Patiala News: ਵਧੀਕ ਡਿਪਟੀ ਕਮਿਸ਼ਨਰ (ਪੇਂਡੂ ਵਿਕਾਸ)ਅਮਰਿੰਦਰ ਸਿੰਘ ਟਿਵਾਣਾ ਨੇ ਪੇਂਡੂ ਵਿਕਾਸ ਤਹਿਤ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦੇ ਕੰਮਾਂ ਦਾ ਜਾਇਜਾ ਲਿਆ। ਉਹਨਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਤੇਜ਼ੀ ਲਿਆਂਉਂਦੇ ਹੋਏ ਵੱਖ-ਵੱਖ ਸਕੀਮਾਂ ਤਹਿਤ ਵੱਧ ਤੋਂ ਵੱਧ ਕਾਰਜ ਕਰਵਾਏ ਜਾਣ ਅਤੇ ਚੱਲ ਰਹੇ ਵਿਕਾਸ ਕਾਰਜਾਂ ਨੂੰ ਮਿੱਥੇ ਸਮੇਂ ਵਿੱਚ ਪੂਰਾ ਕੀਤਾ ਜਾਵੇ।ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਸਮੂਹ ਅਧਿਕਾਰੀਆਂ ਤੋਂ ਵਿਕਾਸ ਕਾਰਜਾਂ ਦੀ ਜਾਣਕਾਰੀ ਹਾਸਲ ਕੀਤੀ ਅਤੇ ਉਹਨਾਂ ਨੂੰ ਨਿਰਦੇਸ਼ ਦਿੱਤੇ ਕਿ ਸੂਬਾ ਸਰਕਾਰ ਵੱਲੋਂ ਲੋਕ ਭਲਾਈ ਵਿਕਾਸ ਕਾਰਜਾਂ ਹਿੱਤ ਸਾਰੀਆਂ ਯੋਜਨਾਵਾਂ ਦਾ ਲਾਭ ਜ਼ਮੀਨੀ ਪੱਧਰ‘ਤੇ ਯੋਗ ਵਿਅਕਤੀਆਂ ਤੱਕ ਪਹੁੰਚੇ।
ਇਹ ਵੀ ਪੜ੍ਹੋ ਬਿਕਰਮ ਮਜੀਠੀਆ ਦੀ ਗ੍ਰਿਫਤਾਰੀ ‘ਤੇ ਅਰਵਿੰਦ ਕੇਜਰੀਵਾਲ ਦੀ ਅਹਿਮ ਟਿੱਪਣੀ
ਉਹਨਾਂ ਅਧਿਆਰੀਆਂ ਨੂੰ ਸਖ਼ਤ ਹਦਾਇਤ ਦਿੱਤੀ ਕਿ ਅਧੂਰੇ ਕੰਮਾਂ ਨੂੰ ਤੁਰੰਤ ਮੁਕੰਮਲ ਕਰਕੇ ਵਰਤੋਂ ਸਰਟੀਫਿਕੇਟ ਸਬੰਧਤ ਵਿਭਾਗਾਂ ਪਾਸ ਜਮ੍ਹਾਂ ਕਰਵਾਏ ਜਾਣ ਅਤੇ ਅਗਲੀ ਮਹੀਨਾਵਾਰ ਮੀਟਿੰਗ ਵਿੱਚ ਪ੍ਰੋਗਰੈਸ ਰਿਪੋਰਟ ਪੇਸ਼ ਕੀਤੀ ਜਾਵੇ।ਮੀਟਿੰਗ ਵਿੱਚ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਦੇ ਅਧਿਕਾਰੀ ਅਤੇ ਸਮੂਹ ਬੀ.ਡੀ.ਪੀ.ਓਜ਼, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰਜ਼, ਨਗਰ ਨਿਗ਼ਮ ਦੇ ਅਧਿਕਾਰਾਆਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


