spot_img
spot_img

ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਨੂੰ ਮਿਲਣਗੀਆਂ ਸਿੰਚਾਈ ਸਹੂਲਤਾਂ, 650 ਕਰੋੜ ਰੁਪਏ ਨਾਲ ਯੋਜਨਾ ਤਿਆਰ: ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ

Date:

spot_img

👉ਸਤਲੁਜ ਦਰਿਆ ਅਤੇ ਸਵਾਂ ਨਦੀ ‘ਤੇ ਆਧਾਰਤ ਯੋਜਨਾਵਾਂ ਰਾਹੀਂ ਕਿਸਾਨਾਂ ਨੂੰ ਮਿਲੇਗਾ ਲਾਭ
👉ਪਹਿਲੇ ਪੜਾਅ ਤਹਿਤ 9 ਪਿੰਡਾਂ ਲਈ ਲਿਫਟ ਸਿੰਚਾਈ ਪ੍ਰਾਜੈਕਟ ਸ਼ੁਰੂ
Nurpur Bedi News:ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਅੱਜ ਨੂਰਪੁਰ ਬੇਦੀ ਬਲਾਕ ਦੇ ਪਿੰਡਾਂ ਵਿੱਚ ਸਿੰਚਾਈ ਲਈ ਪਾਣੀ ਮੁਹੱਈਆ ਕਰਵਾਉਣ ਦੀ ਯੋਜਨਾ ਦੀ ਪੜਾਅਵਾਰ ਸ਼ੁਰੂਆਤ ਪਿੰਡ ਛੱਜਾ ਤੋਂ ਕੀਤੀ ਗਈ। ਇਸ ਸਿੰਚਾਈ ਯੋਜਨਾ ਉੱਤੇ 650 ਕਰੋੜ ਰੁਪਏ ਦੀ ਲਾਗਤ ਆਵੇਗੀ।ਇਸ ਮੌਕੇ ਵੱਡੀ ਗਿਣਤੀ ਵਿਚ ਹਾਜ਼ਰ ਨੂਰਪੁਰਬੇਦੀ ਬਲਾਕ ਦੇ ਪਿੰਡਾਂ ਦੇ ਵਸਨੀਕਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਨੂਰਪੁਰਬੇਦੀ ਇਲਾਕੇ ਦੇ ਪਿੰਡ ਦੇਸ਼ ਆਜ਼ਾਦ ਹੋਣ ਤੋਂ ਲੈ ਕੇ ਹੁਣ ਤੱਕ ਖੇਤੀਬਾੜੀ ਲਈ ਸਿੰਚਾਈ ਲਈ ਪਾਣੀ ਦੀਆਂ ਸਹੂਲਤਾਂ ਤੋਂ ਵਾਂਝੇ ਸਨ। ਇਸ ਸਮੱਸਿਆ ਦੇ ਹੱਲ ਲਈ ਚਾਰ ਸੰਭਾਵਿਤ ਵਿਕਲਪਾਂ ਦਾ ਅਧਿਐਨ ਕੀਤਾ ਗਿਆ, ਜਿਨ੍ਹਾਂ ਵਿੱਚ ਨੰਗਲ ਰਿਜ਼ਰਵਾਇਰ, ਸਤਲੁਜ ਦਰਿਆ, ਏਐੱਸਐੱਚਸੀ ਅਤੇ ਐਨਐੱਚਸੀ ਦੇ ਕਰਾਸਿੰਗ ਅਤੇ ਚੋਆਂ-ਨਦੀਆਂ ‘ਤੇ ਬੰਨ੍ਹ ਬਣਾ ਕੇ ਮੀਂਹ ਦੇ ਪਾਣੀ ਦੀ ਸੰਭਾਲ ਸ਼ਾਮਲ ਹੈ।ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਤਹਿਤ 8 ਤੋਂ 14 ਪਿੰਡਾਂ ਦੇ ਸਮੂਹ ਬਣਾ ਕੇ ਛੋਟੀਆਂ-ਛੋਟੀਆਂ ਲਿਫਟ ਸਿੰਚਾਈ ਸਕੀਮਾਂ ਵਿਕਸਤ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸਾਨਾਂ ਦੀ ਲੋੜ ਅਨੁਸਾਰ ਪਾਣੀ ਦੀ ਸਪਲਾਈ ਯਕੀਨੀ ਬਣਾਈ ਜਾ ਸਕੇ।

ਇਹ ਵੀ ਪੜ੍ਹੋ  Punjab Police ਦਾ ਥਾਣੇਦਾਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਇਸ ਦੇ ਨਾਲ ਹੀ ਚੋਆਂ ਅਤੇ ਨਦੀਆਂ ‘ਤੇ ਬੰਨ੍ਹ ਬਣਾ ਕੇ ਮੀਂਹ ਦੇ ਪਾਣੀ ਨੂੰ ਸਟੋਰ ਕਰਨ ਅਤੇ ਗੁਰੂਤਾ ਪ੍ਰਵਾਹ ਰਾਹੀਂ ਖੇਤਾਂ ਤੱਕ ਪਾਣੀ ਪਹੁੰਚਾਉਣ ਦੀ ਯੋਜਨਾ ਵੀ ਤਿਆਰ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਸਵਾਂ ਨਦੀ ਨੂੰ ਚੈਨਲਾਈਜ਼ ਕਰਨ, ਹੜ੍ਹਾਂ ਤੋਂ ਨਾਲ ਲੱਗਦੇ ਪਿੰਡਾਂ ਦੀ ਰੱਖਿਆ ਕਰਨ ਅਤੇ ਵੱਡੀ ਮਾਤਰਾ ਵਿੱਚ ਪਾਣੀ ਸਟੋਰ ਕਰਨ ਵਿੱਚ ਮਦਦ ਮਿਲੇਗੀ। ਉਨ੍ਹਾਂ ਨੇ ਦੱਸਿਆ ਕਿ ਇਹ ਸਟੋਰ ਕੀਤਾ ਪਾਣੀ ਭਵਿੱਖ ਵਿੱਚ ਸਿੰਚਾਈ ਲਈ ਵਰਤਿਆ ਜਾਵੇਗਾ ਜਿਸ ਨਾਲ ਖੇਤੀਬਾੜੀ ਨੂੰ ਵੱਡਾ ਲਾਭ ਮਿਲੇਗਾ ਅਤੇ ਭੂ-ਜਲ ਉੱਤੇ ਨਿਰਭਰਤਾ ਵੀ ਘਟੇਗੀ।ਕੈਬਨਿਟ ਮੰਤਰੀ ਨੇ ਕਿਹਾ ਕਿ 102 ਪਿੰਡਾਂ ਨੂੰ ਸਿੰਚਾਈ ਸਹੂਲਤਾਂ ਮੁਹੱਈਆ ਕਰਵਾਉਣ ਲਈ ਸਤਲੁਜ ਦਰਿਆ ਆਧਾਰਤ ਲਿਫਟ ਸਿੰਚਾਈ ਯੋਜਨਾਵਾਂ ਅਤੇ ਸਵਾਂ ਨਦੀ ਉੱਤੇ ਬਣਾਏ ਜਾਣ ਵਾਲੇ ਬੰਨ੍ਹ ਨੂੰ ਇਕੱਠੇ ਲਾਗੂ ਕਰਨਾ ਸਭ ਤੋਂ ਉਚਿਤ ਰਹੇਗਾ। ਸ੍ਰੀ ਗੋਇਲ ਨੇ ਕਿਹਾ ਕਿ ਇਸ ਪ੍ਰਾਜੈਕਟ ਦੀ ਅੰਦਾਜ਼ਨ ਕੁੱਲ ਲਾਗਤ 650 ਕਰੋੜ ਰੁਪਏ ਹੋਵੇਗੀ। ਇਸ ਦਿਸ਼ਾ ਵਿੱਚ ਪਹਿਲਾ ਕਦਮ ਚੁੱਕਦਿਆਂ 2,785 ਏਕੜ ਰਕਬੇ ਨੂੰ ਕਵਰ ਕਰਨ ਵਾਲੇ 9 ਪਿੰਡਾਂ ਲਈ ਲਿਫਟ ਸਿੰਚਾਈ ਸਹੂਲਤਾਂ ਪ੍ਰਦਾਨ ਕਰਨ ਦੀ ਯੋਜਨਾ ਸ਼ੁਰੂ ਕੀਤੀ ਜਾ ਚੁੱਕੀ ਹੈ, ਜਿਸ ਨਾਲ ਭਵਿੱਖ ਵਿੱਚ ਬਾਕੀ ਪਿੰਡਾਂ ਤੱਕ ਵੀ ਪੜਾਅਵਾਰ ਸਿੰਚਾਈ ਸਹੂਲਤਾਂ ਦਾ ਵਿਸਥਾਰ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ  Sunam ਵਿਖੇ ਮੈਗਾ ਰੋਜ਼ਗਾਰ ਮੇਲੇ ਵਿੱਚ 562 ਨੌਜਵਾਨਾਂ ਦੀ ਨੌਕਰੀਆਂ ਲਈ ਚੋਣ; ਵੱਖ-ਵੱਖ ਕੰਪਨੀਆਂ ਨੇ 618 ਨੌਜਵਾਨਾਂ ਨੂੰ ਕੀਤਾ ਸ਼ਾਰਟਲਿਸਟ: ਅਮਨ ਅਰੋੜਾ

ਇਸ ਮੌਕੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਣ ਜਾ ਰਿਹਾ ਹੈ ਕਿ ਹਰ ਸਾਲ ਹੜ੍ਹਾਂ ਦੀ ਮਾਰ ਹੰਢਾਉਣ ਵਾਲੇ ਨੂਰਪੁਰਬੇਦੀ ਦੇ ਇਲਾਕੇ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ। ਹੁਣ ਤੱਕ ਸਤਲੁਜ ਅਤੇ ਖੱਡਾਂ ਦੇ ਪਾਣੀ ਨੇ ਕਿਸਾਨਾਂ ਦੀਆਂ ਜ਼ਮੀਨਾਂ ਦਾ ਨੁਕਸਾਨ ਹੀ ਕੀਤਾ ਸੀ ਪਰ ਹੁਣ ਇਸ ਲਿਫਟ ਇਰੀਗੇਸ਼ਨ ਯੋਜਨਾ ਨਾਲ ਕਿਸਾਨਾਂ ਨੂੰ ਵੱਡੀ ਰਾਹਤ ਮਿਲੇਗੀ।ਵਿਧਾਇਕ ਨੇ ਕਿਹਾ ਕਿ ਹੁਣ ਤੱਕ ਦੀਆਂ ਸਰਕਾਰਾਂ ਵਲੋਂ ਨਹਿਰੀ ਪਾਣੀ ਸਬੰਧੀ ਨਾ ਤਾਂ ਕੋਈ ਸਰਵੇਖਣ ਕੀਤਾ ਗਿਆ ਅਤੇ ਨਾ ਕੋਈ ਯੋਜਨਾ ਦੀ ਤਜਵੀਜ਼ ਇਸ ਇਲਾਕੇ ਲਈ ਲਾਗੂ ਕੀਤੀ ਗਈ ਜਦਕਿ ਸਤਲੁਜ ਦੇ ਪਾਣੀ ਦੀ ਵਰਤੋਂ ਬਹੁਤ ਪਹਿਲਾਂ ਤੋਂ ਹੀ ਕੀਤੀ ਜਾ ਸਕਦੀ ਸੀ।ਵਿਧਾਇਕ ਨੇ ਇਲਾਕਾ ਵਾਸੀਆਂ ਨੂੰ ਇਸ ਯੋਜਨਾ ਬਾਰੇ ਵੇਰਵਿਆਂ ਸਹਿਤ ਜਾਣਕਾਰੀ ਦਿੱਤੀ ਅਤੇ ਕਿਹਾ ਇਹ ਸਕੀਮ ਇਸ ਇਲਾਕੇ ਦੇ ਕਿਸਾਨਾਂ ਲਈ ਵਰਦਾਨ ਸਿੱਧ ਹੋਵੇਗੀ ਜਿਸ ਦੁਆਰਾ ਨੂਰਪੁਰਬੇਦੀ ਦੇ ਸਾਰੇ ਪਿੰਡਾਂ ਨੂੰ ਪਾਣੀ ਪਹੁੰਚਾਇਆ ਜਾਵੇਗਾ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Punjab Police ਦਾ ਥਾਣੇਦਾਰ 10 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

Ludhiana News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...