ਫਿਰੋਜ਼ਪੁਰ , 6 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਗੂਗਲ ਪੇ ਰਾਹੀਂ ਰਿਸ਼ਵਤ ਲੈਣ ਵਾਲੇ ਪਾਵਰਜਕਾਮ ਦੇ ਇੱਕ ਜੂਨੀਅਰ ਇੰਜੀਨੀਅਰ ਵਿਰੁਧ ਭ੍ਰਿਸਟਾਚਾਰ ਦੇ ਦੋਸ਼ਾਂ ਹੇਠ ਪਰਚਾ ਦਰਜ਼ ਕੀਤਾ ਹੈ। ਇਸ ਜੂਨੀਅਰ ਇੰਜੀਨੀਅਰ (ਜੇ.ਈ.) ਦੀ ਪਹਿਚਾਣ ਪਵਨ ਕੁਮਾਰ ਦੇ ਤੌਰ ’ਤੇ ਹੋਈ ਹੈ, ਜੋਕਿ ਪੀ.ਐਸ.ਪੀ.ਸੀ.ਐਲ ਦਫ਼ਤਰ ਅਬੋਹਰ ਡਿਵੀਜ਼ਨ-3 ਫਿਰੋਜ਼ਪੁਰ ਵਿਖੇ ਤਾਇਨਾਤ ਹੈ। ਮਾਮਲੇ ਦੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਕੇਸ ਫਾਜ਼ਿਲਕਾ ਜ਼ਿਲ੍ਹੇ ਦੇ ਅਬੋਹਰ ਸ਼ਹਿਰ ਦੇ ਵਸਨੀਕ ਸ਼ੁਭਮ ਤਨੇਜਾ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਵਿਖੇ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤਾ ਗਿਆ ਹੈ।
ਬਠਿੰਡਾ ਦੀ ਨਵੀਂ ਐਸਐਸਪੀ ਨੇ ਆਉਂਦੇ ਹੀ ਚੁੱਕੇ ਨਸ਼ਾ ਤਸਕਰ,402 ਗਰਾਮ ਹੈਰੋਇਨ ਸਮੇਤ 3 ਕਾਬੂ
ਉਨ੍ਹਾਂ ਅੱਗੇ ਦੱਸਿਆ ਕਿ ਉਕਤ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਪੀ.ਐਸ.ਪੀ.ਸੀ.ਐਲ. ਦੇ ਉਕਤ ਮੁਲਾਜ਼ਮ ਨੇ ਬਿਜਲੀ ਮੀਟਰ ਵਿੱਚ ਨੁਕਸ ਪੈਣ ਕਾਰਨ ਉਸਦੀ ਫੈਕਟਰੀ ਦਾ ਵਾਧੂ ਬਿੱਲ ਨਾ ਵਸੂਲਣ ਬਦਲੇ ਦੋ ਤੋਂ ਢਾਈ ਲੱਖ ਰੁਪਏ ਰਿਸ਼ਵਤ ਦੇਣ ਦੀ ਮੰਗ ਕੀਤੀ ਹੈ ਅਤੇ ਕਿਹਾ ਹੈ ਕਿ ਨਹੀਂ ਤਾਂ ਜੁਰਮਾਨੇ ਵਜੋਂ ਲਗਭਗ 15-20 ਲੱਖ ਰੁਪਏ ਲਗਾਏ ਜਾ ਸਕਦੇ ਹਨ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਜੇਈ ਨੇ ਉਸ ਨੂੰ ਦੋ ਲੱਖ ਰੁਪਏ ਜੁਰਮਾਨੇ ਦੀ ਰਕਮ ਪੀ.ਐਸ.ਪੀ.ਸੀ.ਐਲ ਦਫ਼ਤਰ ਵਿੱਚ ਜਮਹਾ ਕਰਵਾਉਣ ਲਈ ਆਪਣੇ ਜਾਣਕਾਰ ਸੁਨੀਲ ਕੁਮਾਰ ਨਾਮਕ ਵਿਅਕਤੀ ਦੇ ਬੈਂਕ ਖਾਤੇ ਵਿੱਚ ਜਮਾ ਕਰਵਾਉਣ ਲਈ ਕਿਹਾ ਸੀ ਜੋ ਉਸਨੇ ਜਨਵਰੀ 2024 ਵਿੱਚ ਇਹ ਰਕਮ ਟਰਾਂਸਫਰ ਕਰ ਦਿੱਤੇ। ‘
ਖੁਸਖ਼ਬਰੀ: ਪੰਜਾਬ ’ਚ ਦੋ ਹੋਰ ਟੋਲ ਪਲਾਜ਼ੇ ਹੋਏ ਬੰਦ, ਲੋਕਾਂ ਦੇ ਬਚਣਗੇ ਕਰੋੜਾਂ ਰੁਪਏ
ਇਸ ਤੋਂ ਇਲਾਵਾ ਉਕਤ ਜੇ.ਈ. ਨੇ ਆਪਣੇ ਗੂਗਲ ਪੇਅ ਖਾਤੇ ਵਿੱਚ 11,500 ਰੁਪਏ ਟਰਾਂਸਫਰ ਕਰਵਾ ਲਏ ਅਤੇ 13,500 ਰੁਪਏ ਨਕਦ ਰਕਮ ਵਜੋਂ ਰਿਸ਼ਵਤ ਲੈ ਲਈ। ਸ਼ਿਕਾਇਤ ਦੀ ਪੜਤਾਲ ਦੌਰਾਨ ਪੀ.ਐਸ.ਪੀ.ਸੀ.ਐਲ ਦੇ ਕਰਮਚਾਰੀ ਵੱਲੋਂ 11,500 ਰੁਪਏ ਰਿਸ਼ਵਤ ਲੈਣ ਦੇ ਲਾਏ ਗਏ ਦੋਸ਼ ਸਹੀ ਪਾਏ ਗਏ। ਇਸ ਸਬੰਧੀ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
Share the post "ਗੂਗਲ ਪੇ ਰਾਹੀਂ ਰਿਸ਼ਵਤ ਲੈਣ ਵਾਲੇ ਪਾਵਰਕਾਮ ਦੇ ‘ਜੇਈ’ ਵਿਰੁਧ ਵਿਜੀਲੈਂਸ ਵੱਲੋਂ ਪਰਚਾ ਦਰਜ਼"