Tuesday, May 12, 2026
spot_img
spot_img

ਵਿਜੀਲੈਂਸ ਬਿਊਰੋ ਵੱਲੋਂ ਸਰਕਾਰੀ ਹਸਪਤਾਲ ‘ਚ ਜਾਅਲੀ ਡੋਪ ਟੈਸਟ ਰਿਪੋਰਟਾਂ ਦੇਣ ਬਦਲੇ ਰਿਸ਼ਵਤ ਘੁਟਾਲੇ ਦਾ ਪਰਦਾਫਾਸ਼

Date:

spot_img

👉10000 ਰੁਪਏ ਲੈਣ ਦੇ ਦੋਸ਼ ਹੇਠ ਸਰਕਾਰੀ ਹਸਪਤਾਲ ਦੇ ਦੋ ਕਰਮਚਾਰੀ ਗ੍ਰਿਫ਼ਤਾਰ
Kapurthala News: ਪੰਜਾਬ ਵਿਜੀਲੈਂਸ ਬਿਊਰੋ ਨੇ ਜ਼ਿਲ੍ਹਾ ਕਪੂਰਥਲਾ ਦੇ ਸਰਕਾਰੀ ਹਸਪਤਾਲ ਭੁਲੱਥ ਵਿਖੇ ਚੱਲ ਰਹੇ ਇੱਕ ਘੁਟਾਲੇ ਦਾ ਪਰਦਾਫਾਸ਼ ਕੀਤਾ ਹੈ, ਜਿੱਥੇ ਕਰਮਚਾਰੀ ਫਰਜ਼ੀ ਨੈਗੇਟਿਵ ਡੋਪ ਟੈਸਟ ਰਿਪੋਰਟਾਂ ਜਾਰੀ ਕਰਨ ਬਦਲੇ ਰਿਸ਼ਵਤਾਂ ਲੈ ਰਹੇ ਸਨ। ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਦਰਜ ਕਰਵਾਈ ਸ਼ਿਕਾਇਤ ’ਤੇ ਕਾਰਵਾਈ ਕਰਦੇ ਹੋਏ ਵਿਜੀਲੈਂਸ ਬਿਊਰੋ ਨੇ ਦੋ ਮੁਲਜ਼ਮਾਂ ਮਨਪ੍ਰੀਤ ਸਿੰਘ ਉਰਫ ਸੋਨੂੰ ਵਾਰਡ ਅਟੈਂਡੈਂਟ ਅਤੇ ਭੋਲੂ ਉਰਫ ਇਸਮਾਈਲ ਠੇਕਾ-ਅਧਾਰਤ ਕੰਪਿਊਟਰ ਆਪਰੇਟਰ ਨੂੰ 10000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਪੰਜਾਬ ਵਿੱਚ ਛੇ ਵੈਟਰਨਰੀ ਪੌਲੀਕਲੀਨਿਕਾਂ ਵਿੱਚ ਆਈ.ਪੀ.ਡੀ. ਸੇਵਾਵਾਂ ਦਾ ਆਗ਼ਾਜ਼  

ਉਕਤ ਹਸਪਤਾਲ ਵਿੱਚ ਤਾਇਨਾਤ ਡਾ. ਮੋਹਿਤਪਾਲ ਅਤੇ ਇੱਕ ਆਰਜੀ ਲੈਬਾਰਟਰੀ ਟੈਕਨੀਸ਼ੀਅਨ ਮਾਨ ਸਿੰਘ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾ ਰਹੀ ਹੈ।ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਕਿਹਾ ਕਿ ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮੁਲਜ਼ਮ ਨੇ ਸ਼ਿਕਾਇਤਕਰਤਾ ਨੂੰ ਨੈਗੇਟਿਵ ਡੋਪ ਟੈਸਟ ਰਿਪੋਰਟ ਜਾਰੀ ਕਰਨ ਦੇ ਇਵਜ਼ ਵਿੱਚ 10000 ਰੁਪਏ ਵਸੂਲੇ ਸਨ। ਹੋਰ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮ ਡੋਪ ਟੈਸਟ ਦੇ ਨਤੀਜਿਆਂ ਵਿੱਚ ਹੇਰਾਫੇਰੀ ਕਰਨ ਲਈ ਧੜੱਲੇ ਨਾਲ ਰਿਸ਼ਵਤ ਲੈਂਦੇ ਸਨ ਅਤੇ ਇਹ ਰਿਪੋਰਟਾਂ ਦੀ ਵਰਤੋਂ ਹਥਿਆਰ ਲਾਇਸੈਂਸ ਲੈਣ ਲਈ ਨਵੀਂਆਂ ਅਰਜ਼ੀਆਂ ਦੇਣ ਜਾਂ ਲਾਇਸੈਂਸ ਰੀਨਿਊ ਕਰਨ ਦੌਰਾਨ ਕੀਤੀ ਜਾਂਦੀ ਸੀ।

ਇਹ ਵੀ ਪੜ੍ਹੋ ਧੀ ਦੇ ਵਿਆਹ ਤੋਂ ਪਹਿਲਾਂ ਜਵਾਈ ਨਾਲ ਫ਼ਰਾਰ ਹੋਈ ਸੱਸ ਨੇਪਾਲ ਦੇ ਬਾਰਡਰ ਤੋਂ ਜਵਾਈ ਸਹਿਤ ਗ੍ਰਿਫ਼ਤਾਰ

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਬੂਤਾਂ ਸਮੇਤ ਸਕਾਰਾਤਮਕ ਅਤੇ ਫਰਜ਼ੀ ਨੈਗੇਟਿਵ ਰਿਪੋਰਟਾਂ ਨੂੰ ਸਬੂਤ ਪੇਸ਼ ਕੀਤਾ ਹੈ।ਬੁਲਾਰੇ ਨੇ ਅੱਗੇ ਕਿਹਾ ਕਿ ਇਸ ਸਬੰਧ ਵਿੱਚ 17/04/2025 ਨੂੰ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7-ਏ ਅਤੇ ਭਾਰਤੀ ਨਿਆਏ ਸੰਹਿਤਾ ਦੀ ਧਾਰਾ 61(2) ਦੇ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ, ਜਲੰਧਰ ਰੇਂਜ ਵਿਖੇ ਇੱਕ ਕੇਸ ਐਫਆਈਆਰ ਨੰਬਰ 19 ਅਧੀਨ ਦਰਜ ਕੀਤਾ ਗਿਆ ਹੈ। ਬੁਲਾਰੇ ਨੇ ਕਿਹਾ ਕਿ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਇਸ ਸਬੰਧ ਵਿੱਚ ਭ੍ਰਿਸ਼ਟ ਕਾਰਵਾਈਆਂ ਦਾ ਪਰਦਾਫਾਸ਼ ਕਰਨ ਅਤੇ ਉਕਤ ਘੁਟਾਲੇ ਵਿੱਚ ਸ਼ਾਮਲ ਹੋਰ ਸਟਾਫ ਦੀ ਭੂਮਿਕਾ ਪੜਤਾਲਣ ਲਈ ਪੂਰੀ ਬਾਰੀਕਬੀਨੀ ਨਾਲ ਜਾਂਚ ਕਰ ਰਹੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

Share post:

spot_img

Popular

More like this
Related

Tarn Taran News: ਪ੍ਰੋ. ਵਿਰਸਾ ਸਿੰਘ ਵਲਟੋਹਾ ਅਕਾਲੀ ਦਲ ਦੇ ਜਨਰਲ ਸਕੱਤਰ ਤੇ ਕੋਰ ਕਮੇਟੀ ਦੇ ਮੈਂਬਰ ਨਿਯੁਕਤ

Tarn Taran News:ਸ਼੍ਰੋ਼ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ...

Punjab News: ਪੰਜਾਬ ‘ਚ ਨਗਰ ਨਿਗਮਾਂ, ਨਗਰ ਕੌਂਸਲਾਂ ਤੇ ਨਗਰ ਪੰਚਾਇਤ ਚੋਣਾਂ ਦਾ ਐਲਾਨ; 26 ਨੂੰ ਪੈਣਗੀਆਂ ਵੋਟਾਂ

ਆਦਰਸ਼ ਚੋਣ ਜ਼ਾਬਤਾ ਤੁਰੰਤ ਪ੍ਰਭਾਵ ਨਾਲ ਲਾਗੂ: ਰਾਜ ਕਮਲ...