Waqf Amendment Bill; ਰਾਸਟਰਪਤੀ ਨੇ ਵੀ ਦਿੱਤੀ ਮੰਨਜੂਰੀ, ਲਾਗੂ ਕਰਨ ਦਾ ਫੈਸਲਾ ਲਵੇਗੀ ਸਰਕਾਰ

0
295
+2

Delhi News: ਦੇਸ ਭਰ ਵਿਚ ਚਰਚਾ ਦਾ ਵਿਸ਼ਾ ਬਣੇ ਵਕਫ਼ ਸੋਧ ਬਿੱਲ ਦੇ ਲੋਕ ਸਭਾ ਅਤੇ ਰਾਜ ਸਭਾ ਵਿਚ ਪਾਸ ਹੋਣ ਤੋਂ ਬਾਅਦ ਹੁਣ ਰਾਸਟਰਪਤੀ ਨੇ ਵੀ ਮੰਨਜੂਰੀ ਦੇ ਦਿੱਤੀ ਹੈ। ਹਾਲਾਂਕਿ ਰਾਸਟਰਪਤੀ ਦੇ ਦਸਤਖ਼ਤਾਂ ਤੋਂ ਬਾਅਦ ਇਹ ਬਿੱਲ ਹੁਣ ਕਾਨੂੰਨ ਬਣ ਚੁੱਕਿਆ ਹੈ ਪ੍ਰੰਤੂ ਇਸਨੂੰ ਲਾਗੂ ਕਦ ਕਰਨਾ ਹੈ, ਇਸਦਾ ਫੈਸਲਾ ਸਰਕਾਰ ਲਵੇਗੀ। ਜਿਕਰਯੋਗ ਹੈ ਕਿ ਇਸ ਬਿੱਲ ਦੇ ਖਿਲਾਫ਼ ਅਦਾਲਤ ਦਾ ਦਰਵਾਜ਼ਾ ਵੀ ਖੜਕਾਇਆ ਜਾ ਚੁੱਕਾ ਹੈ। ਇਸ ਬਿੱਲ ਨੂੰ ਲੈ ਕੇ ਸੱਤਾਧਿਰ ਅਤੇ ਵਿਰੋਧੀ ਧਿਰ ਆਹਮੋ-ਸਾਹਮਣੇ ਹਨ ਤੇ ਸੰਸਦ ਵਿਚ ਵੀ ਬਿੱਲ ਨੂੰ ਪੇਸ਼ ਕਰਨ ਸਮੇਂ ਕਾਫ਼ੀ ਹੰਗਾਮਾ ਹੋਇਆ ਸੀ।

ਇਹ ਵੀ ਪੜ੍ਹੋ ਕਾਂਗਰਸ ਪਰਿਵਰਤਨ ਰੈਲੀ; ਰਾਣਿਆਂ ਦੇ ਗੜ੍ਹ ’ਚ ਰਾਜਾ ਵੜਿੰਗ ਦੀ ਅਗਵਾਈ ਹੇਠ ਸੂਬਾਈ ਲੀਡਰਸ਼ਿਪ ਨੇ ਮਾਰਿਆਂ ਲਲਕਰਾ

ਲੋਕ ਸਭਾ ਵਿਚ ਇਸ ਬਿੱਲ ਦੇ ਹੱਕ ਵਿਚ 288 ਅਤੇ ਵਿਰੋਧ ਵਿੱਚ 232 ਵੋਟਾਂ ਪਈਆਂ ਸਨਜਦਕਿ ਰਾਜ ਸਭਾ ਵਿਚ ਇਸ ਬਿੱਲ ਦੇ ਹੱਕ ਵਿਚ 128 ਅਤੇ ਵਿਰੋਧ ਵਿਚ 95 ਵੋਟਾਂ ਪਈਆਂ ਇਸ ਬਿੱਲ ਉਪਰ ਵਿਰੋਧੀ ਧਿਰਾਂ ਲਗਾਤਾਰ ਵਿਰੋਧ ਕਰ ਰਹੀਆਂ ਹਨ ਕਿ ਇਹ ਘੱਟ ਗਿਣਤੀਆਂ ਦੇ ਧਾਰਮਿਕ ਮਾਮਲਿਆਂ ਵਿਚ ਸਿੱਧੀ ਦਖਲ਼ਅੰਦਾਜ਼ੀ ਹੈ ਜਦਕਿ ਸਰਕਾਰ ਦਾ ਤਰਕ ਹੈ ਕਿ ਇਹ ਬਿੱਲ ਮੁਸਲਮਾਨਾਂ ਦੇ ਧਾਰਮਿਕ ਮਾਮਲਿਆਂ ਵਿਚ ਦਖ਼ਲ ਵਾਲਾ ਨਹੀਂ, ਬਲਕਿ ਜਾਇਦਾਦਾਂ ਦੀ ਦੇਖਭਾਲ ਲਈ ਲਿਆਂਦਾ ਗਿਆ ਹੈ

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

+2

LEAVE A REPLY

Please enter your comment!
Please enter your name here