Kapurthala News : ਦੋ ਦਿਨ ਪਹਿਲਾਂ ਪਟਿਆਲਾ ਸਥਿਤ ਚਿਤਕਾਰਾ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਹੰਗਾਮੇ ਤੋਂ ਬਾਅਦਬੀਤੀ ਦੇਰ ਰਾਤ ਜਲੰਧਰ ਦੇ ਫਗਵਾੜਾ ਦੀ ਨਾਮੀਂ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ (LPU) ਦੇ ਵਿਦਿਆਰਥੀਆਂ ਵੱਲੋਂ ਹਿੰਸਕ ਪ੍ਰਦਰਸ਼ਨ ਕੀਤਾ ਗਿਆ। ਯੂਨੀਵਰਸਿਟੀ ਦੀ ਇੱਕ ਵਿਦਿਆਰਥਣ ਨਾਲ ਕਥਿਤ ਬਲਾਤਕਾਰ ਅਤੇ ਉਸਦੀ ਮੌਤ ਸਬੰਧੀ ਖਬਰ ਸੋਸ਼ਲ ਮੀਡੀਆ ‘ਤੇ ਤੇਜ਼ੀ ਨਾਲ ਫੈਲਣ ਤੋਂ ਬਾਅਦ ਇੱਕਦਮ ਹਜ਼ਾਰਾਂ ਵਿਦਿਆਰਥੀ ਯੂਨੀਵਰਸਿਟੀ ਸੜਕਾਂ ‘ਤੇ ਉਤਰ ਆਏ। ਉਨ੍ਹਾਂ ਇਨਸਾਫ਼ ਦੀ ਮੰਗ ਕਰਦਿਆਂ ਯੂਨੀਵਰਸਿਟੀ ਕੈਂਪਸ ਵਿੱਚ ਭੰਨਤੋੜ ਕੀਤੀ ਅਤੇ ਕੁੱਝ ਥਾਵਾਂ ‘ਤੇ ਅੱਗ ਵੀ ਲਗਾ ਦਿੱਤੀ।
View this post on Instagram
ਇਹ ਵੀ ਪੜ੍ਹੋ 👉ਝੂਠੇ ਵੀਜ਼ੇ ਅਤੇ ਨਕਲੀ ਆਫਰ ਲੈਟਰ ਦੇਣ ਵਾਲਿਆਂ ਦੀ ਦਿਓ ਜਾਣਕਾਰੀ: ਪਦਮਸ਼੍ਰੀ ਜਤਿੰਦਰ ਸਿੰਘ ਸ਼ੰਟੀ
ਗੱਲ ਇੱਥੇ ਹੀ ਖ਼ਤਮ ਨਹੀਂ ਹੋਈ, ਬਲਕਿ ਭੜਕੇ ਹੋਏ ਵਿਦਿਆਰਥੀਆਂ ਨੇ ਯੂਨੀਵਰਸਿਟੀ ਤੋਂ ਬਾਹਰ ਨਿਕਲ ਕੇ ਲੁਧਿਆਣਾ-ਜਲੰਧਰ ਰਾਸ਼ਟਰੀ ਰਾਜਮਾਰਗ ਉੱਪਰ ਧਰਨਾ ਲਗਾ ਦਿੱਤਾ। ਜਿਸ ਕਾਰਨ ਇੱਥੈ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ। ਵਿਦਿਆਰਥੀਆਂ ਦੇ ਇਸ ਹਿੰਸਕ ਪ੍ਰਦਰਸ਼ਨਾਂ ਦੀਆਂ ਦਰਜ਼ਨਾਂ ਵੀਡੀਓਜ਼ ਸ਼ੋਸ਼ਲ ਮੀਡੀਆ ਊੱਪਰ ਵਾਈਰਲ ਹੋ ਰਹੀਆਂ ਹਨ। ਘਟਨਾ ਦਾ ਪਤਾ ਲੱਗਦੇ ਹੀ ਤਿੰਨ ਜ਼ਿਲ੍ਹਿਆਂ ਦੀ ਪੁਲਿਸ (ਕਪੂਰਥਲਾ, ਜਲੰਧਰ ਦਿਹਾਤੀ ਤੇ ਹੁਸ਼ਿਆਰਪੁਰ) ਵੱਡੀ ਗਿਣਤੀ ਵਿਚ ਪੁਲਿਸ ਪੁੱਜੀ, ਜਿਸਦੀ ਅਗਵਾਈ ਦੋ ਜ਼ਿਲ੍ਹਿਆਂ ਦੇ ਐਸਐਸਪੀਜ਼ ਵੱਲੋਂ ਕੀਤੀ ਗਈ।
ਇਹ ਵੀ ਪੜ੍ਹੋ 👉Patiala ‘ਚ ਸਥਿਤ ਚਿਤਕਾਰਾ ਯੂਨੀਵਰਸਿਟੀ ‘ਚ ਦੋ ਵਿਦਿਆਰਥਣਾਂ ਦੇ ਲਾਪਤਾ ਹੋਣ ਤੋਂ ਬਾਅਦ ਵੱਡਾ ਹੰਗਾਮਾ
ਇਸ ਦੌਰਾਨ ਵਿਦਿਆਰਥੀਆਂ ਨੇ ਦਾਅਵਾ ਕੀਤਾ ਕਿ ਇੱਥੇ ਕੰਮ ਕਰ ਰਹੇ ਇੱਕ ਬਾਹਰਲੇ ਵਿਅਕਤੀ ਵੱਲੋਂ ਕਥਿਤ ਤੌਰ ‘ਤੇ ਵਿਦਿਆਰਥਣ ਨਾਲ ਬਲਾਤਕਾਰ ਕੀਤਾ ਗਿਆ, ਜਿਸਦੀ ਇਲਾਜ਼ ਦੌਰਾਨ ਮੌਤ ਹੋ ਗਈ। ਹਾਲਾਂਕਿ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮੁੱਢਲੀ ਜਾਂਚ ਵਿੱਚ ਬਲਾਤਕਾਰ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ ਹੈ। ਇਸ ਮੌਕੇ ਐਸਐਸਪੀ ਨੇ ਮੀਡੀਆ ਨੁੰ ਦਸਿਆ ਕਿ ਹੁਣ ਸਥਿਤੀ ਨੂੰ ਕੰਟਰੋਲ ਕਰ ਲਿਆ ਗਿਆ ਹੈ ਤੇ ਵਿਦਿਆਰਥੀਆਂ ਦਾ ਪੱਖ ਸੁਣਿਆ ਗਿਆ ਤੇ ਜਿਹੜੀ ਚਰਚਾ ਸ਼ੋਸ਼ਲ ਮੀਡੀਆ ‘ਤੇ ਫੈਲੀ ਹੈ, ਉਸਦੇ ਬਾਰੇ ਜਾਂਚ ਕੀਤੀ ਜਾਵੇਗੀ। ਉਨ੍ਹਾਂ ਇਹ ਵੀ ਦਸਿਆ ਕਿ ਵਿਦਿਆਰਥੀਆਂ ਨੇ ਰੰਜ਼ ਜ਼ਾਹਰ ਕੀਤਾ ਕਿ ਯੂਨੀਵਰਸਿਟੀ ਦੀ ਮੈਨੇਜਮੈਟ ਊਨ੍ਹਾਂ ਦੀਆਂ ਸਮੱਸਿਆਵਾਂ ਨੂੰ ਧਿਆਨ ਨਾਲ ਨਹੀਂ ਸੁਣਿਆ ਜਾਂਦਾ ਤੇ ਨਾਂ ਹੀ ਉਸਦਾ ਹੱਲ ਕੀਤਾ ਜਾਂਦਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




