ਸ਼੍ਰੀ ਅੰਮ੍ਰਿਤਸਰ ਸਾਹਿਬ, 15 ਅਕਤੂਬਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਦੇ ਚੱਕਰ ਵਿਚ ਵਿਵਾਦਾਂ ਦੇ ਘੇਰੇ ‘ਚ ਆਏ ਅਕਾਲੀ ਆਗੂ ਵਿਰਸਾ ਸਿੰਘ ਵਲਟੋਹਾ ਨੇ ਹੁਣ ਖ਼ੁਦ ਹੀ ਸ਼੍ਰੋਮਣੀ ਅਕਾਲੀ ਦਲ ਦਲ ਛੱਡ ਦਿੱਤਾ ਹੈ। ਵਲਟੋਹਾ ਦੇ ਵਿਰੁਧ ਦੁਪਿਹਰ ਤੋਂ ਪਹਿਲਾਂ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰਾਂ ਵੱਲੋਂ ਵੱਡੀ ਕਾਰਵਾਈ ਕਰਨ ਦਾ ਐਲਾਨ ਕੀਤਾ ਸੀ, ਜਿਸਦੇ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਕਾਰਜ਼ਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੂੰਦੜ ਨੂੰ ਆਦੇਸ਼ ਦਿੱਤੇ ਸਨ ਕਿ ਵਿਰਸਾ ਸਿੰਘ ਵਲਟੋਹਾ ਨੂੰ 24 ਘੰਟਿਆਂ ਦੇ ਅੰਦਰ-ਅੰਦਰ ਅਕਾਲੀ ਦਲ ਦੇ ਸਮੂਹ ਅਹੁੱਦਿਆਂ ਤੋਂ ਬਰਖ਼ਾਸਤ ਕਰਨ ਅਤੇ ਘੱਟ ਤੋਂ ਘੱਟ 10 ਸਾਲਾਂ ਤੱਕ ਮੁੜ ਵਲਟੋਹਾ ਨੂੰ ਅਕਾਲੀ ਦਲ ਵਿਚ ਸ਼ਾਮਲ ਨਾ ਕਰਨ ਲਈ ਕਿਹਾ ਸੀ।
ਇਹ ਵੀ ਪੜ੍ਹੋ:Big News: ਸੁਖਬੀਰ ਬਾਦਲ ਵਿਰੁਧ ਫੈਸਲੇ ਤੋਂ ਪਹਿਲਾਂ ਜਥੇਦਾਰਾਂ ਵੱਲੋਂ ਵਲਟੋਹਾ ਵਿਰੁਧ ਵੱਢੀ ਕਾਰਵਾਈ
ਇਸ ਫੈਸਲੇ ਤੋਂ ਬਾਅਦ ਬਲਵਿੰਦਰ ਸਿੰਘ ਭੂੰਦੜ ਨੇ ਪ੍ਰਤੀਕ੍ਰਮ ਦਿੰਦਿਆਂ ਕਿਹਾ ਸੀ ਕਿ ਉਹ ਸ਼੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ ਮੰਨਣਗੇ, ਜਿਸਦੇ ਚੱਲਦੇ ਵਿਰਸਾ ਸਿੰਘ ਵਲਟੋਹਾ ਵਿਰੁਧ ਵਿਰੁਧ ਕਾਰਵਾਈ ਤੈਅ ਸੀ,ਜਿਸ ਕਾਰਨ ਉਨ੍ਹਾਂ ਪਹਿਲਾਂ ਹੀ ਅਕਾਲੀ ਦਲ ਛੱਡਣ ਦਾ ਫੈਸਲਾ ਲੈ ਲਿਆ। ਇਸ ਸਬੰਧ ਵਿਚ ਵਿਰਸਾ ਸਿੰਘ ਵਲਟੋਹਾ ਨੇ ਇਕ ਵੀਡੀਓ ਵੀ ਜਾਰੀ ਕੀਤੀ ਹੈ, ਜਿਸਦੇ ਵਿਚ ਉਨ੍ਹਾਂ ਮੁੜ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ’ਤੇ ਤਿੱਖੇ ਸਬਦੀ ਹਮਲੇ ਕਰਦਿਆਂ ਅਸਿੱਧੇ ਢੰਗ ਨਾਲ ਸ਼੍ਰੋਮਣੀ ਗੁਰਦੂਆਰਾ ਪ੍ਰਬੰਧਕ ਕਮੇਟੀ ਨੂੰ ਅਜਿਹੇ ਜਥੇਦਾਰਾਂ ਵਿਰੁਧ ਕਾਰਵਾਈ ਦੀ ਮੰਗ ਕੀਤੀ ਹੈ।