Vigilance Bureau ਨੇ ਫਰਵਰੀ ਦੌਰਾਨ ਰਿਸ਼ਵਤਖੋਰੀ ਦੇ 14 ਮਾਮਲਿਆਂ ’ਚ 18 ਵਿਅਕਤੀਆਂ ਨੂੰ ਕੀਤਾ ਰੰਗੇ ਹੱਥੀਂ ਕਾਬੂ

Date:

spot_img

Punjab News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਫਰਵਰੀ ਮਹੀਨੇ ਵਿੱਚ 14 ਵੱਖ-ਵੱਖ ਟਰੈਪ ਕੇਸਾਂ ਤਹਿਤ 17 ਸਰਕਾਰੀ ਅਧਿਕਾਰੀਆਂ ਅਤੇ ਇੱਕ ਨਿੱਜੀ ਵਿਅਕਤੀ ਨੂੰ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ।ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਨੇ ਇਸ ਸਮੇਂ ਦੌਰਾਨ ਸਰਕਾਰੀ ਕਰਮਚਾਰੀਆਂ ਅਤੇ ਹਰ ਖੇਤਰ ਵਿੱਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਹਰ ਸੰਭਵ ਕੋਸ਼ਿਸ਼ ਕੀਤੀ ਹੈ।ਬੁਲਾਰੇ ਨੇ ਦੱਸਿਆ ਕਿ ਬਿਊਰੋ ਨੇ ਪਿਛਲੇ ਮਹੀਨੇ ਵੱਖ-ਵੱਖ ਸਮਰੱਥ ਅਦਾਲਤਾਂ ਵਿੱਚ 26 ਵਿਜੀਲੈਂਸ ਮਾਮਲਿਆਂ ਨਾਲ ਸਬੰਧਤ ਚਲਾਨ ਪੇਸ਼ ਕੀਤੇ ਇਸ ਤੋਂ ਇਲਾਵਾ ਭ੍ਰਿਸ਼ਟਾਚਾਰ ਦੇ ਮਾਮਲਿਆਂ ਦੀ ਡੂੰਘਾਈ ਨਾਲ ਜਾਂਚ ਕਰਨ ਲਈ 3 ਵਿਜੀਲੈਂਸ ਇੰਕੁਆਈਰੀਜ਼ ਵੀ ਦਰਜ ਕੀਤੀਆਂ ਗਈਆਂ ਹਨ।

ਇਹ ਵੀ ਪੜ੍ਹੋ  ਕ੍ਰਿਸ਼ਨ ! ਤੂੰ ਗੋਲੀਆਂ ਵੇਚਦੈਂ; ਵਾਲ਼ੀ ਬੀਬੀ ਕਸੂਤੀ ਫਸੀ, ਮਹਿਲਾ ਕਮਿਸ਼ਨ ਨੇ ਦਿੱਤੇ ਜਾਂਚ ਦੇ ਆਦੇਸ਼

ਬੁਲਾਰੇ ਨੇ ਅੱਗੇ ਕਿਹਾ ਕਿ 35 ਮੁਲਜ਼ਮਾਂ ਵਿਰੁੱਧ 9 ਅਪਰਾਧਿਕ ਮਾਮਲੇ ਵੀ ਦਰਜ ਕੀਤੇ ਗਏ ,ਜਿਨ੍ਹਾਂ ਵਿੱਚ 11 ਸਰਕਾਰੀ ਮੁਲਾਜ਼ਮ ਸ਼ਾਮਲ ਹਨ।ਇਸ ਸਬੰਧੀ ਹੋਰ ਵੇਰਵੇ ਸਾਂਝੇ ਕਰਦਿਆਂ ਬੁਲਾਰੇ ਨੇ ਕਿਹਾ ਕਿ ਵੱਖ-ਵੱਖ ਸਮਰੱਥ ਅਦਾਲਤਾਂ ਨੇ ਪਿਛਲੇ ਮਹੀਨੇ ਦੌਰਾਨ ਬਿਊਰੋ ਵੱਲੋਂ ਦਾਇਰ ਕੀਤੇ ਗਏ ਅਤੇ ਲੜੇ ਗਏ ਰਿਸ਼ਵਤਖੋਰੀ ਦੇ 4 ਮਾਮਲਿਆਂ ਦਾ ਫੈਸਲਾ ਸੁਣਾਇਆ, ਜਿਸ ਵਿੱਚ ਚਾਰ ਵਿਅਕਤੀਆਂ ਨੂੰ ਦੋਸ਼ੀ ਠਹਿਰਾਇਆ ਗਿਆ ਅਤੇ ਸਾਢੇ ਤਿੰਨ ਸਾਲ ਤੋਂ ਚਾਰ ਸਾਲ ਦੀ ਕੈਦ ਅਤੇ 10000 ਰੁਪਏ ਤੋਂ ਲੈ ਕੇ 50000 ਰੁਪਏ ਤੱਕ ਦੇ ਜੁਰਮਾਨੇ ਦੀ ਸਜ਼ਾ ਸੁਣਾਈ ਗਈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਏਸ਼ੀਅਨ ਚੈਂਪੀਅਨਜ਼ ਟਰਾਫੀ 2026 – ਦੂਜਾ ਦਿਨ; ਭਾਰਤ, ਜਾਪਾਨ ਅਤੇ ਮਲੇਸ਼ੀਆ ਨੇ ਹਾਸਲ ਕੀਤੀ ਜਿੱਤ

ਏਸ਼ੀਅਨ ਚੈਂਪੀਅਨਜ਼ ਟਰਾਫੀ 2026 - ਦੂਜਾ ਦਿਨ; ਭਾਰਤ, ਜਾਪਾਨ...

Punjab Police ਦੇ DSP ਦੀਆਂ ਹੋਈਆਂ ਬਦਲੀਆਂ, ਦੇਖੋ list…

Punjab News: Punjab Police ਦੇ ਵਿਚ ਅੱਜ DSP ਦੇ...

ਜ਼ਿਲ੍ਹਾ ਪੁਲਿਸ ਦੁਕਾਨਦਾਰਾਂ ਤੇ ਵਪਾਰੀਆਂ ਨੂੰ ਸੁਰੱਖਿਅਤ ਮਾਹੌਲ ਦੇਣ ਲਈ ਵਚਨਬੱਧ : ਵੈਭਵ ਚੌਧਰੀ

👉ਤਿਓਹਾਰੀ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ ਗਸ਼ਤ ਵਧਾਈ...

ਕੇਵਲ ਸਿੰਘ ਢਿੱਲੋਂ ਦੀ ਅਗਵਾਈ ‘ਤੇ ਚੌਧਰੀ ਸ਼ਿਆਮ ਲਾਲ ਗੁੱਜਰ ਬੀਜੇਪੀ ‘ਚ ਸ਼ਾਮਲ

👉ਸ਼੍ਰੋਮਣੀ ਅਕਾਲੀ ਦਲ ਬੀਸੀ ਵਿੰਗ ਦੇ ਪ੍ਰਧਾਨ ਨੇ ਸੈਂਕੜੇ...