇਦਾਰ ਪਹਿਲਾਂ ਹੀ ਇਸ ਸਬੰਧ ਵਿਚ 20,000 ਰੁਪਏ ਲੈ ਚੁੱਕਾ ਹੈ। ਸ਼ਿਕਾਇਤਕਰਤਾ ਨੇ ਇਸ ਮਾਮਲੇ ਵਿੱਚ ਪੁਲਿਸ ਅਧਿਕਾਰੀ ਵੱਲੋਂ ਰਿਸ਼ਵਤ ਦੀ ਮੰਗ ਕਰਦੇ ਸਮੇਂ ਕੀਤੀ ਗਈ ਗੱਲਬਾਤ ਨੂੰ ਰਿਕਾਰਡ ਕਰ ਲਿਆ ਹੈ ਅਤੇ ਇਸ ਮਾਮਲੇ ਵਿੱਚ ਸਬੂਤ ਵਜੋਂ ਵਿਜੀਲੈਂਸ ਨੂੰ ਸੌਂਪ ਦਿੱਤਾ ਹੈ।

ਗੋਲ਼ੀ ਕਾਂਡ ਤੋਂ ਬਾਅਦ ਸਾਹਮਣੇ ਆਇਆ ਗਿੱਪੀ ਗਰੇਵਾਲ, ਕਿਹਾ ਮੇਰੀ ਨਹੀਂ ਹੈ ਸਲਮਾਨ ਨਾਲ ਦੋਸਤੀ

ਜਿਸਤੋਂ ਬਾਅਦ ਫਿਰੋਜ਼ਪੁਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਏਐਸਆਈ ਬਲਦੇਵ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ।ਉਨਾਂ ਦੱਸਿਆ ਕਿ ਦੋਸ਼ੀ ਏ.ਐਸ.ਆਈ ਦੇ ਖਿਲਾਫ ਵਿਜੀਲੈਂਸ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

 

Related posts

ਪੰਜਾਬ ਦੇ ਪਹਿਲੇ ਮਿਰਚਾਂ ਦੇ ਕਲਸਟਰ ਦਾ ਚੇਤਨ ਸਿੰਘ ਜੌੜਾਮਾਜਰਾ ਵੱਲੋਂ ਰਸਮੀ ਉਦਘਾਟਨ

punjabusernewssite

ਬਠਿੰਡਾ ਤੋਂ ਬਾਅਦ ਵਿਜੀਲੈਂਸ ਬਿਊਰੋ ਵੱਲੋਂ ਫ਼ਾਜ਼ਿਲਕਾ ਮਹਿਲਾ ਥਾਣੇ ਦੀ ਮੁਖੀ ਕਾਬੂ

punjabusernewssite

ਵਿਜੀਲੈਂਸ ਵੱਲੋਂ ਹੈੱਡ ਕਾਂਸਟੇਬਲ 20,000 ਰੁਪਏ ਦੀ ਰਿਸਵਤ ਲੈਂਦਾ ਰੰਗੇ ਹੱਥੀਂ ਕਾਬੂ

punjabusernewssite