25 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਨੇ ਰੰਗੇ ਹੱਥੀ ਚੁੱਕਿਆ

Date:

spot_img

Sangrur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਥਾਣਾ ਦਿੜ੍ਹਬਾ, ਜ਼ਿਲ੍ਹਾ ਸੰਗਰੂਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐੱਸ.ਆਈ.) ਤਰਸੇਮ ਲਾਲ ਨੂੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਏਐੱਸਆਈ ਨੂੰ ਅਨਾਜ ਮੰਡੀ ਭਵਾਨੀਗੜ੍ਹ ਦੇ ਇੱਕ ਵਸਨੀਕ ਵੱਲੋਂ ਦਰਜ ਕਰਾਵਾਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਸੀ ਕਿ ਕਿਸੇ ਹੋਰ ਮਾਮਲੇ ਵਿੱਚ ਉਸ ਨੂੰ ਗ੍ਰਿਫ਼ਤਾਰ ਕਰਨ ਲਈ ਛਾਪਾ ਨਾ ਮਾਰਨ ਬਦਲੇ ਏਐੱਸਆਈ ਤਰਸੇਮ ਲਾਲ ਨੇ ਉਸ ਕੋਲੋਂ 30 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ 👉Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..

ਰਿਸ਼ਵਤ ਮੰਗਣ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਵੀ ਕਰ ਲਈ ਗਈ ਸੀ।ਸ਼ਿਕਾਇਤਕਰਤਾ ਰਿਸ਼ਵਤ ਦੇਣ ਲਈ ਤਿਆਰ ਨਹੀਂ ਸੀ, ਜਿਸ ਕਾਰਨ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਕੋਲ ਸ਼ਿਕਾਇਤ ਦਰਜ ਕਰਵਾਈ। ਜਿਸ ’ਤੇ ਕਾਰਵਾਈ ਕਰਦਿਆਂ ਵਿਜੀਲੈਂਸ ਟੀਮ ਨੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਏਐੱਸਆਈ ਤਰਸੇਮ ਲਾਲ ਨੂੰ ਸ਼ਿਕਾਇਤਕਰਤਾ ਤੋੰ 25 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਹੀ ਕਾਬੂ ਕਰ ਲਿਆ।ਬੁਲਾਰੇ ਨੇ ਦੱਸਿਆ ਕਿ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026:ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

👉ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ 'ਤੇ ਰਹੀ ਭਾਰਤੀ ਟੀਮ 👉ਮੁੱਖ...

AAP ਛੱਡ BJP ‘ਚ ਜਾਣ ਵਾਲੇ ਸਾਬਕਾ ਵਿਧਾਇਕ ‘ਤੇ ਬਰਗਾੜੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਗੰਭੀਰ ਦੋਸ਼

👉ਸੁਖਰਾਜ ਸਿੰਘ ਨਿਆਮੀਵਾਲਾ ਨੇ ਚੁੱਕੇ ਸਵਾਲ,ਕਿਹਾ 'ਮੇਰੇ ਪਿਤਾ ਦੇ...

Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..

Bathinda News: ਬੀਤੇ ਕੱਲ ਬਠਿੰਡਾ-ਮਲੋਟ ਰੋਡ 'ਤੇ ਬੱਲੂਆਣਾ ਨਜ਼ਦੀਕ...

ਸਾਬਕਾ ਕਾਂਗਰਸੀ ਮੰਤਰੀ ਦੇ ਘਰ 30 ਘੰਟਿਆਂ ਤੋਂ ED ਦੀ ਰੇਡ ਜਾਰੀ….

Hoshiarpur News : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਤੇ...