ਵਕਫ਼ ਸੋਧ ਬਿੱਲ ਅੱਜ ਹੋਵੇਗਾ ਸੰਸਦ ’ਚ ਪੇਸ਼; ਹੰਗਾਮੇ ਦੀ ਸੰਭਾਵਨਾ

Date:

spot_img

👉ਭਾਜਪਾ ਤੇ ਵਿਰੋਧੀਆਂ ਨੇ ਆਪੋ-ਆਪਣੇ ਸੰਸਦਾਂ ਨੂੰ ਸੰਸਦ ਵਿਚ ਹਾਜ਼ਰ ਰਹਿਣ ਦੇ ਜਾਰੀ ਕੀਤੇ ਆਦੇਸ਼
Delhi News: ਦੇਸ ਦੀ ਅਜ਼ਾਦੀ ਤੋਂ ਬਾਅਦ 1954 ’ਚ ਬਣੇ ਵਕਫ਼ ਕਾਨੂੰਨ ਦੇ ਵਿਚ ਸੋਧ ਲਈ ਬਿੱਲ ਅੱਜ ਬੁੱਧਵਾਰ ਨੂੰ ਸੰਸਦ ਵਿਚ ਪੇਸ਼ ਕੀਤਾ ਜਾਵੇਗਾ। ਦੁਪਿਹਰ 12 ਵਜੇਂ ਸੰਸਦ ਵਿਚ ਲਿਆਂਦੇ ਜਾ ਰਹੇ ਇਸ ਬਿੱਲ ਨੂੰ ਲੈ ਕੇ ਦੇਸ ਵਿਚ ਸਿਆਸੀ ਗਰਮਾਹਟ ਵਧਦੀ ਦਿਖ਼ਾਈ ਦੇ ਰਹੀ ਹੈ। ਇੱਕ ਪਾਸੇ ਭਾਜਪਾ ਇਸ ਸੋਧ ਬਿੱਲ ਨੂੰ ਪਾਸ ਕਰਵਾਉਣ ਲਈ ਪੂਰੀ ਅੱਡੀ-ਚੋਟੀ ਦਾ ਜੋਰ ਲਗਾ ਰਹੀ ਹੈ ਤੇ ਦੂਜੇ ਪਾਸੇ ਇੰਡੀਆ ਗਠਜੋੜ ਦੇ ਨਾਂ ਹੇਠ ਵਿਰੋਧੀ ਧਿਰਾਂ ਵੱਲੋਂ ਇਸ ਬਿੱਲ ਦਾ ਸਖ਼ਤ ਵਿਰੋਧ ਕੀਤਾ ਜਾ ਰਿਹਾ।

ਇਹ ਵੀ ਪੜ੍ਹੋ ਭਗਵੰਤ ਮਾਨ ਨੇ ‘ਆਪ’ ਵਰਕਰਾਂ ਨੂੰ ਦੱਸਿਆ ਪਾਰਟੀ ਦੀ ਰੀੜ੍ਹ, ਅਰਵਿੰਦ ਕੇਜਰੀਵਾਲ ਨੂੰ ਦੱਸਿਆ ਭਾਰਤੀ ਰਾਜਨੀਤੀ ‘ਚ ਬਦਲਾਅ ਲਿਆਉਣ ਵਾਲਾ ਨੇਤਾ 

ਬੇਸ਼ੱਕ ਐਨਡੀਏ ਗਠਜੋੜ ਦੀ ਸਭ ਤੋਂ ਵੱਡੀ ਪਾਰਟੀ ਤੇਲਗੂ ਦੇਸ਼ਮ ਪਾਰਟੀ ਵੱਲੋਂ ਕੁੱਝ ਸਰਤਾਂ ਨਾਲ ਇਸ ਬਿੱਲ ਨੂੰ ਹਿਮਾਇਤ ਦੇਣ ਦਾ ਐਲਾਨ ਕੀਤਾ ਹੈ ਪ੍ਰੰਤੂ ਬਿਹਾਰ ’ਚ ਵੱਡਾ ਸਿਆਸੀ ਪ੍ਰਭਾਵ ਰੱਖਣ ਵਾਲੀ ਨਿਤੀਸ਼ ਕੁਮਾਰ ਦੇ ਜਨਤਾ ਦਲ ਨੇ ਹਾਲੇ ਤੱਕ ਪੱਤੇ ਨਹੀਂ ਖੋਲੇ ਹਨ। ਮੁਸਲਿਮ ਭਾਈਚਾਰੇ ਵੱਲੋਂ ਵੀ ਇਸ ਬਿੱਲ ਦਾ ਵਿਰੋਧ ਕੀਤਾ ਜਾ ਰਿਹਾ। ਬੀਤੇ ਕੱਲ ਸਪੀਕਰ ਦੀ ਅਗਵਾਈ ਹੇਠ ਹੋਈ ਬਿਜਨਿਸ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਵਿਚ ਇਸ ਬਿੱਲ ਨੂੰ ਸਦਨ ਵਿਚ ਲਿਆਉਣ ਅਤੇ ਇਸ ਉਪਰ 8 ਘੰਟੇ ਬਹਿਸ ਦਾ ਫੈਸਲਾ ਕੀਤਾ ਗਿਆ। ਸੂਚਨਾ ਮੁਤਾਬਕ ਭਾਜਪਾ ਇਸ ਬਿੱਲ ਨੂੰ ਅੱਜ ਲੋਕ ਸਭਾ ਵਿਚ ਪਾਸ ਕਰਵਾ ਕੇ ਭਲਕੇ ਰਾਜ ਸਭਾ ਵਿਚ ਲਿਆਉਣਾ ਚਾਹੁੰਦੀ ਹੈ।

ਇਹ ਵੀ ਪੜ੍ਹੋ ਪੰਜਾਬ ਪੁਲਿਸ ਨੇ ਪਾਕਿ-ਆਈਐਸਆਈ ਨਾਲ ਸਬੰਧਤ ਕਾਰਕੁੰਨ ਨੂੰ ਗ੍ਰਿਫ਼ਤਾਰ ਕਰਕੇ ਸੰਭਾਵੀ ਅੱਤਵਾਦੀ ਹਮਲੇ ਨੂੰ ਕੀਤਾ ਨਾਕਾਮ; ਹੈਂਡ ਗ੍ਰੇਨੇਡ ਬਰਾਮਦ

ਗੌਰਤਲਬ ਹੈ ਕਿ ਸਭ ਤੋਂ ਪਹਿਲਾਂ ਇਸ ਬਿੱਲ ਨੂੰ 8 ਅਗੱਸਤ 2024 ਨੂੰ ਸੰਸਦ ਵਿਚ ਲਿਆਂਦਾ ਗਿਆ ਸੀ ਪ੍ਰੰਤੂ ਵਿਰੋਧ ਹੋਣ ’ਤੇ ਸਾਂਝੀ ਪਾਰਲੀਮਾਨੀ ਕਮੇਟੀ ਨੂੰ ਭੇਜ ਦਿੱਤਾ ਸੀ। ਜੇਪੀਸੀ ਵੱਲੋਂ ਕੁੱਲ 14 ਸੋਧਾਂ ਨਾਲ ਮੁੜ ਇਸ ਬਿੱਲ ਨੂੰ ਸਦਨ ਵਿਚ ਰੱਖ ਦਿੱਤਾ ਸੀ, ਜਿਸਤੋਂ ਬਾਅਦ 19 ਫ਼ਰਵਰੀ ਨੂੰ ਕੈਬਨਿਟ ਨੇ ਇਸ ਬਿੱਲ ਨੂੰ ਸੰਸਦ ਵਿਚ ਲਿਆਉਣ ਦੇ ਫੈਸਲੇ ’ਤੇ ਮੋਹਰ ਲਗਾਈ ਸੀ। ਬਹਰਹਾਲ ਇਸ ਬਿੱਲ ਨੂੰ ਲੈ ਕੇ ਅੱਜ ਸੰਸਦ ਦੇ ਅੰਦਰ ਅਤੇ ਬਾਹਰ ਵੱਡਾ ਹੰਗਾਮਾ ਹੋਣ ਦੀ ਸੰਭਾਵਨਾ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

 

spot_img
spot_img
spot_img

Share post:

Popular

More like this
Related

ਹੀਰੋ ਏਸ਼ੀਅਨ ਚੈਂਪੀਅਨਜ਼ ਟਰਾਫ਼ੀ 2026:ਭਾਰਤ ਨੇ ਦੱਖਣੀ ਕੋਰੀਆ ਨੂੰ 8-0 ਨਾਲ ਹਰਾ ਕੇ ਆਖ਼ਰੀ ਲੀਗ ਮੈਚ ਜਿੱਤਿਆ

👉ਰਾਊਂਡ ਰੌਬਿਨ ਪੂਲ ਵਿੱਚ ਸਿਖ਼ਰ 'ਤੇ ਰਹੀ ਭਾਰਤੀ ਟੀਮ 👉ਮੁੱਖ...

25 ਹਜਾਰ ਰੁਪਏ ਦੀ ਰਿਸ਼ਵਤ ਲੈਂਦਾ ਛੋਟਾ ਥਾਣੇਦਾਰ ਵਿਜੀਲੈਂਸ ਨੇ ਰੰਗੇ ਹੱਥੀ ਚੁੱਕਿਆ

Sangrur News:ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ...

AAP ਛੱਡ BJP ‘ਚ ਜਾਣ ਵਾਲੇ ਸਾਬਕਾ ਵਿਧਾਇਕ ‘ਤੇ ਬਰਗਾੜੀ ਕਾਂਡ ਦੇ ਸ਼ਹੀਦ ਦੇ ਪੁੱਤਰ ਵੱਲੋਂ ਗੰਭੀਰ ਦੋਸ਼

👉ਸੁਖਰਾਜ ਸਿੰਘ ਨਿਆਮੀਵਾਲਾ ਨੇ ਚੁੱਕੇ ਸਵਾਲ,ਕਿਹਾ 'ਮੇਰੇ ਪਿਤਾ ਦੇ...

Bathinda ‘ਚ ਲਾਪਰਵਾਹ PRTC ਡਰਾਈਵਰ ਨੇ ਸਾਬਕਾ ਫ਼ੌਜੀ ਦੇ ਘਰ ਦਾ ਬੁਝਾਇਆ ਚਿਰਾਗ..

Bathinda News: ਬੀਤੇ ਕੱਲ ਬਠਿੰਡਾ-ਮਲੋਟ ਰੋਡ 'ਤੇ ਬੱਲੂਆਣਾ ਨਜ਼ਦੀਕ...