Vigilance Bureau ਵੱਲੋਂ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਵਸੀਕਾ ਨਵੀਸ ਵਿਰੁੱਧ ਕੇਸ ਦਰਜ

Date:

spot_img

Patiala News: ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਚਲਦਿਆਂ ਨਰੇਸ਼ ਕੁਮਾਰ ਵਸੀਕਾ ਨਵੀਸ, ਪਟਿਆਲਾ ਵਿਰੁੱਧ 15000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਹੈ।ਅੱਜ ਇੱਥੇ ਇਹ ਜਾਣਕਾਰੀ ਸਾਂਝੀ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਇਹ ਮਾਮਲਾ ਪ੍ਰੋਫੈਸਰ ਕਲੋਨੀ ਚੀਕਾ ਜ਼ਿਲ੍ਹਾ ਕੈਥਲ, ਹਰਿਆਣਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ’ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦਰਜ ਕੀਤਾ ਗਿਆ ਹੈ।

ਇਹ ਵੀ ਪੜ੍ਹੋ Vigilance Bureau ਵੱਲੋਂ ਪੰਜਾਬ ਗ੍ਰਾਮੀਣ ਬੈਂਕ ਦੇ ਸਾਬਕਾ ਮੈਨੇਜਰ ਵਿਰੁੱਧ ਕੇਸ ਦਰਜ

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੇ ਜ਼ਿਲ੍ਹਾ ਪਟਿਆਲਾ ਵਿੱਚ ਜ਼ਮੀਨ ਖਰੀਦੀ ਸੀ। ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਨਰੇਸ਼ ਕੁਮਾਰ ਵਸੀਕਾ ਨਵੀਸ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਦੀ ਜ਼ਮੀਨ ਦੀ ਰਜਿਸਟ੍ਰੀ ਕਰਨ ਦੇ ਬਦਲੇ 15000 ਰੁਪਏ ਰਿਸ਼ਵਤ ਲਈ। ਦੋਸ਼ੀ ਵਸੀਕਾ ਨਵੀਸ ਨੇ ਰਿਸ਼ਵਤ ਲੈਂਦੇ ਸਮੇਂ ਤਹਿਸੀਲਦਾਰ ਦੇ ਡਰਾਈਵਰ ਅਤੇ ਪਟਵਾਰੀ ਨੂੰ ਮੌਕੇ ’ਤੇ ਬੁਲਾਇਆ ।

ਇਹ ਵੀ ਪੜ੍ਹੋ Faridkot News : ਕੇਂਦਰੀ ਜੇਲ੍ਹ ਮੁੜ ਚਰਚਾ ‘ਚ; ਕੈਦੀ ਨੇ ਫ਼ਾਹਾ ਲੈ ਕੇ ਕੀਤੀ ਜੀਵਨਲੀਲਾ ਸਮਾਪਤ

ਇਸ ਤੋਂ ਬਾਅਦ ਤਹਿਸੀਲਦਾਰ ਨੇ ਉਸਦੀ ਰਜਿਸਟ੍ਰੀ ਦਰਜ ਕਰ ਦਿੱਤੀ ਸੀ। ਜ਼ਿਕਰਯੋਗ ਹੈ ਕਿ ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।ਇਸ ਸਬੰਧ ਵਿੱਚ ਉਕਤ ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਹੋਰ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

विकसित भारत संकल्प सम्मेलन में ग्रामीण भारत के विकास पर हुआ मंथन’

👉’उद्योग एवं वाणिज्य मंत्री राव नरबीर सिंह ने मुख्य...