Bathinda News;ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾ ਅਨੁਸਾਰ ਪੰਜਾਬ ਰਾਜ ਵਿੱਚ ਚਲਾਈ ਜਾ ਰਿਹੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ) ਅਧੀਨ 13 ਅਗਸਤ 2026 ਤੋਂ 12 ਸਤੰਬਰ 2026 ਤੱਕ ਆਮ ਜਨਤਾ ਪਾਸੋਂ ਦਾਅਵੇ ਅਤੇ ਇਤਰਾਜ਼ ਜ਼ਿਲ੍ਹੇ ਦੇ ਸਮੂਹ 1204 ਬੂਥ ਲੈਵਲ ਅਫ਼ਸਰਾਂ ਵੱਲੋਂ ਪ੍ਰਾਪਤ ਕੀਤੇ ਗਏ ਹਨ।ਇਸ ਸਬੰਧੀ ਇਹਨਾਂ ਪ੍ਰਾਪਤ ਕੀਤੇ ਦਾਅਵੇ ਅਤੇ ਇਤਰਾਜ਼ਾਂ ਦੀਆਂ ਸੂਚੀਆਂ ਫਾਰਮ ਨੰਬਰ 9, ਫਾਰਮ ਨੰਬਰ 10, ਫਾਰਮ ਨੰਬਰ 11, ਫਾਰਮ ਨੰਬਰ 11-ਏ ਅਤੇ ਫਾਰਮ ਨੰਬਰ 11-ਬੀ ਵਿੱਚ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਨੁਮਾਂਇੰਦਿਆਂ ਨੂੰ ਜ਼ਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਚੋਣਕਾਰ ਰਜਿਸਟਰੇਸ਼ਨ ਅਫ਼ਸਰਾਂ ਵੱਲੋਂ ਮੁਹੱਈਆ ਕਰਵਾਈਆਂ ਗਈਆਂ।
ਇਹ ਵੀ ਪੜ੍ਹੋ Punjab ਨੇ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਪਹਿਲੀ ਵਾਰ ਸਫਲ ਕਿਡਨੀ ਟ੍ਰਾਂਸਪਲਾਂਟ ਕਰਕੇ ਰਚਿਆ ਇਤਿਹਾਸ
ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਅਤੇ ਉਨ੍ਹਾਂ ਦੇ ਨੁਮਾਇੰਦਿਆਂ ਵੱਲੋਂ ਵੋਟਰ ਸੂਚੀਆਂ ਦੀ ਸੁਧਾਈ ਦੇ ਕੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਜਾ ਰਹੇ ਸਹਿਯੋਗ ਲਈ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਐਸ.ਆਈ.ਆਰ. ਦੀ ਸਮੁੱਚੀ ਪ੍ਰਕਿਰਿਆ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।ਉਨ੍ਹਾਂ ਅੱਗੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ 12 ਅਕਤੂਬਰ 2026 ਨੂੰ ਕੀਤੀ ਜਾਵੇਗੀ। ਉਨ੍ਹਾਂ ਸਮੂਹ ਸਬੰਧਤ ਧਿਰਾਂ ਨੂੰ ਅਪੀਲ ਕੀਤੀ ਕਿ ਉਹ ਵੋਟਰ ਸੂਚੀ ਦੀ ਸੁਧਾਈ ਪ੍ਰਕਿਰਿਆ ਵਿੱਚ ਆਪਣਾ ਸਹਿਯੋਗ ਜਾਰੀ ਰੱਖਣ ਤਾਂ ਜੋ ਯੋਗ ਵੋਟਰਾਂ ਦੇ ਨਾਮ ਵੋਟਰ ਸੂਚੀ ਵਿੱਚ ਯਕੀਨੀ ਤੌਰ ’ਤੇ ਦਰਜ ਹੋ ਸਕਣ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




