ਡਿਪਟੀ ਕਮਿਸ਼ਨਰ ਵੱਲੋਂ ਪਿੰਡਾਂ ਵਿਚ ਮਗਨਰੇਗਾ ਤੇ ਹੋਰ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਲਈ ਦੌਰਾ

0
30

ਫਾਜ਼ਿਲਕਾ, 9 ਜਨਵਰੀ: ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਆਈਏਐਸ  ਅੱਜ ਜ਼ਿਲ੍ਹੇ ਦੇ ਵੱਖ-ਵੱਖ ਸਰਹੱਦੀ ਪਿੰਡਾਂ ਦਾ ਦੌਰਾ ਕਰਕੇ ਪਿੰਡਾਂ ਵਿੱਚ ਮਗਨਰੇਗਾ ਸਕੀਮ ਤੇ ਹੋਰ ਵਿਕਾਸ ਪ੍ਰੋਜੈਕਟਾਂ ਦੀ ਪ੍ਰਗਤੀ ਦੀ ਸਮੀਖਿਆ ਕੀਤੀ।ਇਸ ਮੌਕੇ ਉਨਾਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡਾਂ ਵਿੱਚ ਤਰਲ ਕਚਰੇ ਦੇ ਪ੍ਰਬੰਧਨ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 6 ਕਰੋੜ 49 ਲੱਖ ਰੁਪਏ ਪੰਚਾਇਤੀ ਰਾਜ ਵਿਭਾਗ ਨੂੰ ਦਿੱਤੇ ਗਏ ਹਨ ਤਾਂ ਜੋ ਇੱਥੇ ਥਾਪਰ ਮਾਡਲ ਨਾਲ ਗੰਦੇ ਪਾਣੀ ਦੇ ਨਿਕਾਸ ਦੇ ਪ੍ਰੋਜੈਕਟ ਬਣਾਏ ਜਾ ਸਕਣ ।

ਇਹ ਵੀ ਪੜ੍ਹੋ MP ਅੰਮ੍ਰਿਤਪਾਲ ਸਿੰਘ ਦੀਆਂ ਮੁਸ਼ਕਿਲਾਂ ਵਧੀਆਂ, ਗੈਂਗਸਟਰ ਅਰਸ਼ ਡੱਲਾ ਸਹਿਤ ਲਗਾਇਆ UAPA

ਇਸ ਲਈ ਲੋੜੀਂਦੇ ਹੋਰ ਫੰਡ 15ਵੇਂ ਵਿੱਤ ਕਮਿਸ਼ਨ ਅਤੇ ਮਨਰੇਗਾ ਵਿੱਚੋਂ ਲਏ ਜਾਣਗੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਕੀਤੇ ਕਿ ਮਗਨਰੇਗਾ ਸਕੀਮ ਤਹਿਤ ਵੱਧ ਤੋਂ ਵੱਧ ਵਿਕਾਸ ਕਾਰਜ ਕਰਵਾਏ ਜਾਣ ਅਤੇ ਪਿੰਡਾਂ ਦੇ ਲੋਕਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਇਆ ਜਾਵੇ। ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਸਖਤ ਹਦਾਇਤ ਕੀਤੀ ਕਿ ਇਹ ਪ੍ਰੋਜੈਕਟ ਤੇਜ਼ੀ ਨਾਲ ਮੁਕੰਮਲ ਕੀਤੇ ਜਾਣ ਅਤੇ ਅਧਿਕਾਰੀ ਖੁਦ ਪਿੰਡਾਂ ਦੇ ਦੌਰੇ ਕਰਕੇ ਪ੍ਰੋਜੈਕਟਾਂ ਦੀ ਸਮੀਖਿਆ ਲਗਾਤਾਰ ਕਰਦੇ ਰਹਿਣ ਤਾਂ ਜੋ ਪ੍ਰੋਜੈਕਟਾਂ ਨੂੰ ਸਮਾਂ ਵੱਧ ਤਰੀਕੇ ਨਾਲ ਪੂਰਾ ਕੀਤਾ ਜਾ ਸਕੇ ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਵੱਲੋਂ ਦੁਬਈ ਤੋਂ ਚਲਾਏ ਜਾ ਰਹੇ ਪਾਕਿਸਤਾਨ ਅਧਾਰਤ ਹਥਿਆਰਾਂ ਦੀ ਤਸਕਰੀ ਦੇ ਰੈਕੇਟ ਦਾ ਪਰਦਾਫਾਸ਼; ਤਿੰਨ ਪਿਸਤੌਲਾਂ ਸਣੇ ਇੱਕ ਵਿਅਕਤੀ ਕਾਬੂ

ਇਸ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਸਲੇਮ ਸ਼ਾਹ, ਆਹਲ ਬੋਦਲਾ, ਸੁਖੇਰਾ, ਬਲਾਕੀ ਵਾਲਾ, ਜਫ਼ਰਾ ਡਿੱਬੀ ਪੂਰਾ ਆਦਿ ਪਿੰਡਾਂ ਦਾ ਦੌਰਾ ਕੀਤਾ ਗਿਆ।ਇਸ ਮੌਕੇ ਉਨਾਂ ਦੇ ਨਾਲ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸੁਭਾਸ਼ ਚੰਦਰ, ਕਾਰਜਕਾਰੀ ਇੰਜਨੀਅਰ ਜਲ ਸਪਲਾਈ ਤੇ ਸੈਨੀਟੇਸ਼ਨ ਧਰਮਿੰਦਰ ਸਿੰਘ, ਤਹਿਸੀਲਦਾਰ ਫਾਜ਼ਿਲਕਾ ਨਵਜੀਵਨ ਛਾਬੜਾ,  ਤਹਿਸੀਲਦਾਰ  ਅਵਤਾਰ ਸਿੰਘ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫਸਰ ਨਿਰਮਲ ਸਿੰਘ, ਗੁਰਜਿੰਦਰ ਸਿੰਘ ਹਾਜ਼ਰ ਸਨ।।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

LEAVE A REPLY

Please enter your comment!
Please enter your name here