Saturday, April 18, 2026
spot_img
spot_img

1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਮਾਲ ਪਟਵਾਰੀ ਖ਼ਿਲਾਫ਼ ਵਿਜੀਲੈਂਸ ਵੱਲੋਂ ਕੇਸ ਦਰਜ

Date:

spot_img

ਫਾਜ਼ਿਲਕਾ, 1 ਫਰਵਰੀ: ਪੰਜਾਬ ਵਿਜੀਲੈਂਸ ਬਿਊਰੋ ਨੇ ਫਾਜ਼ਿਲਕਾ ਜ਼ਿਲ੍ਹੇ ਦੇ ਮਾਲ ਹਲਕਾ ਮੂਲਿਆਂਵਾਲੀ ਵਿਖੇ ਤਾਇਨਾਤ ਮਾਲ ਪਟਵਾਰੀ ਸੁਭਾਸ਼ ਚੰਦਰ ਖ਼ਿਲਾਫ਼ 1500 ਰੁਪਏ ਰਿਸ਼ਵਤ ਲੈਣ ਦੇ ਦੋਸ਼ ਭ੍ਰਿਸ਼ਟਾਚਾਰ ਦਾ ਮੁਕੱਦਮਾ ਕੀਤਾ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਵਿਰੁੱਧ ਇਹ ਕੇਸ ਫਾਜ਼ਿਲਕਾ ਦੇ ਵਸਨੀਕ ਜਗਜੀਤ ਸਿੰਘ ਵੱਲੋਂ ਮੁੱਖ ਮੰਤਰੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਆਨਲਾਈਨ ਸ਼ਿਕਾਇਤ ਉਪਰੰਤ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਉਸ ਦੀ ਜ਼ਮੀਨ ਦੇ ਇੰਤਕਾਲ ਦੀ ਕਾਪੀ ਦੇਣ ਲਈ ਉਸ ਤੋਂ 500 ਰੁਪਏ ਰਿਸ਼ਵਤ ਮੰਗ ਰਿਹਾ ਹੈ।

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸ਼ਿਕਾਇਤਕਰਤਾ ਨੇ ਇਹ ਵੀ ਦੋਸ਼ ਲਾਇਆ ਕਿ ਉਕਤ ਪਟਵਾਰੀ ਨੇ ਇਸ ਕੇਸ ਵਿੱਚ ਫਰਦ ਦੀਆਂ ਕਾਪੀਆਂ ਦੇਣ ਬਦਲੇ ਉਸ ਤੋਂ 1500 ਰੁਪਏ ਰਿਸ਼ਵਤ ਪਹਿਲਾਂ ਹੀ ਲੈ ਲਈ ਹੈ। ਸ਼ਿਕਾਇਤਕਰਤਾ ਨੇ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਉਕਤ ਪਟਵਾਰੀ ਵੱਲੋਂ ਰਿਸ਼ਵਤ ਮੰਗਣ ਦੀ ਰਿਕਾਰਡਿੰਗ ਵੀ ਸੌਂਪੀ ਹੈ।ਜ਼ਿਕਰਯੋਗ ਹੈ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸਹੀ ਪਾਏ ਗਏ। ਇਸ ਰਿਪੋਰਟ ਦੇ ਆਧਾਰ ’ਤੇ ਉਕਤ ਮੁਲਜ਼ਮ ਖਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

DAV College Bathinda ਵਿਖੇ ਰੁਜ਼ਗਾਰ ਰਜਿਸਟ੍ਰੇਸ਼ਨ ਕੈਂਪ ਦਾ ਆਯੋਜਨ

Bathinda News :DAV College Bathinda ਦੇ ਕੈਰੀਅਰ ਅਤੇ ਪਲੇਸਮੈਂਟ...

Cabinet Minister Mohinder Bhagat ਵੱਲੋਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ

👉ਪੰਜਾਬ ਸਰਕਾਰ ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ...