Friday, April 17, 2026
spot_img
spot_img

ਝੂਠੀ ਐਮ.ਐਲ.ਆਰ ਜਾਰੀ ਕਰਨ ਬਦਲੇ ਰਿਸ਼ਵਤ ਲੈਂਦਾ ਡਾਕਟਰ ਤੇ ਸਹਾਇਕ ਸਹਿਤ ਤਿੰਨ ਵਿਰੁਧ ਵਿਜੀਲੈਂਸ ਵਲੋਂ ਕੇਸ ਦਰਜ

Date:

spot_img

ਫ਼ਿਰੋਜਪੁਰ, 23 ਜਨਵਰੀ : ਪੰਜਾਬ ਵਿਜੀਲੈਂਸ ਬਿਊਰੋ ਨੇ ਝੂਠੀ ਡਾਕਟਰੀ ਰਿਪੋਰਟ (ਐਮ.ਐਲ.ਆਰ.) ਜਾਰੀ ਕਰਨ ਦੇ ਬਦਲੇ ਰਿਸ਼ਵਤ ਲੈਣ ਦੇ ਦੋਸ਼ ਵਿੱਚ ਇੱਕ ਸਰਕਾਰੀ ਡਾਕਟਰ ਅਤੇ ਉਸਦੇ ਸਹਾਇਕ ਸਮੇਤ ਕੁੱਲ ਪੰਜ ਮੁਲਜ਼ਮਾਂ ਖਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਮਾਮਲੇ ਵਿੱਚ ਵਿਚੋਲਾ ਬਣਕੇ ਰਿਸ਼ਵਤ ਲੈਣ ਦੇ ਦੋਸ਼ ਹੇਠ ਇੱਕ ਦਰਜਾ-4 ਮੁਲਾਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਕੁੱਲ ਪੰਜ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 7-ਏ ਅਤੇ ਆਈਪੀਸੀ ਦੀ ਧਾਰਾ 193, 465, 466, 471, 120-ਬੀ ਤਹਿਤ ਕੇਸ ਦਰਜ ਕੀਤਾ ਗਿਆ ਹੈ, ਜਿਨ੍ਹਾਂ ਵਿੱਚ ਸਿਵਲ ਹਸਪਤਾਲ ਫਿਰੋਜ਼ਪੁਰ ਵਿਖੇ ਤਾਇਨਾਤ ਡਾ: ਸ਼ਸ਼ੀ ਭੂਸ਼ਣ, ਉਸ ਦਾ ਸਹਾਇਕ ਰਾਮ ਪ੍ਰਸਾਦ ਉਰਫ ਛੋਟੂ, ਜੋ ਕਿ ਹਸਪਤਾਲ ਵਿੱਚ ਦਰਜਾ-4 ਮੁਲਾਜ਼ਮ ਹੈ, ਤੋਂ ਇਲਾਵਾ ਤਿੰਨ ਆਮ ਵਿਅਕਤੀ ਰੇਖਾ, ਉਸ ਦਾ ਪਿਤਾ ਸ਼ੰਮੀ ਅਤੇ ਮਾਤਾ ਆਸ਼ਾ, ਸਾਰੇ ਵਾਸੀ ਖਟੀਕ ਮੰਡੀ, ਫਿਰੋਜ਼ਪੁਰ ਛਾਉਣੀ, ਸ਼ਾਮਲ ਹਨ।

ਗਣਤੰਤਰ ਦਿਵਸ ਮੌਕੇ ਸ਼ਾਂਤਮਈ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ 20,000 ਤੋਂ ਵੱਧ ਪੁਲਿਸ ਮੁਲਾਜ਼ਮ ਲਾਮਬੰਦ

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਬੰਧੀ ਇੱਕ ਸ਼ਿਕਾਇਤ ਦੀ ਪੜਤਾਲ ਦੌਰਾਨ ਪਤਾ ਲੱਗਾ ਕਿ ਸ਼ਿਕਾਇਤਕਰਤਾ ਤਰਸੇਮ ਦਾ ਆਪਣੀ ਪਤਨੀ ਰੇਖਾ ਨਾਲ ਝਗੜਾ ਹੋਇਆ ਸੀ, ਜਿਸ ਵਿੱਚ 09.07.2020 ਨੂੰ ਉਸਦੇ ਸਹੁਰਾ ਪਰਿਵਾਰ ਵੱਲੋਂ ਉਸਦੇ ਸੱਜੇ ਹੱਥ ਦੀ ਹੱਡੀ ਅਤੇ ਖੱਬੀ ਲੱਤ ਦੀ ਹੱਡੀ ਤੋੜ ਦਿੱਤੀ ਗਈ ਸੀ। ਇਸ ਸਬੰਧੀ ਉਸ ਦੀ ਪਤਨੀ ਰੇਖਾ, ਸੱਸ ਆਸ਼ਾ, ਸਹੁਰਾ ਸ਼ੰਮੀ ਅਤੇ ਸਾਲਾ ਸੋਨੂੰ ਖ਼ਿਲਾਫ਼ ਥਾਣਾ ਸਿਟੀ ਫਿਰੋਜ਼ਪੁਰ ਵਿੱਚ ਕੇਸ ਦਰਜ ਕੀਤਾ ਗਿਆ ਸੀ।ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਦੱਸਿਆ ਕਿ ਉਸਨੇ ਮਿਤੀ 24.02.2021 ਨੂੰ ਆਪਣੇ ਮੋਬਾਈਲ ਫੋਨ ਦੀ ਐਪਲੀਕੇਸ਼ਨ ਰਾਹੀਂ ਚੈਕ ਕੀਤਾ ਸੀ ਕਿ ਉਸਦੀ ਪਤਨੀ ਰੇਖਾ ਅਤੇ ਉਸਦੇ ਉਕਤ ਪਰਿਵਾਰਕ ਮੈਂਬਰ ਉਕਤ ਦਰਜਾ-4 ਕਰਮਚਾਰੀ ਰਾਮ ਪ੍ਰਸਾਦ ਉਰਫ ਛੋਟੂ ਨੂੰ ਰਿਸ਼ਵਤ ਦੇ ਰਹੇ ਸਨ, ਜਿਸ ਨੇ ਅੱਗੇ ਡਾ. ਸ਼ਸ਼ੀ ਭੂਸ਼ਣ ਨੂੰ ਉਹ ਰਿਸ਼ਵਤ ਸੌਂਪਣੀ ਸੀ ਤਾਂ ਜੋ ਤਰਸੇਮ (ਸ਼ਿਕਾਇਤਕਰਤਾ) ਉਪਰ ਝੂਠਾ ਤੇ ਫ਼ਰਜ਼ੀ ਕੇਸ ਦਰਜ ਕਰਵਾਕੇ ਉਸਨੂੰ ਉਲਝਾਇਆ ਜਾ ਸਕੇ।

ਪੰਜਾਬ ਦੇ ਬਾਗ਼ਬਾਨੀ ਖੇਤਰ ਲਈ ਨਵੀਨਤਮ ਤਕਨੀਕਾਂ ਪ੍ਰਦਾਨ ਕਰੇਗਾ ਇਜ਼ਰਾਈਲ

ਮੁਲਜ਼ਮ ਛੋਟੂ ਇਸ ਮਾਮਲੇ ਵਿੱਚ ਉਕਤ ਡਾਕਟਰ ਲਈ ਰਿਸ਼ਵਤ ਲੈਣ ਅਤੇ ਉਸਨੂੰ ਅੱਗੇ ਦੇਣ ਲਈ ਗੱਲਬਾਤ ਰਾਹੀਂ ਵਿਚੋਲੇ ਦੀ ਭੂਮਿਕਾ ਨਿਭਾ ਰਿਹਾ ਸੀ।ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਝੂਠੀ ਐੱਮ.ਐੱਲ.ਆਰ. ਦੇ ਆਧਾਰ ’ਤੇ ਉਕਤ ਤਰਸੇਮ ਅਤੇ ਉਸ ਦੇ ਪਿਤਾ ਰਫੀਕ ਖਿਲਾਫ ਪੁਲਸ ਕੇਸ ਦਰਜ ਕਰਵਾ ਦਿੱਤਾ ਗਿਆ। ਪੜਤਾਲ ਦੌਰਾਨ ਸਿਵਲ ਹਸਪਤਾਲ ਫਿਰੋਜ਼ਪੁਰ ਤੋਂ ਪ੍ਰਾਪਤ ਰਿਕਾਰਡ ਅਨੁਸਾਰ ਉਕਤ ਐੱਮ.ਐੱਲ.ਆਰ. ਜਾਅਲੀ ਪਾਈ ਗਈ। ਸ਼ਿਕਾਇਤਕਰਤਾ ਨੇ ਰਾਮ ਪ੍ਰਸਾਦ ਛੋਟੂ ਅਤੇ ਡਾ: ਸ਼ਸ਼ੀ ਭੂਸ਼ਣ ਸਮੇਤ ਆਪਣੇ ਸਹੁਰੇ ਪਰਿਵਾਰ ਦੇ ਉਕਤ ਮੈਂਬਰਾਂ ਵਿਰੁੱਧ ਸਬੂਤ ਵਜੋਂ ਵਿਜੀਲੈਂਸ ਬਿਊਰੋ ਨੂੰ ਇੱਕ ਸੀਡੀ ਸੌਂਪੀ ਜਿਸ ਵਿੱਚ ਉਕਤ ਮੁਲਜ਼ਮਾਂ ਤੋਂ ਮੋਟੀ ਰਿਸ਼ਵਤ ਲੈ ਕੇ ਜਾਅਲੀ ਮੈਡੀਕਲ ਸਰਟੀਫਿਕੇਟ ਜਾਰੀ ਕਰਨ ਦਾ ਝੂਠ ਸਾਬਤ ਹੋ ਗਿਆ।ਉਨ੍ਹਾਂ ਅੱਗੇ ਦੱਸਿਆ ਕਿ ਵਿਜੀਲੈਂਸ ਰੇਂਜ ਫਿਰੋਜ਼ਪੁਰ ਵੱਲੋਂ ਤਫਤੀਸ਼ ਦੇ ਆਧਾਰ ’ਤੇ ਉਕਤ ਸਾਰੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਕਰਕੇ ਕਰਮਚਾਰੀ ਰਾਮ ਪ੍ਰਸਾਦ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਬਿਊਰੋ ਵੱਲੋਂ ਛਾਪੇਮਾਰੀ ਜਾਰੀ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਚੱਲ ਰਹੀ ਹੈ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...