Friday, December 5, 2025

ਗੁਰਦਾਸਪੁਰ ਹਸਪਤਾਲ ਵਿਖੇ ਹਿੰਸਾ: ਸਿਹਤ ਮੰਤਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਦਿੱਤੇ ਨਿਰਦੇਸ਼

Date:

spot_img

👉ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿੱਚ ਹੰਗਾਮਾ ਕਰਨ ਵਾਲੇ ਸਾਰੇ ਦੋਸ਼ੀਆਂ ਵਿਰੁੱਧ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਹਿੰਸਾ ਅਤੇ ਜਾਇਦਾਦ ਨੂੰ ਨੁਕਸਾਨ ਦੀ ਰੋਕਥਾਮ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ
Gurdaspur News:ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਵਿਖੇ ਬੀਤੀ ਰਾਤ ਹੋਈ ਹਿੰਸਾ ਵਿੱਚ ਤੁਰੰਤ ਕਾਰਵਾਈ ਕਰਦੇ ਹੋਏ, ਦੋਵਾਂ ਧਿਰਾਂ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ। ਡਿਪਟੀ ਕਮਿਸ਼ਨਰ ਗੁਰਦਾਸਪੁਰ ਸ੍ਰੀ ਦਲਵਿੰਦਰਜੀਤ ਸਿੰਘ, ਆਈਏਐਸ, ਐਸਐਸਪੀ ਗੁਰਦਾਸਪੁਰ ਸ੍ਰੀ ਅਦਿੱਤਿਆ, ਆਈਪੀਐਸ ਅਤੇ ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ ਨੇ ਅੱਜ ਜ਼ਿਲ੍ਹਾ ਹਸਪਤਾਲ ਦਾ ਦੌਰਾ ਕੀਤਾ ਅਤੇ ਸਾਰੀ ਸਥਿਤੀ ਦਾ ਜਾਇਜ਼ਾ ਲਿਆ।ਇਸ ਘਟਨਾ ਦਾ ਸਖ਼ਤ ਨੋਟਿਸ ਲੈਂਦਿਆਂ, ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਹਸਪਤਾਲ ਇੱਕ ਸ਼ਾਂਤਮਈ ਸਥਾਨ ਹੈ ਅਤੇ ਹਸਪਤਾਲ ਦੇ ਅਹਾਤੇ ਵਿੱਚ ਕਿਸੇ ਵੀ ਤਰ੍ਹਾਂ ਦੀ ਹਿੰਸਾ, ਝੜਪਾਂ, ਝਗੜੇ ਜਾਂ ਭੰਨਤੋੜ ਨੂੰ ਕਿਸੇ ਵੀ ਹਾਲਤ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਹ ਵੀ ਪੜ੍ਹੋ  ਕਾਊਂਟਰ ਇੰਟਲੀਜੈਂਸ ਦੀ ਟੀਮ ਵੱਲੋਂ ਗੋਲਡੀ-ਲਾਰੈਂਸ ਗੈਂਗ ਦਾ ਕਰੀਬੀ ਸਾਥੀ IED ਸਹਿਤ ਗ੍ਰਿਫਤਾਰ

ਉਨ੍ਹਾਂ ਕਿਹਾ ਕਿ ਕਿਸੇ ਵੀ ਮੈਡੀਕਲ ਕਰਮਚਾਰੀ ਵਿਰੁੱਧ ਹਿੰਸਾ ਅਤੇ ਹਸਪਤਾਲ ਦੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਇੱਕ ਗੈਰ-ਜ਼ਮਾਨਤੀ ਅਪਰਾਧ ਹੈ ਅਤੇ ਹਸਪਤਾਲ ਦੇ ਪ੍ਰੋਟੋਕੋਲ ਦੀ ਉਲੰਘਣਾ ਕਿਸੇ ਵੀ ਕੀਮਤ `ਤੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।ਇਸ ਦੌਰਾਨ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਸ੍ਰੀ ਦਲਵਿੰਦਰਜੀਤ ਸਿੰਘ ਨੇ ਕਿਹਾ ਕਿ ਜ਼ਿਲ੍ਹਾ ਹਸਪਤਾਲ ਗੁਰਦਾਸਪੁਰ ਵਿਖੇ ਝੜਪ ਕਰਨ ਵਾਲੇ ਵਿਅਕਤੀਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਾਰੇ ਦੋਸ਼ੀਆਂ ਵਿਰੁੱਧ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੂੰ ਹਸਪਤਾਲ ਨੂੰ ਹੋਏ ਸਾਰੇ ਨੁਕਸਾਨ ਦਾ 10 ਗੁਣਾ ਭੁਗਤਾਨ ਕਰਨਾ ਪਵੇਗਾ। ਇਸ ਮੌਕੇ ਉਨ੍ਹਾਂ ਹਸਪਤਾਲ ਦੇ ਡਾਕਟਰਾਂ ਅਤੇ ਸਿਹਤ ਸਟਾਫ਼ ਤੋਂ ਘਟਨਾ ਬਾਰੇ ਸਾਰੀ ਜਾਣਕਾਰੀ ਲਈ ਅਤੇ ਹਸਪਤਾਲ ਦੀ ਸੁਰੱਖਿਆ ਯਕੀਨੀ ਬਣਾਉਣ ਦਾ ਭਰੋਸਾ ਦਿੱਤਾ।ਇਸ ਮੌਕੇ ਐਸਐਸਪੀ ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਕਿਹਾ ਕਿ ਹਸਪਤਾਲ ਵਿੱਚ ਹੋਈ ਝੜਪ ਵਿੱਚ ਸ਼ਾਮਲ ਸਾਰੇ ਮੁਲਜ਼ਮਾਂ ਦੀ ਪਛਾਣ ਕਰ ਲਈ ਗਈ ਹੈ ਅਤੇ ਮੁਲਜ਼ਮਾਂ ਖ਼ਿਲਾਫ਼ ਪੰਜਾਬ ਪ੍ਰੋਟੈਕਸ਼ਨ ਆਫ਼ ਮੈਡੀਕੇਅਰ ਸਰਵਿਸ ਪਰਸਨਜ਼ ਐਂਡ ਮੈਡੀਕੇਅਰ ਸਰਵਿਸ ਇੰਸਟੀਚਿਊਸ਼ਨਜ਼ (ਪ੍ਰੀਵੈਂਸ਼ਨ ਆਫ਼ ਵਾਇਲੈਂਸ ਐਂਡ ਡੈਮੇਜ ਟੂ ਪ੍ਰਾਪਰਟੀ) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ  ਮੁੱਖ ਮੰਤਰੀ ਨੇ ਵਿਸਾਖੀ ਦੇ ਪਵਿੱਤਰ ਤਿਉਹਾਰ ‘ਤੇ ਪੰਜਾਬੀਆਂ ਨੂੰ ਦਿੱਤੀ ਵਧਾਈ,ਗੁਰਦੁਆਰਾ ਦੂਖ ਨਿਵਾਰਨ ਸਾਹਿਬ ਵਿਖੇ ਮੱਥਾ ਟੇਕਿਆ

ਉਨ੍ਹਾਂ ਕਿਹਾ ਕਿ ਇਹ ਝਗੜਾ ਦੋ ਧਿਰਾਂ ਵਿਚਕਾਰ ਹੋਇਆ ਸੀ ਅਤੇ ਝੜਪ ਦੌਰਾਨ ਕਿਸੇ ਵੀ ਡਾਕਟਰ ਜਾਂ ਸਟਾਫ਼ ਨੂੰ ਨੁਕਸਾਨ ਨਹੀਂ ਪਹੁੰਚਿਆ। ਉਨ੍ਹਾਂ ਕਿਹਾ ਕਿ ਝਗੜੇ ਦੌਰਾਨ ਹਸਪਤਾਲ ਦਾ ਜੋ ਨੁਕਸਾਨ ਹੋਇਆ ਹੈ ਉਸ ਸਬੰਧੀ ਧਰਾਵਾਂ ਵੀ ਲਗਾਈਆਂ ਗਈਆਂ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮਾਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਹਸਪਤਾਲਾਂ ਵਿੱਚ ਹੰਗਾਮਾ ਨਹੀਂ ਕਰਨ ਦਿੱਤਾ ਜਾਵੇਗਾ।ਸਿਵਲ ਸਰਜਨ ਡਾ. ਪ੍ਰਭਜੋਤ ਕੌਰ ਕਲਸੀ ਨੇ ਕਿਹਾ ਕਿ ਇਹ ਘਟਨਾ ਕੱਲ੍ਹ ਰਾਤ ਵਾਪਰੀ ਜਦੋਂ ਝਗੜੇ ਵਿੱਚ ਸ਼ਾਮਲ ਇੱਕ ਧਿਰ ਇਲਾਜ ਲਈ ਜ਼ਿਲ੍ਹਾ ਹਸਪਤਾਲ ਬੱਬਰੀ (ਗੁਰਦਾਸਪੁਰ) ਪਹੁੰਚੀ ਸੀ ਤਾਂ ਇਸੇ ਦੌਰਾਨ ਦੂਜੀ ਧਿਰ ਦੇ ਲੋਕ ਹਸਪਤਾਲ ਵਿੱਚ ਆ ਕੇ ਝਗੜਾ ਕਰਨ ਲੱਗ ਪਏ। ਇਸ ਦੌਰਾਨ ਹਸਪਤਾਲ ਦਾ ਵੀ ਨੁਕਸਾਨ ਹੋਇਆ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

Bathinda ‘ਚ ਜ਼ਿਲ੍ਹਾ ਪ੍ਰੀਸ਼ਦ ਲਈ 87 ਤੇ ਬਲਾਕ ਸੰਮਤੀਆਂ ਲਈ 611 ਨਾਮਜਦਗੀਆਂ

👉ਭਲਕੇ ਹੋਵੇਗੀ ਪੜਤਾਲ, 14 ਨੂੰ ਵੋਟਾਂ ਤੇ 17 ਨੂੰ...

ਜਾਪਾਨ ਦੌਰੇ ਦੇ ਤੀਜੇ ਦਿਨ ਮੁੱਖ ਮੰਤਰੀ ਨੇ ਸੂਬੇ ਲਈ 500 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ

👉ਪੰਜਾਬ ਵੱਲੋਂ ਟੋਇਟਾ ਦੀ ਸਟੀਲ ਕੰਪਨੀ ਆਈਚੀ ਸਟੀਲ ਕਾਰਪੋਰੇਸ਼ਨ...