ਪੰਜਾਬ :- ਲੋਕ ਸਭਾ ਚੋਣਾਂ 2024 ਤਹਿਤ ਅੱਜ ਪੰਜਾਬ ਦੀਆਂ 13 ਸੀਟਾਂ ‘ਤੇ ਵੋਟਿੰਗ ਹੋ ਰਹੀ ਹੈ। ਲੋਕ ਸਭਾ ਚੋਣਾਂ ਲਈ ਝਖੜੇ ਹੋਏ ਉਮੀਦਵਾਰਾਂ ਵਲੋਂ ਵੋਟਾਂ ਪਾਈਆਂ ਜਾ ਰਹੀ ਹਨ। ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੀ ਪਤਨੀ ਗੁਰਪ੍ਰੀਤ ਕੌਰ ਨਾਲ ਵੋਟ ਪਾਉਣ ਪਹੁੰਚੇ। ਮੁੱਖ ਮੰਤਰੀ ਵਲੋਂ ਸੰਗਰੂਰ ਦੇ ਪਿੰਡ ਮੰਗਵਾਲ ਦੇ ਪੋਲਿੰਗ ਬੂਥ ‘ਤੇ ਵੋਟ ਪਾਈ ਗਈ ਹੈ। ਫਿਰੋਜ਼ਪੁਰ ਹਲਕੇ ਦੇ ਅਧੀਨ ਆਉਂਦੇ ਹਲਕਾ ਸ੍ਰੀ ਮੁਕਤਸਰ ਸਾਹਿਬ ਵਿਚ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਰਿਵਾਰ ਸਮੇਤ ਬੂਥ ਨੰਬਰ 118 ‘ਤੇ ਵੋਟ ਪਾਈ।
ਪੰਜਾਬ ਵਿਚ ਲੋਕ ਸਭਾ ਚੋਣਾਂ ਪੈਣ ਦਾ ਕੰਮ ਸਵੇਰੇ 7 ਵਜੇ ਤੋਂ ਸ਼ੁਰੂ ਹੋ ਚੁੱਕਾ ਹੈ। ਵੋਟਿੰਗ ਸ਼ੁਰੂ ਹਣ ਸਾਰ ਹੀ ਤਾਂ ਪੋਲੰਿਗ ਬੂਥਾਂ ‘ਤੇ ਲੰਬੀਆਂ ਲਾਈਨਾਂ ਲੱਗਣੀਆਂ ਸ਼ੁਰੂ ਹੋ ਗਈਆਂ। ਅੱਤ ਦੀ ਗਰਮੀ ਹੋਣ ਦੇ ਬਾਵਜੂਦ ਵੀ ਚੋਣਾਂ ਨੂੰ ਲੈ ਕੇ ਲੋਕਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਚੋਣਾਂ ਦਾ ਕੰਮ ਅਮਨ-ਅਮਾਨ ਨਾਲ ਨੇਪਰੇ ਚਾੜ੍ਹਣ ਲਈ ਚੋਣ ਕਮਿਸ਼ਨ ਵਲੋਂ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ।