Friday, April 17, 2026
spot_img
spot_img

Big News: ਰਿਸ਼ਵਤ ਲੈਣ ਦੇ ਦੋਸ਼ਾਂ ਹੇਠ ਵਿਜੀਲੈਂਸ ਵੱਲੋਂ PCS(Allied Service) ਅਧਿਕਾਰੀ ਤੇ ਉਸਦੀ ਕੰਪਿਊਟਰ ਅਪ੍ਰੇਟਰ ਵਿਰੁਧ ਕੇਸ ਦਰਜ

Date:

spot_img

ਕੰਪਿਊਟਰ ਅਪ੍ਰੇਟਰ ਨੂੰ 30,000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕੀਤਾ ਕਾਬੂ
ਹੁਸ਼ਿਆਰਪੁਰ, 10 ਨਵੰਬਰ: ਪੰਜਾਬ ਵਿਜੀਲੈਂਸ ਬਿਊਰੋ ਨੇ ਐਤਵਾਰ ਨੂੰ ਇੱਕ ਵੱਡੀ ਕਾਰਵਾਈ ਕਰਦਿਆਂ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਤਹਿਤ ਪੀ.ਸੀ.ਐਸ. ਅਧਿਕਾਰੀ ਹਰਪ੍ਰੀਤ ਸਿੰਘ ਤੇ ਉਸਦੀ ਕੰਪਿਊਟਰ ਅਪ੍ਰੇਟਰ ਵਿਰੁਧ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠਾਂ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਕੰਪਿਊਟਰ ਅਪ੍ਰੇਟਰ ਅਲਕਾ ਸ਼ਰਮਾ ਨੂੰ 30,000 ਰੁਪਏ ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਜਿਸ ਨੂੰ ਸਥਾਨਕ ਅਦਾਲਤ ਨੇ 14 ਦਿਨਾਂ ਦੇ ਨਿਆਂਇਕ ਰਿਮਾਂਡ ਤਹਿਤ ਜੇਲ੍ਹ ਭੇਜ ਦਿੱਤਾ ਹੈ। ਦੂਸਰਾ ਮੁਲਜ਼ਮ ਹਰਪ੍ਰੀਤ ਸਿੰਘ ਪੀ.ਸੀ.ਐਸ. ਫਰਾਰ ਹੋ ਗਿਆ ਹੈ। ਹਰਪ੍ਰੀਤ ਸਿੰਘ ਮੌਜੂਦਾ ਸਮੇਂ ਸਹਾਇਕ ਲੇਬਰ ਕਮਿਸ਼ਨਰ ਹੁਸਿਆਰਪੁਰ ਵਿਖੇ ਤੈਨਾਤ ਹੈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇੰਨ੍ਹਾਂ ਵਿਰੁਧ ਸ਼ਹਿਰ ਦੇ ਹੀ ਇੱਕ ਦੁਕਾਨਦਾਰ ਰੋਹਿਤ ਚੌਹਾਨ ਨੇ ਸ਼ਿਕਾਇਤ ਦਿੱਤੀ ਸੀ,

ਇਹ ਵੀ ਪੜ੍ਹੋMLA ਗੁਰਲਾਲ ਘਨੌਰ ਪ੍ਰਧਾਨ ਤੇ ਤੇਜਿੰਦਰ ਸਿੰਘ ਮਿੱਡੂਖੇੜਾ ਬਣੇ ਪੰਜਾਬ ਕਬੱਡੀ ਐਸੋਸੀਏਸ਼ਨ ਦੇ ਜਨਰਲ ਸਕੱਤਰ

ਜਿਸ ਵਿਚ ਉਸਨੇ ਦੱਸਿਆ ਸੀ ਕਿ ਉਹ ਸੁਨਿਆਰੇ ਦੀ ਦੁਕਾਨ ਕਰਦਾ ਹੈ ਤੇ ਉਸ ਨੇ ਆਪਣੀ ਦੁਕਾਨ ਦਾ ਨਵੀਨੀਕਰਨ ਕੀਤਾ ਸੀ। ਇਸ ਸਬੰਧ ਵਿੱਚ ਉਸ ਨੂੰ ਸਹਾਇਕ ਲੇਬਰ ਕਮਿਸ਼ਨਰ ਦੇ ਦਫਤਰ ਤੋਂ ਇਕ ਨੋਟਿਸ ਪ੍ਰਾਪਤ ਹੋਇਆ ਸੀ। ਇਸ ਸਬੰਧ ਵਿੱਚ ਜਦੋਂ ਉਹ ਸਹਾਇਕ ਲੇਬਰ ਕਮਿਸ਼ਨਰ ਦਫਤਰ ਵਿਖੇ ਗਿਆ ਤਾਂ ਉਸਨੂੰ ਮੁਲਜ਼ਮ ਅਲਕਾ ਸ਼ਰਮਾ ਕੰਪਿਊਟਰ ਅਪ੍ਰੇਟਰ ਨੇ ਕਿਹਾ ਕਿ ਤੁਹਾਨੂੰ ਜੁਰਮਾਨਾ ਬਹੁਤ ਪੈ ਜਾਣਾ ਪਰ ਮੈਂ ਇਹ ਨੋਟਿਸ ਆਪਣੇ ਅਫਸਰ ਹਰਪ੍ਰੀਤ ਸਿੰਘ ਸਹਾਇਕ ਲੇਬਰ ਕਮਿਸ਼ਨਰ ਨਾਲ ਗੱਲ ਕਰਕੇ ਰਫਾ-ਦਫਾ ਕਰਵਾ ਦੇਵੇਗੀ। ਉਸ ਮੌਕੇ ਅਲਕਾ ਸ਼ਰਮਾ ਉਕਤ ਨੋਟਿਸ ਲੈ ਕੇ ਹਰਪ੍ਰੀਤ ਸਿੰਘ ਸਹਾਇਕ ਲੇਬਰ ਕਮਿਸ਼ਨਰ ਦੇ ਕਮਰੇ ਵਿੱਚ ਚਲੀ ਗਈ ਅਤੇ ਕੁੱਝ ਦੇਰ ਬਾਅਦ ਉਸਨੇ ਸ਼ਿਕਾਇਤਕਰਤਾ ਨੂੰ ਵੀ ਕਮਰੇ ਅੰਦਰ ਬੁਲਾ ਲਿਆ ਜਿੱਥੇ ਉਕਤ ਮੁਲਜ਼ਮ ਹਰਪ੍ਰੀਤ ਸਿੰਘ ਪੀ.ਸੀ.ਐਸ. ਵੱਲੋਂ ਉਕਤ ਨੋਟਿਸ ਫਾਈਲ ਕਰਨ ਬਦਲੇ ਸਿਕਾਇਤਕਰਤਾ ਪਾਸੋਂ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਗਈ।

ਇਹ ਵੀ ਪੜ੍ਹੋਸਿੱਖ ਨੌਜਵਾਨ ਦੇ ਮਹੀਨਾ ਪਹਿਲਾਂ ਹੋਏ ਕ+ਤਲ ਮਾਮਲੇ ’ਚ ਦੋ ਸ਼ੂਟਰ ਗ੍ਰਿਫਤਾਰ

ਸ਼ਿਕਾਇਤਕਰਤਾ ਵੱਲੋਂ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਦੀ ਰਿਕਾਰਡਿੰਗ ਕਰ ਲਈ ਗਈ ਜੋ ਉਸ ਨੇ ਵਿਜੀਲੈਂਸ ਬਿਊਰੋ ਨੂੰ ਬਤੌਰ ਸਬੂਤ ਪੇਸ਼ ਕੀਤੀ ਗਈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਉਰੋ ਦੀ ਟੀਮ ਗਠਿਤ ਕਰਕੇ, ਸਮੇਤ ਮੁੱਦਈ, ਸਰਕਾਰੀ ਸ਼ੈਡੋ ਗਵਾਹ ਅਤੇ ਸਰਕਾਰੀ ਗਵਾਹਾਂ ਨੂੰ ਨਾਲ ਲੈ ਕੇ ਟਰੈਪ ਲਗਾਇਆ ਗਿਆ ਜਿਸ ਦੌਰਾਨ ਉਕਤ ਅਲਕਾ ਸ਼ਰਮਾ ਕੰਪਿਊਟਰ ਅਪ੍ਰੇਟਰ ਨੂੰ ਸ਼ਿਕਾਇਤਕਰਤਾ ਪਾਸੋਂ 30,000 ਦੀ ਰਿਸ਼ਵਤ ਲੈੰਦਿਆਂ ਰੰਗੇ ਹੱਥੀਂ ਗ੍ਰਿਫਤਾਰ ਕਰ ਲਿਆ ਪਰ ਹਰਪ੍ਰੀਤ ਸਿੰਘ ਸਹਾਇਕ ਲੇਬਰ ਕਮਿਸ਼ਨਰ ਹੁਸਿਆਰਪੁਰ ਮੌਕੇ ਪਰ ਦਫਤਰ ਨਹੀਂ ਮਿਲਿਆ। ਉੱਨਾਂ ਦੱਸਿਆ ਕਿ ਇਸ ਸਬੰਧੀ ਵਿੱਚ ਉਕਤ ਦੋਵੇਂ ਮੁਲਾਜ਼ਮਾਂ ਖਿਲਾਫ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ।

 

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...