Teacher ਦੀ ਸ਼ਿਕਾਇਤ ‘ਤੇ BPEO ਦਫ਼ਤਰ ਦੇ ਕਲਰਕ ਨੂੰ ਵਿਜੀਲੈਂਸ ਨੇ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

Date:

spot_img

Hoshiarpur News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ, ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਕਲਰਕ ਗਗਨ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਸੁਲਤਾਨਪੁਰ ਜ਼ਿਲ੍ਹਾ ਮਲੇਰਕੋਟਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ 👉Punjab Congress ਦਾ ਕਾਟੋ-ਕਲੈਸ਼; ਭੁਪੇਸ਼ ਬਘੇਲ ਭਲਕ ਤੋਂ ਮੁੜ ਪੰਜਾਬ ਦੌਰੇ ‘ਤੇ

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਪਤਨੀ, ਜੋ ਪਿੰਡ ਸਹੋਰਾ, ਬਲਾਕ ਹਾਜੀਪੁਰ, ਜ਼ਿਲ੍ਹਾ ਹੁਸ਼ਿਆਰਪੁਰ ਦੇ ਸਰਕਾਰੀ ਐਲੀਮੈਂਟਰੀ ਸਕੂਲ ਵਿੱਚ ਇੱਕ ਈਟੀਟੀ ਅਧਿਆਪਕ ਹੈ, ਲਈ ਚਾਈਲਡ ਕੇਅਰ ਲੀਵ ਸਬੰਧੀ ਬੀਪੀਈਓ ਦਫ਼ਤਰ ਹਾਜੀਪੁਰ ਵਿਖੇ ਪਹੁੰਚ ਕੀਤੀ ਸੀ।ਬੀਪੀਈਓ ਦਫ਼ਤਰ ਵਿਖੇ, ਉਹ ਦੋਸ਼ੀ ਕਲਰਕ ਨੂੰ ਮਿਲਿਆ, ਜਿਸਨੇ ਬਾਅਦ ਵਿੱਚ ਸ਼ਿਕਾਇਤਕਰਤਾ ਨਾਲ ਫ਼ੋਨ ਕਾਲ ਰਾਹੀਂ ਸੰਪਰਕ ਕੀਤਾ ਅਤੇ ਉਸ ਦੀ ਪਤਨੀ ਦੀ ਚਾਈਲਡ ਕੇਅਰ ਲੀਵ ਮਨਜ਼ੂਰ ਕਰਵਾਉਣ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸਬੰਧੀ ਗੱਲਬਾਤ ਰਿਕਾਰਡ ਕਰ ਲਈ।

ਇਹ ਵੀ ਪੜ੍ਹੋ 👉ਪੰਜਾਬ ‘ਚ ਵੰਡਪਾਊ ਤਾਕਤਾਂ ਕਦੇ ਕਾਮਯਾਬ ਨਹੀਂ ਹੋ ਸਕਦੀਆਂ ਕਿਉਂਕਿ ਲੋਕ ਹਰ ਤਿਉਹਾਰ ਮਿਲ ਕੇ ਮਨਾਉਂਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼ਿਕਾਇਤਕਰਤਾ ਗੈਰ-ਕਾਨੂੰਨੀ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਕਲਰਕ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਅਤੇ ਉਸਦੇ ਕਬਜ਼ੇ ਵਿੱਚੋਂ ਰਿਸ਼ਵਤ ਦੇ ਪੈਸੇ ਬਰਾਮਦ ਕੀਤੇ।ਇਸ ਸਬੰਧੀ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

ਅਕਾਲੀ ਦਲ (ਵਾਰਿਸ ਪੰਜਾਬ ਦੇ) ਵੱਲੋਂ ਆਪਣੇ ਪੰਜ ਆਗੂਆਂ ਵਿਰੁਧ ਵੱਡੀ ਕਾਰਵਾਈ; ਕੀਤੇ ਮੁਅੱਤਲ

Amritsar News: ਪਿਛਲੀਆਂ ਲੋਕ ਸਭਾ ਚੋਣਾਂ ਵਿਚ ਖਡੂਰ ਸਾਹਿਬ...

Roop Kaur Sandhu ਵੱਲੋਂ ਅੱਜ ਇੱਕ ਹੋਰ ਵੱਡੇ ‘ਅਕਾਲੀ’ ਬਾਰੇ ਖੁਲਾਸੇ ਦਾ ਐਲਾਨ!

Amritsar News: Roop Kaur Sandhu; ਪਹਿਲਾਂ ਹੀ ਸ਼੍ਰੋਮਣੀ ਕਮੇਟੀ...

गुजरात दौरे से हरियाणा को मिले 50 हजार करोड़ रुपये से अधिक के निवेश प्रस्ताव

👉डिफेंस, रियल एस्टेट और ऑयल एवं गैस क्षेत्र में...

प्रधानमंत्री नरेंद्र मोदी की जन्मभूमि गुजरात बनेगी हरियाणा की विकास गाथा की सारथी

👉मुख्यमंत्री नायब सिंह सैनी के दो दिवसीय गुजरात दौरे...