Vigilance Bureau ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

Date:

spot_img

Malerkotla News: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਜ਼ੀਰੋ ਟਾਲਰੈਂਸ ਪਹੁੰਚ ਦੇ ਚਲਦਿਆਂ ਵਿਜੀਲੈਂਸ ਬਿਊਰੋ ਨੇ ਪੰਜਾਬ ਗ੍ਰਾਮੀਣ ਬੈਂਕ, ਬ੍ਰਾਂਚ ਭੂਦਨ ਜ਼ਿਲ੍ਹਾ ਮਲੇਰਕੋਟਲਾ ਵਿਖੇ ਤਾਇਨਾਤ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਵਿਰੁੱਧ ਕੇਸ ਦਰਜ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 232/2025, ਸੰਗਰੂਰ ਦੀ ਜਾਂਚ ਤੋਂ ਬਾਅਦ ਇਹ ਕੇਸ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ Bathinda Police ਦੀ ਵੱਡੀ ਕਾਰਵਾਈ; ਈ-ਰਿਕਸ਼ਾ ਚਾਲਕ ‘ਲੈਂਡੀ ਗੈਂਗ’ ਦੀ ਸਰਗਨਾ ਵਿਰੁਧ ਪਰਚਾ ਦਰਜ਼

ਬੁਲਾਰੇ ਨੇ ਦੱਸਿਆ ਕਿ ਦੋਸ਼ੀ ਸਾਬਕਾ ਮੈਨੇਜਰ ਸਤੀਸ਼ ਕੁਮਾਰ ਮੀਨਾ ਨੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਪੰਜਾਬ ਗ੍ਰਾਮੀਣ ਬੈਂਕ ਦੇ ਨਿਯਮਾਂ ਦੀ ਉਲੰਘਣਾ ਕੀਤੀ। ਉਸਨੇ ਧੋਖਾਧੜੀ ਨਾਲ ਸਾਲ 2023 ਜੂਨ/ਜੁਲਾਈ ਦੇ ਮਹੀਨੇ ਦੌਰਾਨ ਵੱਖ-ਵੱਖ ਤਰੀਕਾਂ ਨੂੰ ਆਪਣੇ ਬੈਂਕ ਦੇ ਮ੍ਰਿਤਕ ਪੈਨਸ਼ਨਰਾਂ ਦੇ 19 ਬੈਂਕ ਖਾਤਿਆਂ ਚੋਂ ਕੁੱਲ 9,64,600 ਰੁਪਏ ਕਢਵਾਏ।ਇਸ ਸਬੰਧ ਵਿੱਚ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

विकसित भारत संकल्प सम्मेलन में ग्रामीण भारत के विकास पर हुआ मंथन’

👉’उद्योग एवं वाणिज्य मंत्री राव नरबीर सिंह ने मुख्य...