ਮੁਲਜ਼ਮ ਨੇ ਪਹਿਲਾਂ ਘਰ ਦੇ ਇੰਤਕਾਲ ਖਾਤਰ ਲਈ ਸੀ 2,000 ਰੁਪਏ ਦੀ ਰਿਸ਼ਵਤ
SBS Nagar News: ਪੰਜਾਬ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਮਾਲ ਹਲਕਾ ਨਵਾਂਸ਼ਹਿਰ-1 ਵਿੱਚ ਤਾਇਨਾਤ ਪਟਵਾਰੀ ਵਿਪਨ ਕੁਮਾਰ ਦੇ ਕਰਿੰਦੇ ਰਾਮਪਾਲ ਨੂੰ ਪਟਵਾਰੀ ਖਾਤਰ ਰਿਸ਼ਵਤ ਵਜੋਂ 3,000 ਰੁਪਏ ਦੀ ਦੂਜੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀ ਕਾਬੂ ਕੀਤਾ ਹੈ ਜਦਕਿ ਪਟਵਾਰੀ ਫ਼ਰਾਰ ਹੋਣ ਵਿਚ ਸਫ਼ਲ ਰਿਹਾ। ਵਿਜੀਲੈਂਸ ਨੇ ਮੁਲਜ਼ਮ ਅਤੇ ਪਟਵਾਰੀ ਖ਼ਿਲਾਫ਼ ਥਾਣਾ ਜਲੰਧਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸ਼ਿਕੰਜਾ ਹੋਰ ਕੱਸਿਆ
ਸੂਚਨਾ ਮੁਤਾਬਕ ਨਵਾਂਸ਼ਹਿਰ ਸ਼ਹਿਰ ਵਿੱਚ ਨਿਊ ਆਬਾਦੀ ਦੇ ਵਸਨੀਕ ਪ੍ਰਦੀਪ ਕੁਮਾਰ ਨੇ ਵਿਜੀਲੈਂਸ ਬਿਊਰੋ ਕੋਲ ਮੱਦਦ ਲਈ ਪਹੁੰਚ ਕੀਤੀ ਸੀ ਕਿਉਂਕਿ ਪਟਵਾਰੀ ਵਿਪਨ ਕੁਮਾਰ ਨੇ ਆਪਣੇ ਜੱਦੀ ਘਰ ਦੇ ਵਿਰਾਸਤੀ ਇੰਤਕਾਲ ਦੀ ਪ੍ਰਕਿਰਿਆ ਲਈ 5,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। ਇਸ ਤੋਂ ਪਹਿਲਾਂ ਸ਼ਿਕਾਇਤਕਰਤਾ ਨੇ ਪਟਵਾਰੀ ਦੀ ਹਦਾਇਤ ਮੰਨਦਿਆਂ ਉਸਦੇ ਕਾਰਿੰਦੇ ਰਾਮਪਾਲ ਨੂੰ 2,000 ਰੁਪਏ ਪੇਸ਼ਗੀ ਰਿਸ਼ਵਤ ਦੇ ਦਿੱਤੀ ਸੀ। ਜਦੋਂ ਮੁਲਜ਼ਮ ਪਟਵਾਰੀ ਨੇ ਤੈਅ ਕੀਤੀ ਰਿਸ਼ਵਤ ਦੀ ਬਾਕੀ ਰਕਮ ਦੇਣ ਲਈ ਜ਼ੋਰ ਪਾਇਆ ਤਾਂ ਸ਼ਿਕਾਇਤਕਰਤਾ ਨੇ ਵਿਜੀਲੈਂਸ ਨੂੰ ਸਿਕਾਇਤ ਕੀਤੀ।
ਇਹ ਵੀ ਪੜ੍ਹੋ ਡਾਇਰੈਕਟਰ ਸਿਹਤ ਸੇਵਾਵਾਂ ਤੇ ਪਰਿਵਾਰ ਭਲਾਈ ਪੰਜਾਬ ਵੱਲੋਂ ਸਿਵਲ ਹਸਪਤਾਲ ਦਾ ਦੌਰਾ
ਇਸ ਸ਼ਿਕਾਇਤ ਦੀ ਮੁੱਢਲੀ ਤਸਦੀਕ ਕਰਨ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮ ਰਾਮਪਾਲ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ ਦੂਜੀ ਕਿਸ਼ਤ ਵਜੋਂ 3000 ਰੁਪਏ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਛਾਪੇ ਦੌਰਾਨ ਪਟਵਾਰੀ ਵਿਪਨ ਕੁਮਾਰ ਗ੍ਰਿਫ਼ਤਾਰੀ ਤੋਂ ਬਚਦਾ ਹੋਇਆ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਿਆ। ਗ੍ਰਿਫ਼ਤਾਰ ਮੁਲਜ਼ਮ ਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ, ਜਦੋਂ ਕਿ ਵਿਜੀਲੈਂਸ ਬਿਊਰੋ ਦੀਆਂ ਟੀਮਾਂ ਫਰਾਰ ਪਟਵਾਰੀ ਦਾ ਸਰਗਰਮੀ ਨਾਲ ਪਿੱਛਾ ਕਰ ਰਹੀਆਂ ਹਨ। ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "ਵਿਜੀਲੈਂਸ ਦੀ ‘ਰੇਡ’ ਪਟਵਾਰੀ ਫ਼ਰਾਰ, ਕਾਰਿੰਦਾ 3,000 ਰੁਪਏ ਰਿਸ਼ਵਤ ਲੈਂਦਾ ਕਾਬੂ"