ਨਵੀਂ ਦਿੱਲੀ, 20 ਮਈ: ਲੋਕ ਸਭਾ ਚੋਣਾਂ ਦੇ ਪੰਜਵੇਂ ਪੜਾਅ ਵਿੱਚ ਅੱਜ 6 ਰਾਜਾਂ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ ਦੀਆਂ 49 ਸੀਟਾਂ ਤੇ ਵੋਟਿੰਗ ਹੋਣ ਜਾ ਰਹੀ ਹੈ। ਹੁਣ ਤੱਕ 543 ਲੋਕ ਸਭਾ ਸੀਟਾਂ ਦੇ ਚੌਥੇ ਗੇੜ ‘ਚ 380 ਸੀਟਾਂ ਤੇ ਵੋਟਿੰਗ ਹੋ ਚੁੱਕੀ ਹੈ ਤੇ ਅੱਜ ਕੁੱਲ 429 ਸੀਟਾਂ ਤੇ ਵੋਟਿੰਗ ਪੂਰੀ ਹੋ ਜਾਵੇਗੀ, ਬਾਕੀ ਦੋ ਪੜਾਵਾਂ ਵਿੱਚ 114 ਸੀਟਾਂ ਤੇ ਵੋਟਿੰਗ ਹੋਵੇਗੀ। ਵੋਟਿੰਗ ਦੌਰਾਨ ਵੋਟਰ 6 ਸੂਬਿਆਂ-ਉੱਤਰ ਪ੍ਰਦੇਸ਼, ਬਿਹਾਰ, ਪੱਛਮੀ ਬੰਗਾਲ, ਮਹਾਰਾਸ਼ਟਰ, ਓਡੀਸ਼ਾ, ਝਾਰਖੰਡ ਅਤੇ 2 ਕੇਂਦਰ ਸ਼ਾਸਿਤ ਪ੍ਰਦੇਸ਼ਾਂ ਜੰਮੂ-ਕਸ਼ਮੀਰ ਤੇ ਲੱਦਾਖ ਦੇ ਕੁੱਲ 49 ਸੀਟਾਂ ’ਤੇ ਵੋਟਾਂ ਪੈਣਗੀਆਂ। ਜਿਨ੍ਹਾਂ ਸੀਟਾਂ ’ਤੇ ਵੋਟਿੰਗ ਹੋ ਰਹੀ ਹੈ, ਉਨ੍ਹਾਂ ’ਚ ਉੱਤਰ ਪ੍ਰਦੇਸ਼ ਦੀਆਂ 14, ਮਹਾਰਾਸ਼ਟਰ ਦੀਆਂ 13, ਪੱਛਮੀ ਬੰਗਾਲ ਦੀਆਂ 7 ਅਤੇ ਬਿਹਾਰ ਤੇ ਓਡਿਸ਼ਾ ਦੀਆਂ 5-5 ਸੀਟਾਂ ਸ਼ਾਮਲ ਹਨ।
ਸੋਸ਼ਲ ਮੀਡੀਆ ‘ਤੇ ਪ੍ਰਗਟ ਹੋਏ ਮਨਪ੍ਰੀਤ ਬਾਦਲ, ਸਮਰਥਕਾਂ ਨੂੰ ਭਾਜਪਾ ਦੇ ਹੱਕ ਵਿੱਚ ਭੁਗਤਣ ਦੀ ਕੀਤੀ ਅਪੀਲ
ਇਸ ਤੋਂ ਇਲਾਵਾ ਇਸੇ ਪੜਾਅ ’ਚ ਝਾਰਖੰਡ ਦੀਆਂ 3 ਤੇ ਜੰਮੂ-ਕਸ਼ਮੀਰ ਤੇ ਲੱਦਾਖ ਦੀ 1-1 ਸੀਟ ’ਤੇ ਵੀ ਵੋਟਿੰਗ ਹੋਣੀ ਹੈ। ਚੋਣ ਕਮਿਸ਼ਨ ਮੁਤਾਬਕ ਪੰਜਵੇਂ ਪੜਾਅ ਦੀਆਂ ਚੋਣਾਂ ਵਿੱਚ 695 ਉਮੀਦਵਾਰ ਮੈਦਾਨ ਵਿੱਚ ਹਨ। ਇਹਨਾਂ ਵਿੱਚੋਂ 613 ਪੁਰਸ਼ ਅਤੇ 82 ਮਹਿਲਾ ਉਮੀਦਵਾਰ ਹਨ। ਪਜਵੀ ਪੜਾਅ ਦੀ ਵੋਟਿੰਗ ਵਿੱਚ ਰਾਜਨਾਥ ਸਿੰਘ, ਸਮ੍ਰਿਤੀ ਇਰਾਨੀ, ਪੀਯੂਸ਼ ਗੋਇਲ ਸਮੇਤ 9 ਕੇਂਦਰੀ ਮੰਤਰੀ ਚੋਣ ਮੈਦਾਨ ਵਿੱਚ ਹਨ। ਵਾਇਨਾਡ ਤੋਂ ਸੰਸਦ ਮੈਂਬਰ ਰਾਹੁਲ ਗਾਂਧੀ ਵੀ ਰਾਏਬਰੇਲੀ ਤੋਂ ਚੋਣ ਲੜ ਰਹੇ ਹਨ। ਵੋਟਿੰਗ ਅੱਜ ਸਵੇਰੇ 7 ਵਜੇ ਸ਼ੁਰੂ ਹੋ ਗਈ ਹੈ ਤੇ ਇਹ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।