spot_img

ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ “ਪਿੰਡਾਂ ਦੇ ਪਹਿਰੇਦਾਰ” ਦੀ ਹੋਈ ਸ਼ੁਰੂਆਤ

Date:

spot_img

Bathinda News: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੁਆਰਾ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਦੇ ਪਹਿਰੇਦਾਰ ਦੀ ਸ਼ੁਰੂਆਤ ਅੱਜ ਬਠਿੰਡਾ ਜ਼ਿਲ੍ਹੇ ਦੇ ਸਾਰੇ ਵਿਧਾਨ ਸਭਾ ਹਲਕਿਆਂ ਵਿੱਚ ਹੋਈ। ਇਸ ਮੁਹਿੰਮ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਬਲਕਾਰ ਸਿੰਘ ਭੋਖੜਾ ਜਿਲ੍ਹਾ ਮੀਡੀਆ ਇੰਚਾਰਜ ਬਠਿੰਡਾ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਲੋਂ ਪੰਜਾਬ ਦੀ ਨੌਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਪਿਛਲੇ ਸਾਲ ਮਾਰਚ 2025 ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸ਼ੁਰੂ ਕੀਤੀ ਸੀ ਅਤੇ ਪੂਰੇ ਪੰਜਾਬ ਵਿੱਚੋਂ ਇਸ ਮੁਹਿੰਮ ਨੂੰ ਬਹੁਤ ਸਹਿਯੋਗ ਮਿਲਿਆ।

ਇਹ ਵੀ ਪੜ੍ਹੋ ਮੰਦਭਾਗੀ ਖ਼ਬਰ; ਪੰਜਾਬ ਵਿੱਚ ਕਾਰ ਤੇ ਰੋਡਵੇਜ਼ ਬੱਸ ਦੀ ਭਿਆਨਕ ਟੱਕਰ, 4 ਨੌਜਵਾਨਾਂ ਦੀ ਹੋਈ ਮੌ+ਤ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਦੁਆਰਾ ਬੀਤੀ 7 ਜਨਵਰੀ ਨੂੰ ਜਲੰਧਰ ਤੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਤਹਿਤ “ਪਿੰਡਾਂ ਦੇ ਪਹਿਰੇਦਾਰ” ਪ੍ਰੋਗਰਾਮ ਸ਼ੁਰੂ ਕੀਤਾ ਗਿਆ । ਪਿੰਡਾਂ ਦੇ ਪਹਿਰੇਦਾਰ ਪਰੋਗਰਾਮ ਦੀ ਸ਼ੁਰੂਆਤ ਤੇ ਮੁੱਖ ਮੰਤਰੀ ਪੰਜਾਬ ਵੱਲੋਂ ਪਿੰਡਾਂ ਦੇ ਪਹਿਰੇਦਾਰ ਬਣਨ ਲਈ ਇੱਕ ਨੰਬਰ 9899100002 ਵੀ ਜਾਰੀ ਕੀਤਾ ਗਿਆ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਅਪੀਲ ਕਰਦਿਆਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਪਿੰਡਾਂ ਦੇ ਪਹਿਰੇਦਾਰ ਬਣਨ ਲਈ ਅਤੇ ਇਸ ਪ੍ਰੋਗ੍ਰਾਮ ਨਾਲ ਜੁੜਨ ਲਈ ਇਸ ਨੰਬਰ ਤੇ ਮਿਸਡ ਕਾਲ ਕਰ ਸਕਦੇ ਹਨ।

ਇਹ ਵੀ ਪੜ੍ਹੋ CM ਦੀ ਕੁਰਸੀ; ਰਾਜਾ ਵੜਿੰਗ ਤੇ ਸੁਖਜਿੰਦਰ ਰੰਧਾਵਾ ਦਾ ਵੱਡਾ ਐਲਾਨ, ਦੇਖੋ ਵੀਡੀਓ

ਬਲਕਾਰ ਸਿੰਘ ਭੋਖੜਾ ਨੇ ਦੱਸਿਆ ਕਿ ਇਸ ਪਰੋਗਰਾਮ ਵਿੱਚ ਪਿੰਡਾਂ ,ਸ਼ੈਹਰਾਂ, ਗਲੀ ਮੁਹੱਲਿਆਂ ਵਿੱਚ ਪਿਛਲੇ ਸਮੇਂ ਪੰਜਾਬ ਸਰਕਾਰ ਵੱਲੋਂ ਜਿਹੜੀਆਂ ਪਿੰਡ/ ਵਾਰਡ ਕਮੇਟੀਆਂ ਬਣਾਈਆਂ ਗਈਆਂ ਸਨ ਉਹ ਕਮੇਟੀਆਂ ਆਪਣੇ ਪਿੰਡ, ਸ਼ਹਿਰ, ਗਲੀ ਮੁਹੱਲੇ ਵਿੱਚ ਇੱਕ ਪੈਦਲ ਮਾਰਚ ਕਰਨਗੀਆਂ ਅਤੇ ਪੰਜਾਬ ਸਰਕਾਰ ਦੀ ਇਸ ਮੁਹਿੰਮ ਨੂੰ ਲੋਕਾਂ ਤੱਕ ਲੈਕੇ ਜਾਣਗੀਆਂ। ਜਿਸ ਦਿਨ ਪਿੰਡ,ਸ਼ਹਿਰ, ਗਲੀ,ਮੁਹੱਲੇ ਵਿੱਚ ਪੈਦਲ ਯਾਤਰਾ ਕੀਤੀ ਜਾਣੀ ਹੈ ਉਸ ਤੋਂ ਇੱਕ ਦਿਨ ਪਹਿਲਾਂ ਉੱਥੇ ਪਰਚੇ ਵੰਡੇ ਜਾਣਗੇ, ਪੋਸਟਰ ਲਗਾਏ ਜਾਣਗੇ ਅਤੇ ਗੁਰੂ ਘਰਾਂ ਤੋਂ ਅਨਾਊਂਸਮੈਂਟ ਵੀ ਕੀਤੀ ਜਾਵੇਗੀ ਤਾਂ ਕਿ ਇਸ ਪੈਦਲ ਯਾਤਰਾ ਵਿੱਚ ਵੱਧ ਤੋਂ ਵੱਧ ਲੋਕ ਹਿੱਸਾ ਲੈ ਸਕਣ ਅਤੇ ਇਸ ਪ੍ਰੋਗ੍ਰਾਮ ਨੂੰ ਪੰਜਾਬਦੇ ਹਰ ਘਰ ਤੱਕ ਲਿਜਾਇਆ ਜਾ ਸਕੇ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img

Share post:

Popular

More like this
Related

Punjab ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

👉ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਦਿੱਤੀ...

ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ਼ਮ 10 ਕਿੱਲੋ ਹੈਰੋਇਨ ਅਤੇ 10 ਪਿਸਤੌਲਾਂ ਸਣੇ ਕਾਬੂ

👉ਗ੍ਰਿਫ਼ਤਾਰ ਮੁਲਜ਼ਮ ਵਿਦੇਸ਼ ਬੈਠੇ ਤਸਕਰਾਂ ਦੇ ਸੰਪਰਕ ਵਿੱਚ ਸਨ:...