ਸਵੀਪ ਗਤੀਵਿਧੀਆਂ ਨਾਲ ਲੋਕਾਂ ਨੂੰ ਵੋਟ ਬਣਾਉਣ ਲਈ ਕੀਤਾ ਜਾਵੇ ਜਾਗਰੂਕ
Ferozepur News:ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਨਿਧੀ ਕੁਮੁਦ ਬੰਬਾਹ ਵੱਲੋਂ ਜ਼ਿਲ੍ਹੇ ਦੇ ਚਾਰੇ ਵਿਧਾਨ ਸਭਾ ਹਲਕਿਆਂ ਵਿੱਚ ਵੋਟਾਂ ਵੀ ਰਜਿਸਟ੍ਰੇਸ਼ਨ ਦੇ ਲਿੰਗ ਅਨੁਪਾਤ, ਈ.ਪੀ. ਰੇਸ਼ਿਓ, 18-19 ਸਾਲਾਂ ਦੇ ਨੌਜਵਾਨਾਂ ਦੀ ਰਜਿਸਟ੍ਰੇਸ਼ਨ ਆਦਿ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਐਸ.ਡੀ.ਐਮ. ਜ਼ੀਰਾ ਗੁਰਮੀਤ ਸਿੰਘ ਅਤੇ ਐਸ.ਡੀ.ਐਮ. ਫ਼ਿਰੋਜ਼ਪੁਰ/ਗੁਰੂਹਰਸਹਾਏ ਦਿਵਯਾ ਪੀ. ਵੀ ਹਾਜ਼ਰ ਸਨ।ਇਸ ਮੌਕੇ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਚੋਣ ਅਧਿਕਾਰੀਆਂ ਅਤੇ ਹੋਰ ਸਬੰਧਤ ਅਧਿਕਾਰੀਆ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਦੇ ਚਾਰੇ ਹਲਕਿਆਂ ਵਿੱਚ ਵਿਸ਼ੇਸ਼ ਸਵੀਪ ਗਤੀਵਿਧੀਆਂ ਚਲਾ ਕੇ ਲੋਕਾਂ ਨੂੰ ਆਪਣੀ ਵੋਟ ਬਣਾਉਣ ਬਾਰੇ ਜਾਗਰੂਕ ਕੀਤਾ ਜਾਵੇ ਅਤੇ 18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨੌਜਵਾਨਾਂ ਦੀਆਂ ਵੋਟਾਂ ਵੀ ਬਣਾਈਆਂ ਜਾਣ।
ਇਹ ਵੀ ਪੜ੍ਹੋ ਰੇਲ ਗੱਡੀ ਹਾਈਜੈਕ; ਫ਼ੌਜ ਵੱਲੋਂ 16 ਵਿਰੋਧੀ ਹਲਾਕ, 104 ਬੰਧਕ ਕਰਵਾਏ ਰਿਹਾਅ
ਉਨ੍ਹਾਂ ਕਿਹਾ ਕਿ ਇਸ ਸਬੰਧੀ ਸਕੂਲਾਂ /ਕਾਲਜਾਂ ਵਿੱਚ ਸਵੀਪ ਗਤੀਵਿਧੀਆਂ ਤਹਿਤ ਜਾਗਰੂਕਤਾ ਕੈਂਪ ਲਗਾ ਕੇ ਨੌਜਵਾਨਾਂ ਦੀ ਵੋਟ ਰਜਿਸਟਰੇਸ਼ਨ ਕੀਤੀ ਜਾਵੇ। ਇਸ ਤੋਂ ਇਲਾਵਾ ਅਧਿਕਾਰੀਆਂ ਵੱਲੋਂ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਈ.ਪੀ. ਰੇਸ਼ਿਓ, ਲਿੰਗ ਅਨੁਪਾਤ, ਬੀ.ਐਲ.ਏ ਦੀ ਨਿਯੁਕਤੀ, ਫਾਰਮਾਂ ਦੇ ਨਿਪਟਾਰੇ ਆਦਿ ਸਮੇਤ ਚੋਣਾਂ ਨਾਲ ਸੰਬੰਧੀ ਹੋਰ ਮੁੱਦਿਆਂ ’ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ।ਇਸ ਮੌਕੇ ਤਹਿਸੀਲਦਾਰ ਚੋਣਾਂ ਅਮਨਦੀਪ ਸਿੰਘ ਅਤੇ ਚੋਣ ਕਾਨੂੰਗੋ ਗਗਨਦੀਪ ਕੌਰ ਵੀ ਹਾਜ਼ਰ ਸਨ।
ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
https://chat.whatsapp.com/EK1btmLAghfLjBaUyZMcLK
https://t.me/punjabikhabarsaarwebsite
ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।
Share the post "18 ਸਾਲ ਦੀ ਉਮਰ ਪੂਰੀ ਕਰ ਚੁੱਕੇ ਨਾਗਰਿਕਾਂ ਦੀਆਂ ਵੋਟਾਂ ਬਣਾਈਆਂ ਜਾਣ-ਵਧੀਕ ਜ਼ਿਲ੍ਹਾ ਚੋਣ ਅਫ਼ਸਰ"