ਤੂਰ ਬੰਜਾਰਾ ਵਿਖੇ ਦਲਿਤ ਪਰਿਵਾਰ ਦੇ ਦੁੱਖ ‘ਤੇ ਭਾਜਪਾ ਦੀ ਸਿਆਸਤ ਨੂੰ ਪਿੰਡ ਵਾਸੀਆਂ ਨੇ ਕੀਤਾ ਰੱਦ, ਭਾਜਪਾ ਆਗੂਆਂ ਨੂੰ ਭਜਾਇਆ: ਮਨੀਸ਼ ਸਿਸੋਦੀਆ

Date:

spot_img

👉ਪੰਜਾਬ ਦੇ ਲੋਕ ਲਾਸ਼ਾਂ ‘ਤੇ ਰਾਜਨੀਤੀ ਕਦੇ ਬਰਦਾਸ਼ਤ ਨਹੀਂ ਕਰਨਗੇ: ਡਾ. ਬਲਬੀਰ ਸਿੰਘ
Chandigarh News : ਸੰਗਰੂਰ ਦੇ ਤੂਰ ਬੰਜਾਰਾ ਵਿਖੇ ਗੁਲਜ਼ਾਰ ਸਿੰਘ ਦੀ ਮੌਤ ‘ਤੇ ਪਹੁੰਚੇ ਭਾਜਪਾ ਆਗੂਆਂ ਨੂੰ ਪਿੰਡ ਵਾਸੀਆਂ ਨੇ ਭਜਾ ਦਿੱਤਾ। ਇਸ ਦੌਰਾਨ ਪਿੰਡ ਵਾਸੀਆਂ ਨੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਘੇਰਾਓ ਕੀਤਾ ਅਤੇ ਉਨ੍ਹਾਂ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਇਸ ‘ਤੇ ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਕਿਹਾ ਕਿ ਇਸ ਘਟਨਾ ਨੇ ਸਿਆਸੀ ਲਾਹਾ ਲੈਣ ਲਈ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ ਦਾ ਸ਼ੋਸ਼ਣ ਕਰਨ ਦੀ ਭਾਜਪਾ ਦੀ ਕੋਸ਼ਿਸ਼ ਨੂੰ ਨੰਗਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ 👉ਭਾਜਪਾ ਆਗੂਆਂ ਦਾ ਪਿੰਡ ਤੂਰ ਬੰਜਾਰਾ ਵਿਖੇ ਗਰੀਬ ਵਿਅਕਤੀ ਗੁਲਜ਼ਾਰ ਸਿੰਘ ਦੀ ਮੌਤ ‘ਤੇ ਡਰਾਮਾ ਰਚਣਾ ਉਨ੍ਹਾਂ ਦੀ ਗਿਰਝਾਂ ਵਰਗੀ ਮਾਨਸਿਕਤਾ ਨੂੰ ਦਰਸਾਉਂਦਾ ਹੈ:ਕੁਲਦੀਪ ਧਾਲੀਵਾਲ

ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਇੰਚਾਰਜ ਮਨੀਸ਼ ਸਿਸੋਦੀਆ ਨੇ ਐਕਸ ‘ਤੇ ਲਿਖਿਆ: “ਭਾਜਪਾ ਨੇ ਪੰਜਾਬ ਵਿੱਚ ਇੱਕ ਗਰੀਬ ਦਲਿਤ ਪਰਿਵਾਰ ਦੇ ਦਰਦ ‘ਤੇ ਸਿਆਸਤ ਕਰਨ ਦੀ ਕੋਸ਼ਿਸ਼ ਕੀਤੀ, ਪਰ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸ਼ੀਸ਼ਾ ਦਿਖਾ ਦਿੱਤਾ। ਜਦੋਂ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਆਪਣੀਆਂ ਝੂਠੀਆਂ ਸਿਆਸੀ ਰੋਟੀਆਂ ਸੇਕਣ ਲਈ ਪਿੰਡ ਪਹੁੰਚੇ ਤਾਂ ਪਿੰਡ ਵਾਸੀਆਂ ਨੇ ਉਨ੍ਹਾਂ ਦਾ ਘੇਰਾਓ ਕੀਤਾ, ‘ਕੇਵਲ ਸਿੰਘ ਢਿੱਲੋਂ ਮੁਰਦਾਬਾਦ’ ਦੇ ਨਾਅਰੇ ਲਗਾਏ ਅਤੇ ਉਨ੍ਹਾਂ ਨੂੰ ਪਿੰਡ ਵਿੱਚ ਵੜਨ ਤੱਕ ਨਹੀਂ ਦਿੱਤਾ।”

ਇਹ ਵੀ ਪੜ੍ਹੋ 👉ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਸਾਬਕਾ ਮੰਤਰੀ ਚੁੰਨੀ ਲਾਲ ਭਗਤ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਕੈਬਨਿਟ ਮੰਤਰੀ ਅਤੇ ‘ਆਪ’ ਦੇ ਸੀਨੀਅਰ ਆਗੂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਭਾਜਪਾ ਆਗੂ ਗੁਲਜ਼ਾਰ ਸਿੰਘ ਦੇ ਵਿਛੋੜੇ ਨਾਲ ਜੂਝ ਰਹੇ ਪਰਿਵਾਰ ਦੇ ਦੁੱਖ ਦਾ ਸਤਿਕਾਰ ਕੀਤੇ ਬਿਨਾਂ ਹੀ ਪਿੰਡ ਪਹੁੰਚ ਗਏ। ਡਾ. ਬਲਬੀਰ ਸਿੰਘ ਨੇ ਕਿਹਾ, “ਗੁਲਜ਼ਾਰ ਸਿੰਘ ਦੀ ਮੌਤ ਦੇ ਦੁੱਖ ਵਿੱਚ ਡੁੱਬੇ ਪਰਿਵਾਰ ਦੀ ਪੀੜ ਦੀ ਪਰਵਾਹ ਕੀਤੇ ਬਿਨਾਂ, ਭਾਜਪਾ ਆਗੂ ਉਸ ਦੀ ਲਾਸ਼ ‘ਤੇ ਰਾਜਨੀਤੀ ਕਰਨ ਲਈ ਪਿੰਡ ਪਹੁੰਚ ਗਏ। ਪੰਜਾਬ ਦੇ ਲੋਕਾਂ ਨੇ ਉਨ੍ਹਾਂ ਨੂੰ ਤੁਰੰਤ ਵਾਪਸ ਮੋੜ ਦਿੱਤਾ ਅਤੇ ਉਨ੍ਹਾਂ ਦੀ ਮੌਕਾਪ੍ਰਸਤ ਰਾਜਨੀਤੀ ਦਾ ਪਰਦਾਫਾਸ਼ ਕੀਤਾ।”

ਇਹ ਵੀ ਪੜ੍ਹੋ 👉ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵਲੋਂ ਜ਼ਿਲ੍ਹਾ ਪੱਧਰੀ ਸਮੀਖਿਆ ਮੀਟਿੰਗ

ਡਾ. ਬਲਬੀਰ ਸਿੰਘ ਨੇ ਕਿਹਾ, “ਕੇਵਲ ਢਿੱਲੋਂ, ਅਸ਼ਵਨੀ ਸ਼ਰਮਾ, ਸੁਨੀਲ ਜਾਖੜ ਅਤੇ ਮਨਪ੍ਰੀਤ ਬਾਦਲ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਪੰਜਾਬ ਦੀ ਧਰਤੀ ‘ਤੇ ਲੋਕ ਮੌਤ ਨੂੰ ਵੀ ਸਿਆਸੀ ਤਮਾਸ਼ਾ ਬਣਾਉਣ ਵਾਲਿਆਂ ਨੂੰ ਕਦੇ ਮਾਫ਼ ਨਹੀਂ ਕਰਦੇ।” ਭਾਜਪਾ ਦੇ ਸਿਆਸੀ ਚਾਲ-ਚਲਣ ‘ਤੇ ਸਵਾਲ ਚੁੱਕਦਿਆਂ ਡਾ. ਬਲਬੀਰ ਸਿੰਘ ਨੇ ਕਿਹਾ, “ਜੋ ਲੋਕ ਦੁੱਖ ਦੀ ਘੜੀ ਵਿੱਚ ਹਮਦਰਦੀ ਦੀ ਬਜਾਏ ਸਿਆਸੀ ਮੌਕਾ ਦੇਖਦੇ ਹਨ, ਉਹ ਪੰਜਾਬ ਦੇ ਲੋਕਾਂ ਨੂੰ ਕਿਸ ਤਰ੍ਹਾਂ ਦੀ ਰਾਜਨੀਤੀ ਸਿਖਾਉਣਗੇ? ਪੰਜਾਬ ਲਾਸ਼ਾਂ ‘ਤੇ ਰਾਜਨੀਤੀ ਕਰਨ ਵਾਲੀ ਇਸ ਸ਼ਰਮਨਾਕ ਸੋਚ ਨੂੰ ਕਦੇ ਪ੍ਰਵਾਨ ਨਹੀਂ ਕਰੇਗਾ।”

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

spot_img
spot_img
spot_img

Share post:

Popular

More like this
Related

मुख्यमंत्री नायब सिंह सैनी ने गुजरात के मुख्यमंत्री भूपेंद्र पटेल से की मुलाकात

👉दोनों राज्यों के बीच आपसी तालमेल और सहयोग बढ़ाने...

CM Bhagwant Singh Mann ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀਆਂ ਟੀਮਾਂ ਦਾ ਨਿੱਘਾ ਸਵਾਗਤ

ਪੰਜਾਬ ਦਾ ਦਿਲ ਅਤੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ...

1 ਨਵੰਬਰ ਨੂੰ ਔਰਤਾਂ ਦੇ ਮੋਬਾਈਲਾਂ ’ਤੇ ਫਿਰ ਹੋਵੇਗੀ ‘ਟੂੰ-ਟੂੰ’: ਮੁੱਖ ਮੰਤਰੀ ਭਗਵੰਤ ਸਿੰਘ ਮਾਨ

👉ਸਾਡੀ ਸਰਕਾਰ ਦੀ ਨੀਅਤ ਸਾਫ਼, ਅਸੀਂ ਲੋਕਾਂ ਦਾ ਪੈਸਾ...