Mohali News: ਲੰਘੀ 25 ਜੂਨ ਨੂੰ ਅੰਮ੍ਰਿਤਸਰ ਸਥਿਤ ਰਿਹਾਇਸ਼ ਤੋਂ ਵਿਜੀਲੈਂਸ ਦੁਆਰਾ ਜਾਇਦਾਦ ਤੋਂ ਵੱਧ ਆਮਦਨ ਦੇ ਸਰੋਤਾਂ ਹੇਠ ਗ੍ਰਿਫਤਾਰ ਕੀਤੇ ਗਏ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠਿਆ ਵਿਰੁਧ ਸ਼ੁੱਕਰਵਾਰ ਨੁੰ ਪੰਜਾਬ ਪੁਲਿਸ ਨੇ ਚਾਰਜ਼ਸੀਟ ਦਾਈਰ ਕਰ ਦਿੱਤੀ ਹੈ। ਜਾਂਚ ਤੋਂ ਬਾਅਦ ਤਿਆਰ ਕੀਤੀ ਗਈ ਇਸ ਫ਼ਾਈਨਲ ਰਿਪੋਰਟ ਵਿੱਚ ਲਗਭਗ 45,000 ਸਫ਼ਿਆਂ ਦੇ ਦਸਤਾਵੇਜ਼ੀ ਸਬੂਤ ਸ਼ਾਮਲ ਹਨ ਅਤੇ ਤਕਰੀਬਨ 400 ਬੈਂਕ ਖਾਤਿਆਂ ਦੀ ਜਾਂਚ ਕੀਤੀ ਗਈ ਹੈ। ਰਿਪੋਰਟ ਵਿੱਚ ਕੁੱਲ 200 ਤੋਂ ਵੱਧ ਗਵਾਹਾਂ ਦੇ ਬਿਆਨ ਸ਼ਾਮਲ ਕੀਤੇ ਗਏ ਹਨ।
ਇਹ ਵੀ ਪੜ੍ਹੋ ਹਾਸਿਆਂ ਦੇ ਬਾਦਸ਼ਾਹ ਜਸਵਿੰਦਰ ਭੱਲਾ ਦਾ ਅੰਤਿਮ ਸੰਸਕਾਰ ਅੱਜ
ਰਿਕਾਰਡਤੋੜ ਸਮੇਂ ਵਿਚ ਚਾਰਜ਼ਸੀਟ ਪੇਸ਼ ਕਰਨ ਨੂੰ ਭਗਵੰਤ ਮਾਨ ਸਰਕਾਰ ਦੀ ਵੱਡੀ ਸਫ਼ਲਤਾ ਮੰਨਿਆ ਜਾ ਰਿਹਾ, ਜਿਸਦੇ ਵੱਲੋਂ ਨਸ਼ਾ ਤਸਕਰਾਂ ਅਤੇ ਭ੍ਰਿਸ਼ਟਾਚਾਰ ਦੇ ਵਿਰੁੱਧ ‘ਯੁੱਧ’ ਛੇੜਿਆ ਹੋਇਆ ਹੈ। ਸੂਚਨਾ ਮੁਤਾਬਕ ਮਜੀਠਿਆ ਖਿਲਾਫ਼ ਦਰਜ਼ ਕੀਤੇ ਕੇਸ ਦੀ ਜਾਂਚ ਦੌਰਾਨ ਦੇਸ਼ ਦੇ ਕਈ ਰਾਜਾਂ ਵਿੱਚ 15 ਥਾਵਾਂ ’ਤੇ ਛਾਪੇ ਮਾਰੇ ਗਏ, ਜਿਨ੍ਹਾਂ ਵਿੱਚ ਮਜੀਠੀਆ ਨਾਲ ਸੰਬੰਧਤ 30 ਜਾਇਦਾਦਾਂ, 10 ਵਾਹਨ ਅਤੇ 15 ਕੰਪਨੀਆਂ ਜਾਂ ਫ਼ਰਮਾਂ ਦਾ ਖੁਲਾਸਾ ਹੋਇਆ, ਜੋ ਉਨ੍ਹਾਂ ਦੇ ਮੰਤਰੀ ਕਾਰਜਕਾਲ ਦੌਰਾਨ ਇਕੱਠੀ ਕੀਤੀ ਗਈ ਗੈਰਕਾਨੂੰਨੀ ਸੰਪਤੀ ਨਾਲ ਜੁੜੀਆਂ ਹਨ।
ਇਹ ਵੀ ਪੜ੍ਹੋ ਹਾਦਸੇ ਤੋਂ ਬਾਅਦ ਗੈਸ ਟੈਂਕਰ ਨੂੰ ਅੱਗ ਲੱਗਣ ਕਾਰਨ ਦੋ ਜਣਿਆਂ ਦੀ ਹੋਈ ਮੌ+ਤ, ਦਰਜ਼ਨਾਂ ਅੱਗ ‘ਚ ਝੁਲਸੇ
ਚਾਰਜਸ਼ੀਟ ਵਿੱਚ ਦਰਸਾਇਆ ਗਿਆ ਹੈ ਕਿ ਬਿਕਰਮ ਸਿੰਘ ਮਜੀਠੀਆ ਨੇ ਜਾਂਚ ਮਿਆਦ ਦੌਰਾਨ ਆਪਣੀ ਆਮਦਨ ਤੋਂ ਲਗਭਗ 1200% ਵੱਧ ਸੰਪਤੀ ਇਕੱਠੀ ਕੀਤੀ, ਜਿਸ ਦੀ ਕੁੱਲ ਅੰਦਾਜ਼ੀ ਕੀਮਤ 700 ਕਰੋੜ ਰੁਪਏ ਹੈ। ਇਹ ਸਾਰਾ ਮਾਮਲਾ ਸਬੂਤਾਂ ਸਮੇਤ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ।ਭਗਵੰਤ ਮਾਨ ਸਰਕਾਰ ਦੀ ਇਸ ਫ਼ੈਸਲਾ ਕਾਰੀ ਕਾਰਵਾਈ ਨਾਲ ਇਹ ਉਮੀਦ ਹੋਰ ਮਜ਼ਬੂਤ ਹੋ ਗਈ ਹੈ ਕਿ ਆਉਣ ਵਾਲੇ ਸਮੇਂ ਵਿੱਚ ਨਸ਼ਾ ਮਾਫ਼ੀਆ, ਭ੍ਰਿਸ਼ਟਾਚਾਰ ਅਤੇ ਰਾਜਨੀਤਿਕ ਸਰਪ੍ਰਸਤੀ ਦੀਆਂ ਜੜ੍ਹਾਂ ਉਖਾੜੀਆਂ ਜਾਣਗੀਆਂ। ਪੰਜਾਬ ਹੁਣ ਉਸ ਦਿਸ਼ਾ ਵੱਲ ਵਧ ਰਿਹਾ ਹੈ ਜਿੱਥੇ ਸੱਤਾ ਦਾ ਮਤਲਬ ਸੇਵਾ ਹੋਵੇਗੀ ਅਤੇ ਕਾਨੂੰਨ ਸਾਰੇ ਲੋਕਾਂ ’ਤੇ ਬਰਾਬਰ ਲਾਗੂ ਹੋਵੇਗਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।













