Wednesday, December 10, 2025

Date:

spot_img

👉ਬਰਸਾਤੀ ਮੌਸਮ ਦੇ ਸ਼ੁਰੂ ਹੋਣ ਤੋਂ ਪਹਿਲਾਂ—ਪਹਿਲਾਂ ਲੋਕਾਂ ਨੂੰ ਡੇਂਗੂ ਅਤੇ ਮਲੇਰੀਆਂ ਸਬੰਧੀ ਕੀਤਾ ਜਾਵੇ ਜਾਗਰੂਕ, ਕੈਬਨਿਟ ਮੰਤਰੀ
Mukatsar News:ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿਲ੍ਹੇ ਵਿੱਚ “ਯੁੱਧ ਨਸਿ਼ਆਂ ਵਿਰੁੱਧ” ਮੁਹਿੰਮ ਤਹਿਤ ਵੱਖ—ਵੱਖ ਵਿਭਾਗਾਂ ਵਲੋਂ ਚਲਾਈਆਂ ਜਾ ਰਹੀਆਂ ਗਤੀਵਿਧੀਆਂ ਸਬੰਧੀ ਡਾ.ਬਲਬੀਰ ਸਿੰਘ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸਰਕਾਰ ਨੇ ਦਫਤਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਵਿਖੇ ਅਹਿਮ ਮੀਟਿੰਗ ਕੀਤੀ ਗਈ।

ਇਸ ਮੀਟਿੰਗ ਵਿੱਚ ਹਰਦੀਪ ਸਿੰਘ ਡਿੰਪੀ ਢਿੱਲੋਂ ਹਲਕਾ ਵਿਧਾਇਕ ਗਿੱਦੜਬਾਹਾ, ਸ੍ਰੀ ਅਭਿਜੀਤ ਕਪਲਿਸ਼ ਡਿਪਟੀ ਕਮਿਸ਼ਨਰ, ਡਾ.ਅਖਿਲ ਚੌਧਰੀ ਸੀਨੀਅਰ ਪੁਲਿਸ ਕਪਤਾਨ, ਸ੍ਰੀ ਗੁਰਪ੍ਰੀਤ ਸਿੰਘ ਥਿੰਦ ਵਧੀਕ ਡਿਪਟੀ ਕਮਿਸ਼ਨਰ (ਜਨਰਲ), ਡਾ.ਜਗਦੀਪ ਸਿੰਘ ਚਾਵਲਾ ਸਿਵਿਲ ਸਰਜਨ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਕਾਰ ਵੱਲੋਂ ਨਸਿ਼ਆਂ ਦੀ ਸਪਲਾਈ ਲਾਈਨ ਨੂੰ ਪੂਰੀ ਤਰ੍ਹਾਂ ਨਾਲ ਤੋੜਿਆ ਜਾ ਰਿਹਾ ਹੈ ਅਤੇ ਜਿਸਦੇ ਸਾਰਥਕ ਨਤੀਜੇ ਆਉਣੇ ਸ਼ੁਰੂ ਹੋ ਗਏ ਹਨ।

ਇਹ ਵੀ ਪੜ੍ਹੋ ਆਪ ਸਰਕਾਰ ਵੱਲੋਂ ਫ਼ਸਲੀ ਰਹਿੰਦ-ਖੂੰਹਦ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 500 ਕਰੋੜ ਰੁਪਏ ਦੀ ਮੈਗਾ ਕਾਰਜ ਯੋਜਨਾ ਦਾ ਐਲਾਨ

ਉਹਨਾਂ ਦੱਸਿਆ ਕਿ ਜੇਕਰ ਕੋਈ ਵੀ ਵਿਅਕਤੀ ਕਿਸੇ ਵੀ ਤਰ੍ਹਾਂ ਦੇ ਨਸ਼ੇ ਵੇਚਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਕੀਮਤ ਤੇ ਬਖਸਿ਼ਆਂ ਨਹੀਂ ਜਾਵੇਗਾ। ਨਾਲ ਹੀ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਾ ਤਸਕਰਾਂ ਦੀਆਂ ਪ੍ਰੋਪਟੀ ਜਬਤ ਕਰਕੇ ਉਸ ਉੱਤੇ ਕੜੀ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਜੋ ਭਵਿੱਖ ਚ ਕੋਈ ਵੀ ਵਿਅਕਤੀ ਨਸ਼ੇ ਦਾ ਕਾਰੋਬਾਰ ਕਰਨ ਤੋਂ ਪ੍ਰਹੇਜ ਕਰੇ।ਉਹਨਾਂ ਦੱਸਿਆ ਕਿ ਜਿਹੜਾ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਉਸ ਲਈ ਪੰਜਾਬ ਸਰਕਾਰ ਵੱਲੋਂ ਨਸ਼ਾ ਛੁਡਾਓ ਕੇਂਦਰ ਖੋਲ੍ਹੇ ਗਏ ਹਨ ਜਿੱਥੇ ਨਾ ਕੇਵਲ ਨਸ਼ਾ ਛੁਡਵਾਇਆ ਜਾਂਦਾ ਹੈ ਬਲਕਿ ਲੋਕਾਂ ਨੂੰ ਨਸ਼ਾ ਮੁਕਤ ਕਰਕੇ ਉਹਨਾਂ ਦਾ ਭਵਿੱਖ ਸਬੰਧੀ ਵੀ ਮਾਰਗ ਦਰਸ਼ਨ ਕੀਤਾ ਜਾਂਦਾ ਹੈ।

ਇਸ ਮੌਕੇ ਤੇ ਉਹਨਾਂ ਸਿਹਤ ਵਿਭਾਗ ਦੇ ਅਮਲੇ ਨੂੰ ਹਦਾਇਤ ਕੀਤੀ ਕਿ ਬਰਸਾਤੀ ਮੌਸਮ ਸੁ਼ਰੂ ਹੋਣ ਤੋਂ ਪਹਿਲਾਂ ਪਹਿਲਾਂ ਡੇਂਗੂ ਅਤੇ ਮਲੇਰੀਆ ਬਚਾਅ ਸਬੰਧੀ ਗਤੀਵਿਧੀਆਂ ਸ਼ੁਰੂ ਕੀਤੀਆਂ ਜਾਣ ਅਤੇ ਹਰ ਸੁੱਕਰਵਾਰ ਨੂੰ ਸਰਕਾਰੀ ਦਫਤਰਾਂ, ਜਨਤਕ ਥਾਵਾਂ ਅਤੇ ਘਰਾਂ ਵਿੱਚ ਜਾ ਕੇ ਕੂਲਰ,ਗਮਲੇ,ਟਾਇਰਾਂ ਅਤੇ ਕਬਾੜ ਵਾਲੀਆਂ ਥਾਵਾਂ ਤੇ ਡੇਂਗੂ ਅਤੇ ਮਲੇਰੀਆਂ ਦੇ ਸੈਂਪਲ ਚੈਕ ਕੀਤੇ ਜਾਣ ਅਤੇ ਲੋਕਾਂ ਨੂੰ ਇਸ ਸਬੰਧੀ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।

ਇਹ ਵੀ ਪੜ੍ਹੋ ਡਾ ਬਲਜੀਤ ਕੌਰ ਵੱਲੋਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਗ ਤੋਂ ਪ੍ਰਭਾਵਿਤ ਹੋਏ ਪਿੰਡਾਂ ਦਾ ਦੌਰਾ

ਮੀਟਿੰਗ ਦੌਰਾਨ ਡਾ.ਅਖਿਲ ਚੌਧਰੀ ਐਸ.ਐਸ.ਪੀ. ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਜਨਵਰੀ 2025 ਤੋਂ ਹੁਣ ਤੱਕ 210 ਐਨ.ਡੀ.ਪੀ.ਸੀ.ਐਕਟ ਤਹਿਤ ਕੇਸ ਦਰਜ ਕੀਤੇ ਗਏ ਹਨ ਅਤੇ 411 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ 5.92 ਲੱਖ ਰੁਪਏ ਦੀ ਡਰੱਗ ਮਨੀ ਅਤੇ ਵੱਖ—ਵੱਖ ਤਰ੍ਹਾਂ ਦੇ 42 ਵਹੀਕਲ ਜਬਤ ਕੀਤੇ ਗਏ ਹਨ।

ਮੀਟਿੰਗ ਦੌਰਾਨ ਸਿਵਿਲ ਸਰਜਨ ਨੇ ਦੱਸਿਆ ਕਿ ਜਿ਼ਲ੍ਹੇ ਵਿੱਚ ਨਸ਼ੇ ਤੋਂ ਪੀੜਤ ਦਾ ਨਸ਼ਾ ਛੁੜਵਾਉਣ ਲਈ ਦੋ ਮੁੜਵਸੇਬਾ ਕੇਂਦਰ ਸ੍ਰੀ ਮੁਕਤਸਰ ਸਾਹਿਬ ਅਤੇ ਥੇਹੜੀ ਵਿਖੇ ਚੱਲ ਰਹੇ ਹਨ। ਇਸ ਤੋਂ ਇਲਾਵਾ 8 ਸਰਕਾਰੀ ਓਟ ਕੇੰਦਰ ਤੋਂ ਇਲਾਵਾ 11 ਓਟ ਕਲੀਨਿਕ ਵੀ ਕੰਮ ਕਰ ਰਹੇ ਹਨ, ਜਿਹਨਾਂ ਵਿੱਚ ਨਸ਼ੇ ਤੋਂ ਪੀੜਤ ਲੋਕਾਂ ਦਾ ਮੁਫਤ ਇਲਾਜ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਜਿ਼ਲ੍ਹੇ ਵਿੱਚ 10 ਪ੍ਰਾਈਵੇਟ ਨਸ਼ਾ ਛੁਡਾਓ ਕੇਂਦਰ ਵੀ ਕੰਮ ਕਰ ਰਹੇ ਹਨ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

 

LEAVE A REPLY

Please enter your comment!
Please enter your name here

Share post:

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img

ADVERTISEMENT

spot_img
spot_img

Popular

More like this
Related

ਜਦੋਂ ਧੀਆਂ ਤਰੱਕੀਆਂ ਕਰਦੀਆਂ ਹਨ, ਤਾਂ ਸਮਾਜ ਤੇ ਦੇਸ਼ ਦੋਵੇਂ ਮਜ਼ਬੂਤ ਹੁੰਦੇ ਹਨ:ਮੇਅਰ ਪਦਮਜੀਤ ਮਹਿਤਾ

Bathinda News: ਸ਼ਹਿਰ ਦੀਆਂ ਉੱਭਰਦੀਆਂ ਪ੍ਰਤਿਭਾਵਾਂ ਨੇ ਇੱਕ ਵਾਰ...

3 ਕਰੋੜ ਦਾ ਚਾਵਲ ਗਾਇਬ ਕਰਨ ਦੇ ਮਾਮਲੇ ਵਿਚ 4 ਅਧਿਕਾਰੀਆਂ ਵਿਰੁਧ ਪਰਚਾ ਦਰਜ਼

Moga News: ਗੋਦਾਮ ਵਿਚ ਰੱਖੇ ਕਰੀਬ 3 ਕਰੋੜ ਦੇ...