spot_img
spot_img

ਡਿਪਟੀ ਕਮਿਸ਼ਨਰ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਕੀਤਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

Date:

spot_img

ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਨਾ ਜਲਾਉਣ ਸਬੰਧੀ ਕੀਤਾ ਜਾਗਰੂਕ
ਬਠਿੰਡਾ, 30 ਸਤੰਬਰ : ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਝੋਨੇ ਦੀ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਦੇ ਮੱਦੇਨਜ਼ਰ ਜ਼ਿਲੇ ਦੇ ਪਿੰਡ ਮਹਿਰਾਜ, ਫੂਲ, ਭਾਈਰੂਪਾ, ਦਿਆਲਪੁਰਾ ਮਿਰਜ਼ਾ ਅਤੇ ਪਿੰਡ ਕੋਠਾ ਗੁਰੂ ਵਿਖੇ ਕਿਸਾਨ ਜਾਗਰੂਕਤਾ ਕੈਂਪ ਤਹਿਤ ਦੌਰਾ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਜਲਾਉਣ ਸਬੰਧੀ ਜਾਗਰੂਕ ਕੀਤਾ। ਇਸ ਮੌਕੇ ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਖੇਤੀਬਾੜੀ ਨਾਲ ਸਬੰਧਤ ਆਧੁਨਿਕ ਸੰਦਾ ਦੀ ਵਰਤੋਂ ਕਰਕੇ ਹੀ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਖੇਤ ਵਿੱਚ ਹੀ ਸੰਭਾਲਣ ਨੂੰ ਤਰਜੀਹ ਦੇਣ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਮੈਡਮ ਅਮਨੀਤ ਕੌਂਡਲ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

ਕਿਸਾਨਾਂ ਦੀ ਝੋਨੇ ਦੀ ਫਸਲ ਦਾ ਇੱਕ-ਇੱਕ ਦਾਣਾ ਜਾਵੇਗਾ ਖਰੀਦਿਆਂ : ਡਿਪਟੀ ਕਮਿਸ਼ਨਰ

ਇਸ ਦੌਰਾਨ ਸ੍ਰੀ ਸ਼ੌਕਤ ਅਹਿਮਦ ਪਰੇ ਨੇ ਕਿਸਾਨਾਂ ਨੂੰ ਕਿਹਾ ਕਿ ਜ਼ਿਲ੍ਹੇ ਅੰਦਰ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਨੂੰ ਨਾ ਕੱਟਣ। ਉਨ੍ਹਾਂ ਸਖਤੀ ਨਾਲ ਇਹ ਵੀ ਕਿਹਾ ਕਿ ਜੇਕਰ ਨਿਰਧਾਰਿਤ ਸਮੇਂ ਦੌਰਾਨ ਕੋਈ ਕੰਬਾਈਨ ਝੋਨੇ ਦੀ ਫ਼ਸਲ ਕੱਟਦੀ ਫੜੀ ਗਈ ਤਾਂ ਉਸ ਨੂੰ ਤੁਰੰਤ ਪੂਰੇ ਸੀਜ਼ਨ ਲਈ ਜਬਤ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੰਬਾਈਨਾਂ ਰਾਤ ਵੇਲੇ ਹਰਾ ਝੋਨਾ ਜੋ ਕਿ ਚੰਗੀ ਤਰ੍ਹਾਂ ਪੱਕਿਆ ਨਹੀਂ ਹੁੰਦਾ, ਕੱਚਾ ਦਾਣਾ ਹੀ ਕੱਟ ਦਿੰਦੀਆਂ ਹਨ, ਜਿਸ ਨਾਲ ਝੋਨੇ ਦੀ ਕੁਆਲਿਟੀ ਪ੍ਰਭਾਵਿਤ ਹੁੰਦੀ ਹੈ ਅਤੇ ਖ਼ਰੀਦ ਏਜੰਸੀਆਂ ਵੀ ਝੋਨੇ ਦੀ ਖ਼ਰੀਦ ਕਰਨ ਤੋਂ ਝਿਜਕਦੀਆਂ ਹਨ।

ਪਰਾਲੀ ਪ੍ਰਬੰਧਾਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕੀਤੀ ਅਧਿਕਾਰੀਆਂ ਨਾਲ ਮੀਟਿੰਗ

ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਨੇ ਦੌਰੇ ਦੌਰਾਨ ਖੇਤੀਬਾੜੀ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੰਦਿਆਂ ਕਿਹਾ ਕਿ ਕਿਸਾਨਾਂ ਨੂੰ ਉਨਤ ਕਿਸਾਨ ਐਪ ਉਨ੍ਹਾਂ ਦੇ ਮੋਬਾਇਲਾਂ ਉਪਰ ਡਾਊਨਲੋਡ ਕਰਵਾਕੇ ਇਸ ਬਾਰੇ ਉਨ੍ਹਾਂ ਨੂੰ ਵੱਧ ਤੋਂ ਵੱਧ ਜਾਣੂੰ ਕਰਵਾਇਆ ਜਾਵੇ ਤਾਂ ਜੋ ਕਿਸਾਨ ਇਸ ਐਪ ਰਾਹੀਂ ਪਰਾਲੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਮਸ਼ੀਨਰੀ ਬਾਰੇ ਵੱਧ ਤੋਂ ਵੱਧ ਜਾਣਕਾਰੀ ਹਾਸਲ ਕਰਦਿਆਂ ਇਸ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਣ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਪਿੰਡਾਂ ਵਿਚ ਕਿਸਾਨਾਂ ਕੋਲ ਜਾ ਕੇ ਉਨ੍ਹਾਂ ਨੂੰ ਇਹ ਵੀ ਜਾਗਰੂਕ ਕਰਨ ਕਿ ਇਸ ਐਪ ਨਾਲ ਹੁਣ ਕਿਸਾਨਾਂ ਨੂੰ ਦਫਤਰਾਂ ਵਿੱਚ ਜਾਣ ਦੀ ਲੋੜ ਨਹੀਂ ਹੋਵੇਗੀ ਅਤੇ ਘਰ ਬੈਠੇ ਹੀ ਇਸ ਐਪ ਦੀ ਵਰਤੋਂ ਕਰਕੇ ਜ਼ਰੂਰਤ ਅਨੁਸਾਰ ਪਰਾਲੀ ਦੇ ਪ੍ਰਬੰਧਨ ਲਈ ਮਸ਼ੀਨਰੀ ਦੀ ਬੁਕਿੰਗ ਕਰਵਾ ਸਕਦੇ ਹਨ।

ਬੱਸ ਦੀਆਂ ਬ੍ਰੇਕ ਫ਼ੇਲ ਹੋਣ ਕਾਰਨ ਵਾਪਰਿਆਂ ਹਾਦਸਾ 3 ਜਣਿਆਂ ਦੀ ਹੋਈ ਮੌ+ਤ, ਮੁੱਖ ਮੰਤਰੀ ਨੇ ਜਤਾਇਆ ਦੁੱਖ

ਇਸ ਤੋਂ ਇਲਾਵਾ ਕਿਸਾਨਾਂ ਨੂੰ ਇਹ ਵੀ ਦੱਸਿਆ ਜਾਵੇ ਕਿ ਪਿੰਡ ਪੱਧਰ ’ਤੇ ਨੋਡਲ ਅਫ਼ਸਰਾਂ ਰਾਹੀਂ ਵੀ ਖੇਤੀ ਮਸ਼ੀਨਰੀ ਦੀ ਬੁਕਿੰਗ ਕਰਵਾਈ ਜਾ ਸਕਦੀ ਹੈ।ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆ ਕਿਹਾ ਕਿ ਉਹ ਮੰਡੀਆਂ ਵਿੱਚ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਫ਼ਸਲ ਵੇਚਣ ਵਿੱਚ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਇਹ ਵੀ ਅਪੀਲ ਕੀਤੀ ਕਿ ਜ਼ਮੀਨ ਦੀ ਉਪਜਾਊ ਸ਼ਕਤੀ ਨੂੰ ਬਰਕਰਾਰ ਰੱਖਣ ਲਈ ਝੋਨੇ ਦੀ ਪਰਾਲੀ ਤੇ ਇਸ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ।ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਡਾ. ਮੁਖਤਿਆਰ ਸਿੰਘ ਬਰਾੜ, ਡਾਕਟਰ ਬਲਜਿੰਦਰ ਸਿੰਘ, ਸ਼੍ਰੀ ਸੁਖਵੀਰ ਸਿੰਘ ਸੋਢੀ ਫੀਲਡ ਅਫਸਰ, ਸ਼੍ਰੀ ਗੁਰਜੀਤ ਵਿਰਕ ਸਹਾਇਕ ਖੇਤੀਬਾੜੀ ਇੰਜੀਨੀਅਰ, ਨਵਜੀਤ ਢਿੱਲੋਂ ਤੋਂ ਇਲਾਵਾ ਵੱਖ-ਵੱਖ ਪਿੰਡਾਂ ਦੇ ਆਗਾਹ ਵਧੂ ਕਿਸਾਨ ਆਦਿ ਹਾਜ਼ਰ ਸਨ।

 

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

ਪਟਿਆਲਾ ‘ਚ ਤ੍ਰਿਪੜੀ ਵਸਨੀਕਾਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਹੋਈ ਪੂਰੀ – ਡਾ ਬਲਬੀਰ ਸਿੰਘ

👉ਨਾਜਾਇਜ਼ ਕਬਜ਼ੇ ਹਟਾ ਕੇ ਲੋਕਾਂ ਲਈ ਸੁਵਿਧਾਜਨਕ ਆਵਾਜਾਈ ਦਾ...