spot_img

ਵੋਟਰ ਸੂਚੀਆਂ ‘ਚ ਗੜਬੜੀਆਂ ਦਾ ਮਾਮਲਾ; ਕਾਂਗਰਸ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਕੀਤੀ ਮੰਗ, ਫੂਕਿਆ ਪੁਤਲਾ

Date:

spot_img

👉ਮੋਦੀ ਸਰਕਾਰ ਹੈ ਵੋਟ ਚੋਰ, ਵੋਟਰਾਂ ਦੇ ਅਧਿਕਾਰਾਂ ਨਾਲ ਕਰ ਰਹੀ ਖਿਲਵਾੜ ਮੁੱਖ ਚੋਣ ਕਮਿਸ਼ਨਰ ਮੁੱਖ ਦੋਸ਼ੀ: ਗਰਗ/ਕੋਟ ਭਾਈ
Bathinda News : ਦੇਸ਼ ਦੇ ਵੱਖ-ਵੱਖ ਸੂਬਿਆਂ ਵਿੱਚ ਵੋਟਰ ਸੂਚੀਆਂ ਵਿੱਚ ਹੋ ਰਹੀਆਂ ਗੜਬੜੀਆਂ ਅਤੇ ਕੱਟੀਆਂ ਜਾ ਰਹੀਆਂ ਵੋਟਾਂ ਦੇ ਮਾਮਲੇ ਨੂੰ ਲੈ ਕੇ ਆਲ ਇੰਡੀਆ ਕਾਂਗਰਸ ਕਮੇਟੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੱਦੇ ‘ਤੇ ਅੱਜ ਕਾਂਗਰਸ ਸੜਕਾਂ ਤੇ ਉਤਰਦੀ ਹੋਈ ਨਜ਼ਰ ਆਈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀਆਂ ਹਦਾਇਤਾਂ ਉੱਪਰ ਜਿਲ੍ਹਾ ਬਠਿੰਡਾ ਸ਼ਹਿਰੀ ਦੇ ਪ੍ਰਧਾਨ ਰਾਜਨ ਗਰਗ ਤੇ ਦਿਹਾਤੀ ਪ੍ਰਧਾਨ ਪ੍ਰੀਤਮ ਸਿੰਘ ਕੋਟਭਾਈ ਦੀ ਅਗਵਾਈ ਵਿੱਚ ਕਾਂਗਰਸ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਅਤੇ ਮੋਦੀ ਸਰਕਾਰ ਦੀਆਂ ਵੋਟ ਚੋਰ ਨੀਤੀਆਂ ਦੇ ਦੋਸ਼ ਤਹਿਤ ਪ੍ਰਦਰਸ਼ਨ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਕਾਂਗਰਸ ਲੀਡਰਸ਼ਿਪ ਵੱਖ ਵੱਖ ਵਿੰਗਾਂ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਹੋਏ।

ਇਹ ਵੀ ਪੜ੍ਹੋ 👉LPU ਵਿਵਾਦ; ਮੁੱਖ ਮੰਤਰੀ ਭਗਵੰਤ ਮਾਨ ਨੇ ਲਿਆ ਸਖ਼ਤ ਨੋਟਿਸ, DGP ਜਾਣਗੇ ਯੂਨੀਵਰਸਿਟੀ, ਮੈਨੇਜਮੈਂਟ ਵੱਲੋਂ 10 ਦਿਨਾਂ ਦੀ ਛੁੱਟੀ ਦਾ ਐਲਾਨ

ਇਸ ਮੌਕੇ ਕਾਂਗਰਸੀ ਵਰਕਰਾਂ ਵੱਲੋਂ ਜਿੱਥੇ ਮੁੱਖ ਚੋਣ ਕਮਿਸ਼ਨਰ ਅਤੇ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਗਿਆ ਉੱਥੇ ਹੀ ਜਿਲ੍ਹਾ ਪ੍ਰਸ਼ਾਸਨ ਨੂੰ ਰਾਸ਼ਟਰਪਤੀ ਦੇ ਨਾਮ ਮੰਗ ਪੱਤਰ ਦਿੰਦੇ ਹੋਏ ਠੋਸ ਕਾਰਵਾਈ ਦੀ ਮੰਗ ਵੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਰਾਜਨ ਗਰਗ, ਜਿਲ੍ਹਾ ਪ੍ਰਧਾਨ ਦਿਹਾਤੀ ਪ੍ਰੀਤਮ ਸਿੰਘ ਕੋਟਭਾਈ,ਸਾਬਕਾ ਚੇਅਰਮੈਨ ਕੇਕੇ ਅਗਰਵਾਲ, ਸਾਬਕਾ ਮੇਅਰ ਅਸੋਕ ਕੁਮਾਰ ਅਤੇ ਪ੍ਰੈਸ ਮੀਡੀਆ ਇੰਚਾਰਜ ਰੁਪਿੰਦਰ ਬਿੰਦਰਾ ਨੇ ਪ੍ਰਭਾਵਸ਼ਾਲੀ ਇਕੱਠ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਵੋਟਰ ਸੂਚੀਆਂ ਵਿੱਚ ਗੜਬੜੀਆਂ ਕਰਕੇ ਆਪਣਾ ਬਹੁਮਤ ਹਾਸਿਲ ਕਰਨਾ ਚਾਹੁੰਦੀ ਹੈ, ਪਰ ਕਾਂਗਰਸ ਪਾਰਟੀ ਕੌਮੀ ਪ੍ਰਧਾਨ ਮਲਿਕਾ ਅਰਜੁਨ ਖੜਗੇ ਅਤੇ ਲੋਕ ਸਭਾ ਵਿੱਚ ਵਿਰੋਧੀ ਧਿਰ ਆਗੂ ਰਾਹੁਲ ਗਾਂਧੀ ਦੀ ਅਗਵਾਈ ਵਿੱਚ ਸਰਕਾਰ ਨੂੰ ਹਰ ਮੁੱਦੇ ਤੇ ਘੇਰਨ ਲਈ ਸੜਕਾਂ ‘ਤੇ ਹੈ ।

ਇਹ ਵੀ ਪੜ੍ਹੋ 👉ਥਰਮਲ ਦੇ ਠੇਕਾ ਮੁਲਾਜ਼ਮਾਂ ਨੇ ਸਿਵਲ ਸਰਕਲ ਦੇ ਠੇਕਾ ਮੁਲਾਜ਼ਮਾਂ ਨੂੰ ਨਿਯੁਕਤੀ ਪੱਤਰ ਨਾ ਦੇਣ ਦੇ ਰੋਸ ਵਜੋਂ ਕੀਤੀ ਗੇਟ ਰੈਲੀ

ਉਹਨਾਂ ਕਿਹਾ ਕਿ ਮੁੱਖ ਚੋਣ ਕਮਿਸ਼ਨਰ ਗਿਆਨੇਸ ਕੁਮਾਰ ਬੀਜੇਪੀ ਦੇ ਹੱਥਾਂ ਵਿੱਚ ਖੇਡ ਰਹੇ ਹਨ ਜਿਸ ਕਰਕੇ ਹਰ ਸੂਬੇ ਵਿੱਚ ਵੋਟਾਂ ਦੀ ਚੋਰੀ ਕੀਤੀ ਜਾ ਰਹੀ ਹੈ ਪਰ ਕਾਂਗਰਸ ਇਸ ਮੁੱਦੇ ਨੂੰ ਬਰਦਾਸ਼ਤ ਨਹੀਂ ਕਰੇਗੀ ।ਉਹਨਾਂ ਮੰਗ ਕੀਤੀ ਕਿ ਮੁੱਖ ਚੋਣ ਕਮਿਸ਼ਨਰ ਨੂੰ ਅਹੁਦੇ ਤੋਂ ਪਾਸੇ ਕਰਕੇ ਨਿਰਪੱਖ ਚੋਣ ਕਮਿਸ਼ਨਰ ਨਿਯੁਕਤ ਕੀਤਾ ਜਾਵੇ ਅਤੇ ਕੱਟੀਆਂ ਗਈਆਂ ਵੋਟਾਂ ਦੀ ਨਿਰਪੱਖਤਾ ਨਾਲ ਜਾਂਚ ਕਰਵਾ ਕੇ ਉਹ ਵੋਟਾਂ ਬਹਾਲ ਕੀਤੀਆਂ ਜਾਣ ਤੇ ਵੋਟ ਚੋਰੀ ਸਿਸਟਮ ਬੰਦ ਕੀਤਾ ਜਾਵੇ। ਇਸ ਮੌਕੇ ਸੀਨੀਅਰ ਆਗੂ ਅਵਤਾਰ ਸਿੰਘ ਗੋਨਿਆਣਾ, ਪਵਨ ਮਾਨੀ, ਮਾਧਵ ਸ਼ਰਮਾ, ਲਖਵਿੰਦਰ ਸਿੰਘ ਲੱਖਾ, ਪਰਵਿੰਦਰ ਸਿੰਘ ਸ਼ਰਨੀ, ਬਲਵੰਤ ਰਾਏ ਨਾਥ, ਟਹਿਲ ਸਿੰਘ ਸੰਧੂ , ਜੱਸ ਬੱਜੋਆਣਾ, ਜਗਮੀਤ ਸਿੰਘ, ਨਰੇਸ਼ ਗਰਗ, ਕਿਰਨਜੀਤ ਸਿੰਘ ਗੈਹਰੀ, ਬਲਜਿੰਦਰ ਠੇਕੇਦਾਰ, ਹਰਵਿੰਦਰ ਲੱਡੂ, ਦੁਪਿੰਦਰ ਮਿਸ਼ਰਾ, ਹਰੀਓਮ ਕਪੂਰ, ਦਰਸ਼ਨ ਸਿੰਘ, ਸੁਰਿੰਦਰਜੀਤ ਸਿੰਘ, ਕਿਰਨ ਵਿਰਕ ਸੁਖਦੇਵ ਸਿੰਘ ਸੁੱਖਾ ਸਮੇਤ ਵੱਡੀ ਗਿਣਤੀ ਵਿੱਚ ਕਾਂਗਰਸੀ ਵਰਕਰ ਹਾਜ਼ਰ ਸਨ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img

Share post:

Popular

More like this
Related

ਅੱਜ ਆਮ ਵਾਂਗ ਖੁੱਲੇ ਰਹਿਣਗੇ ਬੈਂਕ; ਮੁਲਾਜ਼ਮਾਂ ਦੀ ਹੜਤਾਲ ਹੋਈ ਮੁਲਤਵੀ!

Punjab News: ਬੈਂਕਾਂ 'ਚ ਕੰਮਕਾਜ਼ ਲਈ ਜਾਣ ਵਾਲਿਆਂ ਵਾਸਤੇ...