Chandigarh News: ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਪਿਛਲੇ ਲੰਮੇ ਸਮੇਂ ਤੋਂ ਕੌਮੀ ਇਨਸਾਫ਼ ਮੋਰਚੇ ਦੀ ਅਗਵਾਈ ਹੇਠ ਕੀਤੇ ਜਾ ਰਹੇ ਸੰਘਰਸ਼ ਦੌਰਾਨ ਅੱਜ ਰੋਸ਼ ਸਵਰੂਪ ਕੱਢੇ ਜਾ ਰਹੇ ਰੋਸ਼ ਮਾਰਚ ਦੌਰਾਨ ਚੰਡੀਗੜ੍ਹ ਪੁਲਿਸ ਤੇ ਸਿੱਖ ਪ੍ਰਦਰਸ਼ਨਕਾਰੀਆਂ ਵਿਚਕਾਰ ਤਿੱਖੀਆਂ ਝੜਪਾਂ ਹੋ ਗਈ। ਇਸ ਦੌਰਾਨ ਚੰਡੀਗੜ੍ਹ ਪੁਲਿਸ ਵੱਲੋਂ ਅੱਗੇ ਵਧ ਰਹੇ ਪ੍ਰਦਰਸ਼ਨਕਾਰੀਆਂ ਉੱਪਰ ਪਾਣੀ ਦੀਆਂ ਵੁਛਾੜਾਂ ਚਲਾਈਆਂ ਗਈਆਂ ਅਤੇ ਡਰੋਨਾਂ ਤੇ ਬੰਦੂਕਾਂ ਨਾਲ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਜਦਕਿ ਭੇਸ ਬਦਲ ਕੇ ਚੰਡੀਗੜ੍ਹ ਪੁੱਜਣ ਵਿਚ ਸਫ਼ਲ ਰਹੇ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੂੰ ਵੀ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।

ਇਹ ਵੀ ਪੜ੍ਹੋ ਜਮੀਨੀ ਵਿਵਾਦ ਨੇ ਧਾਰਿਆ ਖੂਨੀ ਰੂਪ; ਗੋ*ਲੀ*ਆਂ ਚੱਲਣ ਕਾਰਨ ਦੋ ਦੀ ਮੌ*ਤ, ਕਈ ਜਖ਼ਮੀ
ਕੌਮੀ ਇਨਸਾਫ਼ ਮੋਰਚੇ ਵੱਲੋਂ ਦਿੱਤੇ ਸੱਦੇ ਤਹਿਤ ਅੱਜ ਵੱਡੀ ਗਿਣਤੀ ਵਿਚ ਕਾਰਕੁੰਨ ਮੋਹਾਲੀ ਦੇ ਵਾਈਪੀਐਸ ਚੌਕ ਨੇੜੇ ਇਕੱਠੇ ਹੋਏ, ਜਿੱਥੇ ਰਾਜਪਾਲ ਹਾਊਸ ਵੱਲ ਵਧਣਾ ਸੀ। ਪ੍ਰੰਤੂ ਇਸਤੋਂ ਪਹਿਲਾਂ ਹੀ ਚੰਡੀਗੜ੍ਹ ਪੁਲਿਸ ਨੇ ਉਨ੍ਹਾਂ ਨੂੰ ਰੋਕਣ ਲਈ ਮੁਹਾਲੀ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ। ਉਧਰ, ਜਦ ਪ੍ਰਦਰਸ਼ਨਕਾਰੀਆਂ ਨੇ ਬੈਰੀਕੇਡ ਤੋੜਨ ਦੀ ਕੋਸ਼ਿਸ਼ ਕੀਤੀ, ਤਾਂ ਪੁਲਿਸ ਨੇ ਪਾਣੀ ਦੀਆਂ ਤੋਪਾਂ ਦੀ ਵਰਤੋਂ ਕੀਤੀ ਅਤੇ ਬੰਦੂਕਾਂ ਅਤੇ ਡਰੋਨਾਂ ਦੀ ਵਰਤੋਂ ਕਰਕੇ ਅੱਥਰੂ ਗੈਸ ਦੇ ਗੋਲੇ ਸੁੱਟੇ ਗਏ। ਜਿਕਰਯੋਗ ਹੈ ਕਿ ਭਾਈ ਜਗਤਾਰ ਸਿੰਘ ਹਵਾਰਾ ਸਮੇਤ ਦਹਾਕਿਆਂ ਤੋਂ ਵੱਖ ਵੱਖ ਜੇਲ੍ਹਾਂ ‘ਚ ਬੰਦ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਇਹ ਸੰਘਰਸ਼ ਕੀਤਾ ਜਾ ਰਿਹਾ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




