ਪੈਸੇ ਦੇ ‘ਪੁੱਤ’ ਬਣੇ SHO ਤੇ ASI ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

Date:

spot_img
50 ਹਜ਼ਾਰ ਲੈਣ ਤੋਂ ਬਾਅਦ ਮੰਗ ਰਹੇ ਸਨ 35 ਹਜ਼ਾਰ ਹੋਰ
ਪਟਿਆਲਾ, 5 ਅਗਸਤ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਥਾਣਾ ਭਾਦਸੋਂ ਜ਼ਿਲ੍ਹਾ ਪਟਿਆਲਾ ਵਿਖੇ ਐਸ.ਐਚ.ਓ. ਵਜੋਂ ਤਾਇਨਾਤ ਸਬ-ਇੰਸਪੈਕਟਰ ਇੰਦਰਜੀਤ ਸਿੰਘ ਅਤੇ ਉਸਦੇ ਸਾਥੀ ਸਹਾਇਕ ਸਬ-ਇੰਸਪੈਕਟਰ ਅਮਰਜੀਤ ਸਿੰਘ ਖ਼ਿਲਾਫ਼ 50000 ਰੁਪਏ ਰਿਸ਼ਵਤ ਲੈਣ ਅਤੇ 35000 ਹੋਰ ਮੰਗਣ ਦੇ ਦੋਸ਼ ਹੇਠ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ।
ਇਹ ਮੁਕੱਦਮਾ ਸ਼ਿਕਾਇਤਕਰਤਾ ਹਰਮਨ ਸਿੰਘ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਉੱਪਰ ਉਕਤ ਦੋਵਾਂ ਪੁਲਿਸ ਮੁਲਾਜ਼ਮਾਂ ਵਿਰੁੱਧ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਦੀ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਜਿਸ ਵਿੱਚ ਉਸਨੇ ਦੋਸ਼ ਲਗਾਇਆ ਹੈ ਕਿ ਥਾਣਾ ਭਾਦਸੋਂ ਵਿਖੇ ਉਸਦੇ ਅਤੇ ਹੋਰਨਾਂ ਖਿਲਾਫ਼ ਮੁਕੱਦਮਾ ਦਰਜ ਸੀ ਅਤੇ ਇਸ ਕੇਸ ਵਿੱਚ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਨੇ ਮੱਦਦ ਕਰਨ ਬਦਲੇ ਪਹਿਲਾਂ ਹੀ ਉਹਨਾਂ ਤੋਂ ਰਿਸ਼ਵਤ ਵਜੋਂ 50,000 ਲੈ ਲਏ ਸਨ।
ਉਹਨਾਂ ਨੇ ਅੱਗੇ ਦੱਸਿਆ ਕਿ ਦੋਵਾਂ ਧਿਰਾਂ ਵਿੱਚ ਸਮਝੌਤਾ ਹੋਣ ਉਪਰੰਤ ਹੁਣ ਦੋਵੇਂ ਪੁਲਿਸ ਅਧਿਕਾਰੀ ਉਕਤ ਐਫ.ਆਈ.ਆਰ. ਨੂੰ ਰੱਦ ਕਰਵਾਉਣ ਲਈ ਸ਼ਿਕਾਇਤਕਰਤਾ ਤੋਂ 35000 ਰੁਪਏ ਹੋਰ ਰਿਸ਼ਵਤ ਦੀ ਮੰਗ ਕਰ ਰਹੇ ਹਨ। ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਕਿ ਪੜਤਾਲ ਦੌਰਾਨ ਉਕਤ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ ਸਹੀ ਪਾਏ ਗਏ ਅਤੇ 35000 ਰੁਪਏ ਹੋਰ ਮੰਗਣ ਅਤੇ 50000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਸਾਬਤ ਹੋ ਗਏ। ਉਹਨਾਂ ਅੱਗੇ ਦੱਸਿਆ ਕਿ ਇਸ ਜਾਂਚ ਦੇ ਅਧਾਰ ‘ਤੇ ਉਕਤ ਐਸ.ਐਚ.ਓ. ਅਤੇ ਏ.ਐਸ.ਆਈ. ਖਿਲਾਫ਼ ਵਿਜੀਲੈਂਸ ਬਿਊਰੋ ਥਾਣਾ ਪਟਿਆਲਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
spot_img
spot_img

Share post:

Popular

More like this
Related

CM Nayab Singh Saini ਵੱਲੋਂ ਸਿੰਗਾਪੁਰ ਦੇ ਨਿਵੇਸ਼ਕਾਂ ਨੂੰ ਹਰਿਆਣਾ ਵਿੱਚ ਨਿਵੇਸ਼ ਦਾ ਸੱਦਾ

👉ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ...

ਹਰੇਕ ਮਾਂ ਤੇ ਭੈਣ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਬ੍ਰਾਂਡ ਅੰਬੈਸਡਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਨਮਾਨ ਰਾਸ਼ੀ ਵਜੋਂ 3,824.87...