Tuesday, February 3, 2026

Big News; ਭ੍ਰਿਸਟਾਚਾਰ ਦੇ ਦੋਸ਼ਾਂ ਹੇਠ Bathinda ਦੇ ਚਰਚਿਤ DSP ਵਿਰੁਧ ਵਿਜੀਲੈਂਸ ਵੱਲੋਂ ਪਰਚਾ ਦਰਜ਼

Date:

spot_img

ਤਿੰਨ ਮਹੀਨੇ ਪਹਿਲਾਂ ਡੀਐਸਪੀ ਦੇ ਗੰਨਮੈਨ ਨੂੰ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਵਿਜੀਲੈਂਸ ਨੇ ਕੀਤਾ ਸੀ ਗ੍ਰਿਫਤਾਰ
Bathinda News: ਪਿਛਲੇ ਕਈ ਮਹੀਨਿਆਂ ਤੋਂ ਭ੍ਰਿਸਟਾਚਾਰ ਦੇ ਮਾਮਲੇ ਨੂੰ ਲੈ ਕੇ ਚਰਚਾ ਵਿਚ ਚੱਲੇ ਆ ਰਹੇ ਬਠਿੰਡਾ ਜ਼ਿਲ੍ਹੇ ਦੇ ਡੀਐਸਪੀ ਭੁੱਚੋਂ ਰਵਿੰਦਰ ਸਿੰਘ ਵਿਰੂਧ ਵਿਜੀਲੈਂਸ ਨੇ ਪਰਚਾ ਦਰਜ਼ ਕਰ ਲਿਆ ਹੈ। 1 ਜੁਲਾਈ 2025 ਵਿਜੀਲੈਂਸ ਬਿਊਰੋ ਨੇ ਉਕਤ ਡੀਐਸਪੀ ਦੇ ਗੰਨਮੈਨ ਕਮ ਰੀਡਰ ਰਾਜ ਕੁਮਾਰ ਨੂੰ ਇਕ ਲੱਖ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਸੀ। ਵੱਡੀ ਤੇ ਮਹੱਤਵਪੂਰਨ ਗੱਲ ਇਹ ਸੀ ਕਿ ਮੁਲਜਮ ਰਾਜ ਕੁਮਾਰ ਵੱਲੋਂ ਰਿਸ਼ਵਤ ਦੇ ਇਹ ਪੈਸੇ ਡੀਐਸਪੀ ਦੇ ਨਾਂ ‘ਤੇ ਲਏ ਜਾ ਰਹੇ ਸਨ ਅਤੇ ਇਹ ਰਾਸ਼ੀ ਡੀਐਸਪੀ ਦੀ ਸਰਕਾਰੀ ਗੱਡੀ ਵਿੱਚੋਂ ਬਰਾਮਦ ਹੋਈ ਸੀ।

ਇਹ ਵੀ ਪੜ੍ਹੋ Breaking News; AAP ਨੇ ਤਰਨਤਾਰਨ ਲਈ ਆਪਣਾ ਉਮੀਦਵਾਰ ਐਲਾਨਿਆ

ਜਿਸਦੇ ਚੱਲਦੇ ਡੀਐਸਪੀ ਰਵਿੰਦਰ ਸਿੰਘ ਉੱਪਰ ਪਹਿਲੇ ਦਿਨ ਤੋਂ ਹੀ ਸ਼ੱਕ ਦੀਆਂ ਉੰਗਲਾਂ ਉੱਠਣੀਆਂ ਸ਼ੁਰੂ ਹੋ ਗਈਆਂ ਸਨ। ਜਿਕਰ ਕਰਨਾ ਬਣਦਾ ਹੈ ਕਿ ਮੁਦਈ ਪਰਮਜੀਤ ਕੌਰ ਵਾਸੀ ਕਲਿਆਣ ਸੁੱਖਾ ਦੇ ਪਤੀ ਅਤੇ ਪੁੱਤਰਾਂ ਦੇ ਖਿਲਾਫ ਥਾਣਾ ਨਥਾਣਾ ਵਿੱਚ ਕੁਝ ਸਮਾਂ ਪਹਿਲਾਂ ਲੜਾਈ ਝਗੜੇ ਦਾ ਪਰਚਾ ਦਰਜ਼ ਹੋਇਆ ਸੀ। ਮੁਦਈ ਨੇ ਐਸਐਸਪੀ ਕੋਲ ਦਰਖਾਸਤ ਦੇ ਕੇ ਇਹ ਇਸ ਪਰਚੇ ਦੀ ਇਨਕੁਆਰੀ ਲਗਾਈ ਗਈ ਸੀ, ਜੋ ਕਿ ਡੀਐਸਪੀ ਭੁੱਚੋ ਰਵਿੰਦਰ ਸਿੰਘ ਕੋਲ ਲੱਗੀ ਹੋਈ ਸੀ। ਇਸ ਦੌਰਾਨ ਗੰਨਮੈਨ ਰਾਜ ਕੁਮਾਰ ਨੇ ਇਸ ਕੇਸ ਵਿੱਚ ਬੇਗੁਨਾਹੀ ਲੈਣ ਦੇ ਲਈ ਡੀਐਸਪੀ ਦੇ ਨਾਮ ਉਪਰ 5 ਲੱਖ ਰੁਪਏ ਦੀ ਮੰਗ ਕੀਤੀ ਗਈ। ਪ੍ਰੰਤੂ ਬਾਅਦ ਵਿੱਚ ਸੌਦਾ 2 ਲੱਖ ਰੁਪਏ ਵਿੱਚ ਤੈਅ ਹੋ ਗਿਆ ਸੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img

Popular

More like this
Related

ਸਪੇਸ਼ਲ ਓਲੰਪਿਕ ਸਿਰਫ ਖੇਡ ਨਹੀਂ, ਸਵੈ-ਨਿਰਭਰ ਅਤੇ ਅਗਵਾਈ ਦਾ ਅੰਦੋਲਨ ਹੈ: ਨਾਇਬ ਸਿੰਘ ਸੈਣੀ

👉ਦਿਵਿਆਂਗ ਖਿਡਾਰੀਆਂ ਲਈ ਹਰਿਆਣਾ ਵਿੱਚ ਬਣੇਗਾ ਵਿਸ਼ੇਸ਼ ਸਟੇਡੀਅਮ, ਮੁੱਖ...

ਸੂਚਨਾ ਤੇ ਲੋਕ ਸੰਪਰਕ ਵਿਭਾਗ ਵੱਲੋਂ ਪੀ.ਆਰ.ਓ. ਐਨ.ਡੀ. ਸ਼ਰਮਾ ਨੂੰ ਨਿੱਘੀ ਵਿਦਾਇਗੀ

Chandigarh News:ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਨੇ ਅੱਜ...