Sangrur News: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸਟਾਚਾਰੀਆਂ ਵਿਰੁਧ ਕੀਤੀ ਜਾ ਰਹੀ ਸਖ਼ਤੀ ਤੋਂ ਬਚਣ ਦੇ ਲਈ ਜ਼ਿਲ੍ਹਾ ਸੰਗਰੂਰ ਦੇ ਥਾਣਾ ਚੀਮਾ ਦੇ ਸਟਾਫ਼ ਵੱਲੋਂ ਲੱਭਿਆ ਨਵਾਂ ਫ਼ਾਰਮੂਲਾ ਵੀ ਕਿਸੇ ਕੰਮ ਨਹੀਂ ਆਇਆ। ਵਿਜੀਲੈਂਸ ਬਿਊਰੋ ਵੱਲੋਂ ਸੋਮਵਾਰ ਨੂੰ ਕੀਤੀ ਇੱਕ ਵੱਡੀ ਕਾਰਵਾਈ ਵਿਚ SHO ਤੇ ASI ਦੇ ਨਾਂ ਉਪਰ ਪੈਸੇ ਲੈਂਦੇ ਪਿੰਡ ਝਾੜੋਂ ਦੇ ਵਸਨੀਕ ਹਰਪ੍ਰੀਤ ਸਿੰਘ ਨਾਂ ਦੇ ਇਸ ਬੰਦੇ ਨੂੰ ਚੁੱਕ ਲਿਆ। ਜਦਕਿ ASI ਨੂੰ ਵੀ ਇਸ ਕੇਸ ਵਿਚ ਨਾਮਜਦ ਕਰਕੇ ਉਸਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ ਤੇ ਨਾਲ ਹੀ SHO ਦੀ ਭੂਮਿਕਾ ਦੀ ਜਾਂਚ ਵੀ ਵਿੱਢ ਦਿੱਤੀ ਹੈ।
ਇਹ ਵੀ ਪੜ੍ਹੋ ਸਰਕਾਰੀ ਹਾਈ ਸਕੂਲ ਬਾਂਡੀਵਾਲਾ ਦੇ ਵਿਦਿਆਰਥੀ ਜੈਵੀਰ ਸਹਾਰਨ ਨੇ RIMC ਦੀ ਪ੍ਰੀਖਿਆ ਪਾਸ ਕਰਕੇ ਇਤਿਹਾਸ ਰਚਿਆ
ਅੱਜ ਇੱਥੇ ਇਸ ਮਾਮਲੇ ਦਾ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮ ਨੂੰ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ’ਤੇ ਇੱਕ ਔਰਤ ਦੁਆਰਾ ਦਰਜ ਕਰਵਾਈ ਗਈ ਔਨਲਾਈਨ ਸ਼ਿਕਾਇਤ ਦੀ ਜਾਂਚ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਕਿ ਮੁਲਜ਼ਮ ਹਰਪ੍ਰੀਤ ਸਿੰਘ ਨੇ ਸੰਗਰੂਰ ਜ਼ਿਲ੍ਹੇ ਦੇ ਥਾਣਾ ਚੀਮਾ ਵਿਖੇ ਦਰਜ ਇੱਕ ਪੁਲਿਸ ਕੇਸ ਵਿੱਚ ਸ਼ਿਕਾਇਤਕਰਤਾ ਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਮੱਦਦ ਕਰਨ ਬਦਲੇ ਥਾਣੇਦਾਰ (ਐਸਐਚਓ) ਅਤੇ ਜਾਂਚ ਅਧਿਕਾਰੀ ਜਸਬੀਰ ਸਿੰਘ ਸਹਾਇਕ ਸਬ ਇੰਸਪੈਕਟਰ (ਏਐਸਆਈ) ਵੱਲੋਂ ਸ਼ਿਕਾਇਤਕਰਤਾ ਤੋਂ 60,000 ਰੁਪਏ ਦੀ ਰਿਸ਼ਵਤ ਮੰਗੀ ਸੀ।
ਇਹ ਵੀ ਪੜ੍ਹੋ ਭਿਆਨਕ ਸੜਕ ਹਾਦਸੇ ’ਚ ਮਾਸੂਮ ਬੱਚੀ ਸਹਿਤ ਪ੍ਰਵਾਰ ਦੇ ਪੰਜ ਜੀਆਂ ਦੀ ਹੋਈ ਮੌ+ਤ
ਇਹ ਵੀ ਸਿੱਧ ਹੋਇਆ ਕਿ ਉਕਤ ਮੁਲਜ਼ਮ ਸ਼ਿਕਾਇਤਕਰਤਾ ਤੋਂ ਪਹਿਲਾਂ ਹੀ ਉਕਤ ਪੁਲਿਸ ਮੁਲਾਜ਼ਮਾਂ ਲਈ 10,000 ਰੁਪਏ ਲੈ ਚੁੱਕਾ ਹੈ।ਬੁਲਾਰੇ ਨੇ ਅੱਗੇ ਦੱਸਿਆ ਕਿ ਉਕਤ ਮੁਲਜ਼ਮ ਅਤੇ ਏਐਸਆਈ ਜਸਬੀਰ ਸਿੰਘ ਵਿਰੁੱਧ ਭ੍ਰਿਸ਼ਟਾਚਾਰ ਰੋਕਥਾਮ ਕਾਨੂੰਨ ਦੀ ਧਾਰਾ 7 ਅਤੇ 7 ਏ ਅਤੇ ਭਾਰਤੀ ਨਿਆਏ ਸੰਹਿਤਾ (ਬੀਐਨਐਸ) ਦੀ ਧਾਰਾ 61(2) ਤਹਿਤ ਬਿਊਰੋ ਦੇ ਥਾਣਾ ਪਟਿਆਲਾ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ ਸਬੰਧਤ ਐਸਐਚਓ ਦੀ ਭੂਮਿਕਾ ਦੀ ਜਾਂਚ ਕੀਤੀ ਜਾਵੇਗੀ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਥਾਣੇ ਵਾਲਿਆਂ ਵੱਲੋਂ ਰਿਸ਼ਵਤ ਲੈਣ ਲਈ ਰੱਖਿਆ ਪ੍ਰਾਈਵੇਟ ‘ਬੰਦਾ’ ਵਿਜੀਲੈਂਸ ਨੇ ਚੁੱਕਿਆ, ASI ਨਾਮਜਦ ਤੇ SHO ਦੀ ਭੂਮਿਕਾ ਦੀ ਜਾਂਚ ਜਾਰੀ"