Vigilance ਨੇ 30,000 ਰੁਪਏ ਰਿਸ਼ਵਤ ਲੈਂਦੇ ਹੋਏ ਇੱਕ ਹੋਰ ਥਾਣੇਦਾਰ ਨੂੰ ਚੁੱਕਿਆ

Date:

spot_img

Rupnagar News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਸਦਰ ਥਾਣਾ, ਮੋਰਿੰਡਾ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ (ਏ.ਐਸ.ਆਈ.) ਅਵਤਾਰ ਸਿੰਘ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਪਿੰਡ ਚਤਾਮਲਾ, ਤਹਿਸੀਲ ਮੋਰਿੰਡਾ, ਜ਼ਿਲ੍ਹਾ ਰੋਪੜ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਖੇਤੀਬਾੜੀ ਦਾ ਕੰਮ ਕਰਦਾ ਹੈ।ਉਸ ਦੇ ਸਵਰਗੀ ਪਿਤਾ ਨੇ ਵਕਫ਼ ਬੋਰਡ ਤੋਂ 99 ਸਾਲਾਂ ਦੀ ਲੀਜ਼ ‘ਤੇ ਲਗਭਗ 6 ਏਕੜ ਜ਼ਮੀਨ ਲਈ ਸੀ, ਜਿਸ ‘ਤੇ ਹੁਣ ਉਹ ਖੇਤੀ ਕਰ ਰਿਹਾ ਹੈ।

ਇਹ ਵੀ ਪੜ੍ਹੋ  Vigilance Bureau ਵੱਲੋਂ 7,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਕਾਬੂ

ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ਦੂਜੀ ਧਿਰ ਦੇ ਤੇਜਪਾਲ ਸਿੰਘ ਨੇ ਇਸ ਜ਼ਮੀਨ ਦੇ ਇੱਕ ਹਿੱਸੇ ‘ਤੇ ਜ਼ਬਰਦਸਤੀ ਖੇਤੀ ਕਰ ਲਈ ਅਤੇ ਦੋ ਏਕੜ ਮੱਕੀ ਦੀ ਫ਼ਸਲ ਬਰਬਾਦ ਕਰ ਦਿੱਤੀ। ਇਸ ਸਬੰਧੀ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਦਰਜ ਕਰਵਾਈ ਸੀ। ਪਰ ਪੁਲਿਸ ਨੇ ਦੂਜੀ ਧਿਰ ਤੇਜਪਾਲ ਸਿੰਘ ਦੀ ਅਰਜ਼ੀ ‘ਤੇ ਕਾਰਵਾਈ ਕਰਦਿਆਂ ਸ਼ਿਕਾਇਤਕਰਤਾ ਅਤੇ ਉਸ ਦੀ ਮਾਂ ਵਿਰੁੱਧ ਹੀ ਮਾਮਲਾ ਦਰਜ ਕਰ ਦਿੱਤਾ। ਇਸ ਮਾਮਲੇ ਦੀ ਜਾਂਚ ਮੁਲਜ਼ਮ ਏ.ਐਸ.ਆਈ. ਅਵਤਾਰ ਸਿੰਘ ਵੱਲੋਂ ਕੀਤੀ ਜਾ ਰਹੀ ਸੀ।ਬੁਲਾਰੇ ਨੇ ਦੱਸਿਆ ਕਿ ਏ.ਐਸ.ਆਈ. ਅਵਤਾਰ ਸਿੰਘ ਨੇ ਕੇਸ ਵਿੱਚੋਂ ਸ਼ਿਕਾਇਤਕਰਤਾ ਦੀ ਮਾਂ ਦਾ ਨਾਮ ਕੱਢਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ।

ਇਹ ਵੀ ਪੜ੍ਹੋ  ਮੰਦਭਾਗੀ ਖ਼ਬਰ; ਬਠਿੰਡਾ ਜ਼ਿਲ੍ਹੇ ‘ਚ ਮਕਾਨ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਹੋਈ ਮੌ+ਤ

ਬੇਨਤੀ ਕਰਨ ‘ਤੇ ਏ.ਐਸ.ਆਈ. ਅਵਤਾਰ ਸਿੰਘ 35,000 ਰੁਪਏ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ। ਉਸ ਨੇ ਸ਼ਿਕਾਇਤਕਰਤਾ ਕੋਲੋਂ ਰਿਸ਼ਵਤ ਵਜੋਂ 5,000 ਰੁਪਏ ਪਹਿਲਾਂ ਹੀ ਲੈ ਲਏ ਸਨ ਅਤੇ ਬਾਕੀ ਰਹਿੰਦੇ 30,000 ਰੁਪਏ ਦੇਣ ਲਈ ਕਿਹਾ ਸੀ।ਸ਼ਿਕਾਇਤਕਰਤਾ ਰਿਸ਼ਵਤ ਦੀ ਬਾਕੀ ਰਕਮ ਨਹੀਂ ਦੇਣਾ ਚਾਹੁੰਦਾ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ, ਐਸ.ਏ.ਐਸ. ਨਗਰ ਤੱਕ ਪਹੁੰਚ ਕੀਤੀ। ਉਸ ਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਏ.ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਕੋਲੋਂ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਐਸ.ਏ.ਐਸ. ਨਗਰ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img

Share post:

Popular

More like this
Related

CM Nayab Singh Saini की अध्यक्षता में स्वीडन पहुंचा हरियाणा का उच्चस्तरीय डेलीगेशन

👉स्वीडन में भारतीय राजदूत अनुराग भूषण ने मुख्यमंत्री का...

ਜਨਕਪੁਰ ’ਚ ਸਜਿਆ ਸੀਤਾ ਸਵੰਬਰ, ਸ੍ਰੀ ਰਾਮ ਨੇ ਤੋੜਿਆ ਸ਼ਿਵ ਧਨੁਸ਼; ਮੰਚਨ ਨੇ ਮੋਹਿਆ ਦਰਸ਼ਕਾਂ ਦਾ ਮਨ

Mohali News: ਰਾਮਲੀਲਾ ਅਤੇ ਦੁਸਹਿਰਾ ਗਰਾਊਂਡ, ਫੇਜ਼-1, ਮੋਹਾਲੀ ਵਿਖੇ...

Bathinda Police ਨੇ ਥਾਣਿਆਂ ‘ਚ ਕਬਾੜ ਬਣ ਰਹੇ ਵਹੀਕਲਾਂ ਦੀ ਨਿਲਾਮੀ ਕਰਕੇ 55 ਲੱਖ ‘ਵੱਟੇ’

👉335 ਫੈਸਲਾਸ਼ੁਦਾ ਮੁਕੱਦਮਿਆਂ ਵਿੱਚ ਬਰਾਮਦ 384 ਵਹੀਕਲ ਖੁੱਲੀ ਬੋਲੀ...