Thursday, April 16, 2026
spot_img
spot_img

‘ਯੁੱਧ ਨਸ਼ਿਆਂ ਵਿਰੁਧ’; DIG ਹਰਚਰਨ ਸਿੰਘ ਭੁੱਲਰ ਨੇ ਲੋਕਾਂ ਨੂੰ ਸਰਕਾਰ ਅਤੇ ਪੁਲਿਸ ਦੇ ਨਸ਼ਾ ਛੁਡਾਊ ਅਤੇ ਖ਼ਤਮ ਕਰਨ ਦੇ ਯਤਨਾਂ ਦਾ ਸਮਰਥਨ ਕਰਨ ਦੀ ਅਪੀਲ ਕੀਤੀ

Date:

spot_img

SAS Nagar News:ਰੂਪਨਗਰ ਪੁਲਿਸ ਰੇਂਜ ਦੇ ਡਿਪਟੀ ਇੰਸਪੈਕਟਰ ਜਨਰਲ (ਡੀ ਆਈ ਜੀ) ਹਰਚਰਨ ਸਿੰਘ ਭੁੱਲਰ ਨੇ ਨਸ਼ਿਆਂ ਤੋਂ ਪ੍ਰਭਾਵਿਤ ਨੌਜਵਾਨਾਂ ਦੇ ਮਨੋਬਲ ਨੂੰ ਵਧਾਉਣ ਅਤੇ ਉਨ੍ਹਾਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਵੱਲ ਸੇਧਿਤ ਕਰਨ ਦੀ ਫੌਰੀ ਲੋੜ ‘ਤੇ ਜ਼ੋਰ ਦਿੱਤਾ। ਉਹ ਗ੍ਰੈਂਡ ਕੈਸਲ ਪੈਲੇਸ ਘੜੂੰਆਂ ਵਿਖੇ ‘ਯੁੱਧ ਨਸ਼ਿਆਂ ਵਿਰੁਧ’ ਮੁਹਿੰਮ ਤਹਿਤ ਆਯੋਜਿਤ ਇੱਕ ਜਨਤਕ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਪੰਜਾਬ ਪੁਲਿਸ ਦੀ ਵਚਨਬੱਧਤਾ ਦੀ ਪੁਸ਼ਟੀ ਕਰਦੇ ਹੋਏ, ਡੀ ਆਈ ਜੀ ਭੁੱਲਰ ਨੇ ਕਿਹਾ, “ਅਸੀਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਡੀ ਜੀ ਪੀ ਸ੍ਰੀ ਗੌਰਵ ਯਾਦਵ ਦੇ ਪੰਜਾਬ ਦੀ ਪਵਿੱਤਰ ਧਰਤੀ ਤੋਂ ਨਸ਼ੇ ਖਤਮ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਲਈ ਸਮਰਪਿਤ ਹਾਂ। ਕਿਸੇ ਨੂੰ ਵੀ ਸਾਡੇ ਨੌਜਵਾਨਾਂ ਦਾ ਭਵਿੱਖ ਬਰਬਾਦ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।”

ਇਹ ਵੀ ਪੜ੍ਹੋ  Mansa Police ਦੇ CIA Staff ਵੱਲੋ 270 ਗ੍ਰਾਮ ਹੈਰੋਇਨ 2550 ਨਸ਼ੀਲੀਆਂ ਗੋਲੀਆਂ ਸਹਿਤ 6 ਕਾਬੂ, ਦੋ ਕਾਰਾਂ ਵੀ ਬ੍ਰਾਮਦ

ਮੁਹਿੰਮ ਦੀਆਂ ਪ੍ਰਾਪਤੀਆਂ ਨੂੰ ਉਜਾਗਰ ਕਰਦੇ ਹੋਏ, ਉਨ੍ਹਾਂ ਦੱਸਿਆ ਕਿ ਪਿਛਲੇ 145 ਦਿਨਾਂ ਦੌਰਾਨ ਇਸ ਮੁਹਿੰਮ ਦੇ ਹਿੱਸੇ ਵਜੋਂ ਸੂਬੇ ਭਰ ਵਿੱਚ ਕੁੱਲ 23,237 ਗ੍ਰਿਫ਼ਤਾਰੀਆਂ ਕੀਤੀਆਂ ਗਈਆਂ ਹਨ।ਉਨ੍ਹਾਂ ਨਾਗਰਿਕਾਂ ਨੂੰ ਇਸ ਮਿਸ਼ਨ ਵਿੱਚ ਪੁਲਿਸ ਨਾਲ ਹੱਥ ਮਿਲਾਉਣ ਦੀ ਅਪੀਲ ਕੀਤੀ, ਕਿਉਂ ਜੋ ਨਸ਼ੇ ਦੀ ਲਤ ਤੋਂ ਪ੍ਰਭਾਵਿਤ ਪਰਿਵਾਰਾਂ/ਪੀੜਤ ਨੌਜੁਆਨਾਂ ਦੇ ਵਿਸ਼ਵਾਸ ਨੂੰ ਮੁੜ ਬਣਾਉਣ ਲਈ ਜਨਤਕ ਭਾਗੀਦਾਰੀ ਬਹੁਤ ਜ਼ਰੂਰੀ ਹੈ।ਸੀਨੀਅਰ ਸੁਪਰਡੈਂਟ ਆਫ਼ ਪੁਲਿਸ ਹਰਮਨਦੀਪ ਸਿੰਘ ਹਾਂਸ, ਜੋ ਕਿ ਸਮਾਗਮ ਵਿੱਚ ਮੌਜੂਦ ਸਨ, ਨੇ ਲੋਕਾਂ ਨੂੰ ਨਸ਼ਾ ਤਸਕਰੀ ਦੀ ਰਿਪੋਰਟ ਕਰਨ ਜਾਂ ਨਸ਼ਾ-ਨਿਰਭਰ ਵਿਅਕਤੀਆਂ ਦੇ ਇਲਾਜ ਲਈ ਮਦਦ ਲੈਣ ਲਈ ਸੇਫ ਪੰਜਾਬ ਨਸ਼ਾ ਵਿਰੋਧੀ ਹੈਲਪਲਾਈਨ – 97791-00200 (ਵਟਸਐਪ-ਅਧਾਰਤ ਚੈਟਬੋਟ) ਦੀ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲਿਆਂ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।

ਇਹ ਵੀ ਪੜ੍ਹੋ  ਭਗਵੰਤ ਸਿੰਘ ਮਾਨ ਵੱਲੋਂ ਬਠਿੰਡਾ ਵਿੱਚ 11 ਅਨਮੋਲ ਜ਼ਿੰਦਗੀਆਂ ਬਚਾਉਣ ਵਾਲੇ ਚਾਰ ਪੁਲਿਸ ਜਵਾਨਾਂ ਲਈ ‘ਮੁੱਖ ਮੰਤਰੀ ਰਕਸ਼ਕ ਪਦਕ’ ਦਾ ਐਲਾਨ

ਉਨ੍ਹਾਂ ਸਥਾਨਕ ਨਿਵਾਸੀਆਂ ਅਤੇ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਨਸ਼ਿਆਂ ਦੇ ਖ਼ਤਰੇ ਤੋਂ ਬਚਾਉਣ ਲਈ ਪੁਲਿਸ ਨੂੰ ਪੂਰਾ ਸਹਿਯੋਗ ਦੇਣ।ਚੰਡੀਗੜ੍ਹ ਯੂਨੀਵਰਸਿਟੀ ਤੋਂ ਸੇਵਾਮੁਕਤ ਵਿੰਗ ਕਮਾਂਡਰ ਜੇ.ਐਸ. ਮਿਨਹਾਸ ਨੇ ਵੀ ਇਕੱਠ ਨੂੰ ਸੰਬੋਧਨ ਕੀਤਾ ਅਤੇ ਪੁਲਿਸ ਦੀ ਪਹਿਲਕਦਮੀ ਦੀ ਸ਼ਲਾਘਾ ਕੀਤੀ ਅਤੇ ਜਾਗਰੂਕਤਾ ਪੈਦਾ ਕਰਕੇ ਯੂਨੀਵਰਸਿਟੀ ਕੈਂਪਸ ਅਤੇ ਨੇੜਲੇ ਖੇਤਰ ਨੂੰ ਨਸ਼ਿਆਂ ਅਤੇ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਮੁਕਤ ਰੱਖਣ ਦਾ ਭਰੋਸਾ ਦਿੱਤਾ। ਇਸ ਸਮਾਗਮ ਵਿੱਚ ਘੜੂੰਆਂ, ਕੁਰਾਲੀ, ਖਰੜ, ਬਲੌਂਗੀ ਅਤੇ ਲਾਂਡਰਾਂ ਦੀਆਂ ਪ੍ਰਮੁੱਖ ਸਥਾਨਕ ਸ਼ਖਸੀਅਤਾਂ ਅਤੇ ਪੰਚਾਇਤ ਪ੍ਰਤੀਨਿਧੀਆਂ ਦੇ ਨਾਲ-ਨਾਲ ਐਸ ਪੀ ਮਨਪ੍ਰੀਤ ਸਿੰਘ ਅਤੇ ਮੋਹਿਤ ਅਗਰਵਾਲ, ਡੀ ਐਸ ਪੀ ਖਰੜ ਕਰਨ ਸਿੰਘ ਸੰਧੂ, ਪ੍ਰੋਫੈਸਰ ਗੁਰਬਖਸ਼ੀਸ਼ ਸਿੰਘ ਅੰਟਾਲ ਅਤੇ ਸਥਾਨਕ ਐਸ ਐਚ ਓ ਸ਼ਾਮਲ ਹੋਏ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...