WhatsApp Image 2024-08-03 at 08.20.26
WhatsApp Image 2024-08-14 at 16.34.51-min
WhatsApp Image 2024-08-14 at 12.09.00-min
WhatsApp Image 2024-08-14 at 12.09.01-min
previous arrow
next arrow
Punjabi Khabarsaar
Uncategorized

ਪਾਵਰਕਾਮ ਦੇ ਮੁਲਾਜਮ ਦੀ ਬਦਲੀ ਦੇ ਨਾਂ ’ਤੇ ਚੈਕ ਰਾਹੀਂ ਰਿਸ਼ਵਤ ਲੈਣ ਵਾਲੀ ਔਰਤ ਵਿਜੀਲੈਂਸ ਵੱਲੋਂ ਕਾਬੂ, ਸਾਥੀ ਫ਼ਰਾਰ

ਪਟਿਆਲਾ, 20 ਸਤੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਇੱਕ ਔਰਤ ਡਿੰਪਲ ਪਤਨੀ ਨਾਇਬ ਸਿੰਘ ਵਾਸੀ ਧੋਬੀ ਘਾਟ ਪਟਿਆਲਾ ਨੂੰ 20,000 ਨਕਦ ਅਤੇ 30,000 ਰੁਪਏ ਦਾ ਚੈੱਕ ਰਿਸ਼ਵਤ ਵਜੋਂ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਕੇਸ ਵਿੱਚ ਉਸਦਾ ਸਹਿ-ਮੁਲਜ਼ਮ ਅਜੈ ਗੋਇਲ ਫਰਾਰ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਔਰਤ ਨੂੰ ਰਾਕੇਸ਼ ਕੁਮਾਰ ਵਾਸੀ ਗੁਰੂ ਨਾਨਕ ਨਗਰ ਪਟਿਆਲਾ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ।ਉਸਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਹੈ ਕਿ ਉਸਦੀ ਸਾਲੀ ਪੂਨਮ ਅਰੋੜਾ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਪਟਿਆਲਾ ਵਿੱਚ ਅੱਪਰ ਡਿਵੀਜ਼ਨ ਕਲਰਕ ਵਜੋਂ ਸੇਵਾ ਨਿਭਾ ਰਹੀ ਹੈ।

ਹਰਿਆਣਾ ’ਚ ਕਾਂਗਰਸੀ ਉਮੀਦਵਾਰ ਦੇ ਕਾਫ਼ਲੇ ’ਤੇ ਗੋ.ਲੀ+ਬਾਰੀ

ਉਸ ਨੂੰ ਮੁੱਖ ਦਫ਼ਤਰ ਪੀ.ਐਸ.ਪੀ.ਸੀ.ਐਲ. ਪਟਿਆਲਾ ਤੋਂ ਸੁਪਰਡੈਂਟ ਇੰਜੀਨੀਅਰ ਪੀ.ਐਸ.ਪੀ.ਸੀ.ਐਲ. ਦੇ ਦਫ਼ਤਰ ਨੇੜੇ 23 ਨੰਬਰ ਫਾਟਕ ਪਟਿਆਲਾ ਵਿਖੇ ਤਬਦੀਲ ਕਰ ਦਿੱਤਾ ਗਿਆ ਹੈ। ਸ਼ਿਕਾਇਤਕਰਤਾ ਨੂੰ ਮੁਲਜ਼ਮ ਅਤੇ ਉਸ ਦੇ ਸਾਥੀ ਅਜੈ ਗੋਇਲ ਵਾਸੀ ਰਾਮ ਬਾਗ ਕਲੋਨੀ ਪਟਿਆਲਾ ਨੇ ਸੰਪਰਕ ਕੀਤਾ। ਉਨ੍ਹਾਂ ਸ਼ਿਕਾਇਤਕਰਤਾ ਤੋਂ ਤਬਾਦਲਾ ਕਰਵਾਉਣ ਸਬੰਧੀ 2 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਤੇ ਕਿਹਾ ਕਿ ਉਨ੍ਹਾਂ ਦੇ ਪੀਐਸਪੀਸੀਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਚੰਗੇ ਸਬੰਧ ਹਨ।ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਬਾਅਦ ਵਿੱਚ ਉਹ 50,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ,

ਉਪ ਚੋਣ ਤੋਂ ਪਹਿਲਾਂ ਬਰਨਾਲਾ ’ਚ ਕਾਂਗਰਸ ਨੂੰ ਵੱਡਾ ਝਟਕਾ, ਪ੍ਰਧਾਨ ਗੁਰਜੀਤ ਸਿੰਘ ਰਾਮਨਵਾਸੀਆ ਹੋਇਆ ‘ਆਪ’ ਵਿੱਚ ਸ਼ਾਮਲ

ਪਰ ਉਨ੍ਹਾਂ ਵੱਲੋਂ 20,000 ਰੁਪਏ ਨਕਦ ਅਤੇ 30,000 ਰੁਪਏ ਚੈੱਕ ਜ਼ਰੀਏ ਲੈਣ ਦੀ ਮੰਗ ਰੱਖੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਮੁਲਜ਼ਮ ਔਰਤ ਡਿੰਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਗ੍ਰਿਫਤਾਰ ਕਰ ਲਿਆ ਗਿਆ। ਉਨ੍ਹਾਂ ਕਿਹਾ ਕਿ ਇਸ ਕੇਸ ਵਿੱਚ ਸਹਿ-ਮੁਲਜ਼ਮ ਅਜੇ ਗੋਇਲ ਫਰਾਰ ਹੈ। ਇਸ ਸਬੰਧੀ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Related posts

ਪੁਲਿਸ ਨੇ ਕਾਰੋਬਾਰੀ ਦੇ ਕਾਤਲਾਂ ਦੀ ਸੂਹ ਦੇਣ ‘ਤੇ ਰੱਖਿਆ 2 ਲੱਖ ਦਾ ਇਨਾਮ

punjabusernewssite

ਪੰਜਾਬ ਅਥਲੈਟਿਕਸ ਐਸੋਸੀਏਸ਼ਨ ਨੇ ਮੁੱਖ ਮੰਤਰੀ ਦੇ ਫ਼ੈਸਲੇ ਦੀ ਕੀਤੀ ਸ਼ਲਾਘਾ

punjabusernewssite

ਆਰ.ਐਮ.ਪੀ.ਆਈ. ਨੇ ਵਿਚਾਰ ਗੋਸ਼ਠੀ ਕਰਕੇ ਮਨਾਇਆ ਕਾਰਲ ਮਾਰਕਸ ਦਾ ਜਨਮ ਦਿਹਾੜਾ

punjabusernewssite