Ludhiana News: ‘War against drugs’; ਸੂਬੇ ਵਿਚ ਨਸ਼ਿਆਂ ਦੇ ਵਿਰੁਧ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਅਗਲੇ ਪੜਾਅ ਦੀ ਅੱਜ ਸ਼ੁਰੂਆਤ ਹੋਣ ਜਾ ਰਹੀ ਹੈ। ਇਸਦੇ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਲੁਧਿਆਣਾ ਵਿੱਚ ਪਿੰਡ ਅਤੇ ਵਾਰਡ ਡਿਫੈਂਸ ਕਮੇਟੀਆਂ ਦੇ ਗਠਨ ਦੀ ਸ਼ੁਰੂਆਤ ਕਰਨਗੇ।ਇਸਤੋਂ ਬਾਅਦ ਹੁਣ ਪੰਜਾਬ ਦੇ ਹਰ ਪਿੰਡ ਅਤੇ ਵਾਰਡ ਵਿੱਚ ਨਸ਼ਿਆਂ ਖ਼ਿਲਾਫ਼ ਲੜਨ ਲਈ ਡਿਫੈਂਸ ਕਮੇਟੀਆਂ ਬਣਾਈ ਜਾਣਗੀਆਂ।
ਇਹ ਵੀ ਪੜ੍ਹੋ RTI ‘ਚ ਵੱਡਾ ਖੁਲਾਸਾ: ਬਠਿੰਡਾ ‘ਚ ਅੱਠ ਸਾਲਾਂ ‘ਚ ਹੋਏ 37 ਹਜ਼ਾਰ ਦੇ ਕਰੀਬ ਡੋਪ ਟੈਸਟ, 4430 ਨਿਕਲੇ ਪਾਜ਼ੀਟਿਵ
ਇਨ੍ਹਾਂ ਡਿਫੈਂਸ ਕਮੇਟੀਆਂ ਵਿੱਚ ਸੇਵਾ-ਮੁਕਤ ਫੌਜੀਆਂ, ਅਧਿਆਪਕਾਂ ਅਤੇ ਨੰਬਰਦਾਰਾਂ ਨੂੰ ਤਰਜੀਹ ਦਿੱਤੀ ਜਾਵੇਗੀ। ਪਿੰਡ ਜਾਂ ਵਾਰਡ ਡਿਫੈਂਸ ਕਮੇਟੀ ਵਿੱਚ ਅਬਾਦੀ ਦੇ ਅਧਾਰ ‘ਤੇ 10 ਤੋਂ 20 ਮੈਂਬਰ ਹੋਣਗੇ।ਇਹ ਕਮੇਟੀਆਂ ਨਸ਼ਿਆਂ ਦੇ ਸੌਦਾਗਾਰਾਂ ‘ਤੇ ਨਿਗ੍ਹਾ ਰੱਖਣ ਤੋਂ ਇਲਾਵਾ ਨਸ਼ਿਆਂ ਦੀ ਦਲਦਲ ਵਿਚ ਧਸ ਚੁੱਕੇ ਨੌਜਵਾਨਾਂ ਨੂੰ ਲੱਭ ਕੇ ਉਨ੍ਹਾਂ ਦਾ ਇਲਾਜ਼ ਕਰਵਾਉਣਗੀਆਂ। ਜਿਕਰਯੋਗ ਹੈ ਕਿ ਪਹਿਲੇ ਪੜਾਅ ਤਹਿਤ ਵੱਡੀ ਪੱਧਰ ‘ਤੇ ਨਸ਼ਾ ਤਸਕਰਾਂ ਵਿਰੁਧ ਪਰਚੇ ਦਰਜ਼ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ। ਇਸਦੇ ਨਾਲ ਹੀ ਉਨ੍ਹਾਂ ਵੱਲੋਂ ਨਸ਼ਿਆਂ ਦੀ ਕਾਲੀ ਕਮਾਈ ਤੋਂ ਬਣਾਈਆਂ ਜਾਇਦਾਦਾਂ ਨੂੰ ਤੋੜਿਆ ਗਿਆ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


