Bathinda News: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਬਠਿੰਡਾ ਪੁਲਿਸ(Bathinda Police) ਵੱਲੋਂ ਐੱਸ.ਐੱਸ.ਪੀ. ਸੁਹੇਲ ਕਾਸਿਮ ਮੀਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਬ-ਡਵੀਜ਼ਨ ਭੁੱਚੋ ਦੇ ਥਾਣਾ ਨੇਹੀਆਂਵਾਲਾ ਦੇ ਇਲਾਕੇ ਵਿੱਚ ਵਿਸ਼ੇਸ਼ ਕਾਰਡਨ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਦੀ ਅਗਵਾਈ SP ਇਨਵੈਸਟੀਗੇਸ਼ਨ ਮਨੋਜ ਗੋਰਸੀ, DSP ਭੁੱਚੋ ਪ੍ਰਿਤਪਾਲ ਸਿੰਘ ਅਤੇ DSP ਸਪੈਸ਼ਲ ਕ੍ਰਾਈਮ ਕਰਮਜੀਤ ਸਿੰਘ ਸੰਧਾਵਾਲੀਆ ਦੀ ਮੌਜੂਦਗੀ ਵਿੱਚ ਕੀਤੀ ਗਈ। ਅਭਿਆਨ ਦੌਰਾਨ ਕਰੀਬ 225 ਪੁਲਿਸ ਮੁਲਾਜ਼ਮ ਤਾਇਨਾਤ ਰਹੇ ਅਤੇ ਥਾਣਾ ਨੇਹੀਆਂਵਾਲਾ, CIA ਸਟਾਫ ਦੀਆਂ ਟੀਮਾਂ ਅਤੇ ਵੱਖ-ਵੱਖ ਪੁਲਿਸ ਚੌਕੀਆਂ ਦੇ ਇੰਚਾਰਜ ਸਰਚ ਅਭਿਆਨ ਵਿੱਚ ਸ਼ਾਮਲ ਰਹੇ।
ਇਹ ਵੀ ਪੜ੍ਹੋ 👉ਵੱਡੀ ਖ਼ਬਰ; ਬਾਦਲਾਂ ਨੂੰ ਘਰ ਵਿਚ ਵੱਡਾ ਝਟਕਾ, ਸੁਖਬੀਰ ਬਾਦਲ ਦਾ ਸਕਾ ਚਾਚਾ ਤੇ ਭਰਾ ਭਾਜਪਾ ‘ਚ ਹੋਏ ਸ਼ਾਮਲ
ਸਰਚ ਅਭਿਆਨ ਦੌਰਾਨ ਪੁਲਿਸ ਵੱਲੋਂ ਪਹਿਲਾਂ ਇਲਾਕੇ ਦੀ ਘੇਰਾਬੰਦੀ ਕਰਕੇ ਸਾਰੇ ਰਸਤਿਆਂ ਨੂੰ ਬੰਦ ਕੀਤਾ ਗਿਆ ਅਤੇ ਵੱਖ-ਵੱਖ ਸ਼ੱਕੀ ਥਾਵਾਂ ਅਤੇ ਘਰਾਂ ਦੀ ਬਾਰੀਕੀ ਨਾਲ ਤਲਾਸ਼ੀ ਲਈ ਗਈ। ਪੁਲਿਸ ਦੇ ਬੁਲਾਰੇ ਮੁਤਾਬਕ ਇਸ ਸਰਚ ਅਭਿਆਨ ਦੀ ਕਾਰਵਾਈ ਦੌਰਾਨ 14 ਸ਼ੱਕੀ ਵਿਅਕਤੀਆਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਗਿਆ। ਇਸਤੋਂ ਇਲਾਵਾ 5 ਸ਼ੱਕੀ ਮੋਟਰਸਾਈਕਲ ਹਿਰਾਸਤ ਵਿੱਚ ਲਏ ਗਏ। ਇਸ ਮੌਕੇ SP ਇਨਵੈਸਟੀਗੇਸ਼ਨ ਸ੍ਰੀ ਮਨੋਜ ਗੋਰਸੀ ਨੇ ਪ੍ਰੈਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਬਠਿੰਡਾ ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਅਤੇ ਸ਼ੱਕੀ ਇਲਾਕਿਆਂ ਦੀ ਲਗਾਤਾਰ ਨਿਗਰਾਨੀ ਅਤੇ ਚੈਕਿੰਗ ਕੀਤੀ ਜਾ ਰਹੀ ਹੈ।
ਜੇਕਰ ਕਿਸੇ ਇਲਾਕੇ ਵਿੱਚ ਕੋਈ ਵਿਅਕਤੀ ਨਸ਼ੇ ਦਾ ਸੇਵਨ ਕਰਦਾ ਜਾਂ ਨਸ਼ਾ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਨਸ਼ਾ ਛੱਡੇ ਜਾਂ ਇਲਾਕਾ ਛੱਡ ਦੇਵੇ। ਨਸ਼ਿਆਂ ਅਤੇ ਮਾੜੇ ਅਨਸਰਾਂ ਖ਼ਿਲਾਫ਼ ਬਠਿੰਡਾ ਪੁਲਿਸ ਦੀ ਕਾਰਵਾਈ ਲਗਾਤਾਰ ਜਾਰੀ ਰਹੇਗੀ।ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਇਲਾਕੇ ਵਿੱਚ ਕਿਸੇ ਵਿਅਕਤੀ ਵੱਲੋਂ ਨਸ਼ਾ ਵੇਚਣ ਜਾਂ ਨਸ਼ਿਆਂ ਸਬੰਧੀ ਕੋਈ ਗਤੀਵਿਧੀ ਕੀਤੀ ਜਾ ਰਹੀ ਹੈ ਤਾਂ ਇਸ ਦੀ ਜਾਣਕਾਰੀ ਐਂਟੀ-ਡਰੱਗ ਹੈਲਪਲਾਈਨ ਨੰਬਰ 9779100200 ’ਤੇ ਦਿੱਤੀ ਜਾ ਸਕਦੀ ਹੈ। ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।
Whatsapp Channel 👉 🛑https://whatsapp.com/channel/0029VbBYZTe89inflPnxMQ0A
Whatsapp Group👉 🛑https://chat.whatsapp.com/EK1btmLAghfLjBaUyZMcLK
Telegram Channel👉 🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।




