ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਅਤੇ ਗੈਂਗਸਟਰ ਮੁਕਤ ਪੰਜਾਬ ਲਈ ਮਾਨ ਸਰਕਾਰ ਦੀ ਇਤਿਹਾਸਕ ਜੰਗ ਲਗਾਤਾਰ ਜਾਰੀ, ਹੁਣ ਤੱਕ 5091 ਮਾਮਲੇ ਦਰਜ, 7105 ਨਸ਼ਾ ਤਸਕਰ ਗ੍ਰਿਫਤਾਰ: ਕੁਲਦੀਪ ਧਾਲੀਵਾਲ

Date:

spot_img

👉ਧਾਲੀਵਾਲ ਨੇ ਭਾਜਪਾ ‘ਤੇ ਸਹਿਯੋਗ ਨਾ ਕਰਨ ਦਾ ਲਗਾਇਆ ਦੋਸ਼, ਕਿਹਾ- ਕੇਂਦਰ ਸਰਕਾਰ ਨਹੀਂ ਚਾਹੁੰਦੀ ਪੰਜਾਬ ਵਿੱਚੋਂ ਨਸ਼ਾ ਖ਼ਤਮ ਹੋਵੇ
👉ਪੰਜਾਬ ਦੀ 532 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ‘ਤੇ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਆਉਣ ਵਾਲਾ ਨਸ਼ਾ ਅਤੇ ਹਥਿਆਰ ਸਾਡੇ ਲਈ ਵੱਡੀ ਚੁਣੌਤੀ: ਧਾਲੀਵਾਲ
👉ਜੇਕਰ ਕੇਂਦਰ ਸਰਕਾਰ ਸਾਡੀ ਮੰਗ ਅਨੁਸਾਰ ਸਰਹੱਦ ‘ਤੇ ਐਂਟੀ-ਡਰੋਨ ਸਿਸਟਮ ਮੁਹੱਈਆ ਕਰਵਾ ਦਿੰਦੀ, ਤਾਂ ਪੰਜਾਬ ਵਿੱਚੋਂ ਨਸ਼ਾ ਹੁਣ ਤੱਕ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੁੰਦਾ: ਧਾਲੀਵਾਲ
Chandigarh News: ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ ਨੇ ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਅਤੇ ਗੈਂਗਸਟਰ ਮੁਕਤ ਬਣਾਉਣ ਲਈ ਕੀਤੇ ਜਾ ਰਹੇ ਇਤਿਹਾਸਕ ਕਾਰਜਾਂ ਦਾ ਵੇਰਵਾ ਸਾਂਝਾ ਕੀਤਾ। ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਪਿਛਲੇ ਸਾਢੇ ਚਾਰ ਸਾਲਾਂ ਤੋਂ ਪੰਜਾਬ ਦੀ ਧਰਤੀ ਤੋਂ ਇਨ੍ਹਾਂ ਦੋ ਵੱਡੀਆਂ ਸਮਾਜਿਕ ਬੁਰਾਈਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਨਿਰੰਤਰ ਇੱਕ ਵੱਡੀ ਜੰਗ ਲੜ ਰਹੀ ਹੈ।ਸ਼ੁੱਕਰਵਾਰ ਨੂੰ ਪਾਰਟੀ ਦਫਤਰ ਵਿਖੇ ਇਕ ਪ੍ਰੈਸ ਕਾਨਫਰੰਸ ਦੌਰਾਨ ਮੀਡੀਆ ਨੂੰ ਸੰਬੋਧਨ ਕਰਦਿਆਂ ਧਾਲੀਵਾਲ ਨੇ ਕਿਹਾ ਕਿ ਜਦੋਂ ਤੱਕ ਪੰਜਾਬ ਵਿੱਚੋਂ ਨਸ਼ਾ ਪੂਰੀ ਤਰ੍ਹਾਂ ਖ਼ਤਮ ਨਹੀਂ ਹੋ ਜਾਂਦਾ ਅਤੇ ਇੱਕ-ਇੱਕ ਗੈਂਗਸਟਰ ਸਲਾਖਾਂ ਦੇ ਪਿੱਛੇ ਨਹੀਂ ਚਲਾ ਜਾਂਦਾ, ਉਦੋਂ ਤੱਕ ਮਾਨ ਸਰਕਾਰ ਦੀ ਇਹ ਜੰਗ ਜਾਰੀ ਰਹੇਗੀ।ਧਾਲੀਵਾਲ ਨੇ ਕਿਹਾ ਕਿ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਬੇਮਿਸਾਲ ਸਫਲਤਾ ਹਾਸਲ ਕੀਤੀ ਹੈ। 1 ਮਾਰਚ 2025 ਤੋਂ 25 ਜੂਨ 2026 ਤੱਕ ਪੁਲਿਸ ਨੇ ਕੁੱਲ 5091 ਮਾਮਲੇ ਦਰਜ ਕਰਕੇ 7105 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਹੈ।

ਇਹ ਵੀ ਪੜ੍ਹੋ 👉SIR ਦੌਰਾਨ BJP ‘ਆਪ’ ਸਮਰਥਕਾਂ ਦੀਆਂ ਵੋਟਾਂ ਕੱਟਣ ਦੀ ਕੋਸ਼ਿਸ਼ ਕਰ ਸਕਦੀ ਹੈ, ਹਰ ਵਲੰਟੀਅਰ ਸੁਚੇਤ ਰਹੇ: CM Bhagwant Singh Mann

ਇਸ ਦੌਰਾਨ ਭਾਰੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜ਼ਬਤ ਕੀਤੇ ਗਏ ਹਨ, ਜਿਨ੍ਹਾਂ ਵਿੱਚ 3103 ਕਿਲੋਗ੍ਰਾਮ ਹੈਰੋਇਨ, 2.4 ਕਿਲੋਗ੍ਰਾਮ ਸਮੈਕ, 831 ਕਿਲੋਗ੍ਰਾਮ ਅਫ਼ੀਮ, 6 ਕੁਇੰਟਲ 74 ਕਿਲੋਗ੍ਰਾਮ ਚੂਰਾ ਪੋਸਤ, 84 ਕੁਇੰਟਲ 789 ਕਿਲੋਗ੍ਰਾਮ ਚਰਸ, 10 ਕੁਇੰਟਲ ਗਾਂਜਾ, 4 ਕੁਇੰਟਲ ਕੋਕੀਨ, 5 ਕੁਇੰਟਲ ਆਈਸ ਅਤੇ 165 ਕਿਲੋਗ੍ਰਾਮ ਨਸ਼ੀਲਾ ਪਾਊਡਰ ਸ਼ਾਮਲ ਹੈ। ਇਸ ਤੋਂ ਇਲਾਵਾ 2100 ਨਸ਼ੀਲੀਆਂ ਦਵਾਈਆਂ, ਟੀਕੇ ਅਤੇ ਕੈਪਸੂਲ ਬਰਾਮਦ ਕਰਨ ਦੇ ਨਾਲ-ਨਾਲ ਤਸਕਰਾਂ ਕੋਲੋਂ ਰਿਕਾਰਡ 18 ਕਰੋੜ 73 ਲੱਖ ਰੁਪਏ ਦੀ ਡਰੱਗ ਮਨੀ ਵੀ ਜ਼ਬਤ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੀ ਇਹ ਪਹਿਲੀ ਅਜਿਹੀ ਸਰਕਾਰ ਹੈ ਜਿਸ ਨੇ ਵੱਡੇ ਡਰੱਗ ਡੀਲਰਾਂ ਅਤੇ ਸਮਗਲਰਾਂ ਦੇ ਘਰਾਂ ਨੂੰ ਢਾਹ ਦਿੱਤਾ ਹੈ। ਪੰਜਾਬ ਪੁਲਿਸ ਪੂਰੀ ਮੁਸਤੈਦੀ ਨਾਲ ਜ਼ਮੀਨੀ ਪੱਧਰ ‘ਤੇ ਜੁਟੀ ਹੋਈ ਹੈ। ਹਾਲਾਂਕਿ, ਉਨ੍ਹਾਂ ਕੇਂਦਰ ਦੀ ਭਾਜਪਾ ਸਰਕਾਰ ‘ਤੇ ਅਸਹਿਯੋਗ ਦਾ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪੰਜਾਬ ਦੀ 532 ਕਿਲੋਮੀਟਰ ਲੰਬੀ ਅੰਤਰਰਾਸ਼ਟਰੀ ਸਰਹੱਦ ‘ਤੇ ਨਸ਼ਾ ਅਤੇ ਹਥਿਆਰ ਪਾਕਿਸਤਾਨ ਤੋਂ ਡਰੋਨਾਂ ਰਾਹੀਂ ਭੇਜੇ ਜਾ ਰਹੇ ਹਨ, ਜੋ ਸਾਡੀ ਪੁਲਿਸ ਲਈ ਇੱਕ ਵੱਡੀ ਚੁਣੌਤੀ ਹੈ।

ਇਹ ਵੀ ਪੜ੍ਹੋ 👉CM Bhagwant Singh Mann ਨੇ ਸਮਾਣਾ ਵਿੱਚ ਖੇਡ ਸਟੇਡੀਅਮ ਦਾ ਨੀਂਹ ਪੱਥਰ ਰੱਖਿਆ; ਨਸ਼ਿਆਂ ਖ਼ਿਲਾਫ਼ ਖੇਡਾਂ ਨੂੰ ਸਭ ਤੋਂ ਕਾਰਗਰ ਹਥਿਆਰ ਦੱਸਿਆ

ਧਾਲੀਵਾਲ ਨੇ ਅੱਗੇ ਕਿਹਾ ਕਿ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨ ਪੂਰੀ ਕੋਸ਼ਿਸ਼ ਕਰਦੇ ਹਨ, ਪਰ ਤਕਨਾਲੋਜੀ ਦੀ ਘਾਟ ਕਾਰਨ ਕਈ ਵਾਰ ਡਰੋਨ ਨਸ਼ਾ ਜਾਂ ਹਥਿਆਰ ਸੁੱਟ ਕੇ ਵਾਪਸ ਚਲੇ ਜਾਂਦੇ ਹਨ। ਜੇਕਰ ਕੇਂਦਰ ਸਰਕਾਰ ਸਾਡੀ ਮੰਗ ਅਨੁਸਾਰ ਸਰਹੱਦ ‘ਤੇ ‘ਐਂਟੀ-ਡਰੋਨ ਸਿਸਟਮ’ ਮੁਹੱਈਆ ਕਰਵਾ ਦਿੰਦੀ, ਤਾਂ ਪੰਜਾਬ ਵਿੱਚੋਂ ਨਸ਼ਾ ਹੁਣ ਤੱਕ ਪੂਰੀ ਤਰ੍ਹਾਂ ਖ਼ਤਮ ਹੋ ਚੁੱਕਾ ਹੁੰਦਾ।ਧਾਲੀਵਾਲ ਨੇ ਕੇਂਦਰ ਦੀ ਭਾਜਪਾ ਸਰਕਾਰ ਦੀ ਨੀਅਤ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਨਹੀਂ ਚਾਹੁੰਦੀ ਕਿ ਪੰਜਾਬ ਵਿੱਚੋਂ ਨਸ਼ਾ ਅਤੇ ਗੈਂਗਸਟਰਵਾਦ ਖ਼ਤਮ ਹੋਵੇ। ਉਹ ਚਾਹੁੰਦੇ ਹਨ ਕਿ ਪੰਜਾਬ ਦਾ ਮਾਹੌਲ ਹਮੇਸ਼ਾ ਤਣਾਅਪੂਰਨ ਰਹੇ ਅਤੇ ਸੂਬੇ ਦੇ ਨੌਜਵਾਨ ਨਸ਼ਿਆਂ ਦੇ ਦਲਦਲ ਵਿੱਚ ਫਸੇ ਰਹਿਣ। ਉਨ੍ਹਾਂ ਕਿਹਾ ਕਿ ਗੁਜਰਾਤ ਤੋਂ ਆਏ ਕਈ ਨਸ਼ਾ ਤਸਕਰ ਵੀ ਪੰਜਾਬ ਵਿੱਚ ਫੜੇ ਗਏ ਹਨ, ਜੋ ਇਸ ਦੇ ਪਿੱਛੇ ਦੀ ਡੂੰਘੀ ਸਾਜ਼ਿਸ਼ ਨੂੰ ਦਰਸਾਉਂਦਾ ਹੈ। ਇਸ ਦੇ ਬਾਵਜੂਦ, ਸੂਬੇ ਦੇ ਡੀਜੀਪੀ ਵੱਲੋਂ ਸ਼ੁਰੂ ਕੀਤੀ ਗਈ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਤਹਿਤ 562 ਥਾਵਾਂ ‘ਤੇ ਛਾਪੇਮਾਰੀ ਕਰਕੇ 332 ਮੁਲਜ਼ਮਾਂ ਨੂੰ ਕਾਬੂ ਕੀਤਾ ਗਿਆ ਹੈ, ਜਿਨ੍ਹਾਂ ਵਿੱਚ 147 ਅਜਿਹੇ ਖ਼ਤਰਨਾਕ ਅਪਰਾਧੀ ਸ਼ਾਮਲ ਹਨ ਜਿਨ੍ਹਾਂ ਤੋਂ ਵੱਡੀਆਂ ਵਾਰਦਾਤਾਂ ਦਾ ਖ਼ਤਰਾ ਸੀ।ਹੁਣ ਤੱਕ ਕੁੱਲ ਗ੍ਰਿਫਤਾਰੀਆਂ ਦਾ ਅੰਕੜਾ 40 ਹਜ਼ਾਰ 353 ਤੱਕ ਪਹੁੰਚ ਚੁੱਕਾ ਹੈ।ਗੈਂਗਸਟਰਾਂ ਖ਼ਿਲਾਫ਼ ਆਮ ਜਨਤਾ ਬਿਨਾਂ ਕਿਸੇ ਡਰ ਦੇ ਜਾਣਕਾਰੀ ਦੇ ਸਕੇ, ਇਸ ਦੇ ਲਈ ਸਰਕਾਰ ਨੇ ਹੈਲਪਲਾਈਨ ਨੰਬਰ 93946-93946 ਜਾਰੀ ਕੀਤਾ ਸੀ, ਜਿਸ ਨੂੰ ਜਨਤਾ ਦਾ ਭਰਪੂਰ ਸਹਿਯੋਗ ਮਿਲਿਆ।

ਇਹ ਵੀ ਪੜ੍ਹੋ 👉ਪਿੰਡਾਂ ਦਾ ਸਰਬਪੱਖੀ ਵਿਕਾਸ ਹੀ ਪੰਜਾਬ ਨੂੰ ਦੇਸ਼ ਭਰ ਵਿੱਚੋਂ ਨੰਬਰ ਇਕ ਸੂਬਾ ਬਣਾਏਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਉਨ੍ਹਾਂ ਅੱਗੇ ਕਿਹਾ ਕਿ ਦੁਬਈ, ਇੰਗਲੈਂਡ ਅਤੇ ਕੈਨੇਡਾ ਵਰਗੇ ਵਿਦੇਸ਼ੀ ਮੁਲਕਾਂ ਵਿੱਚ ਬੈਠ ਕੇ ਪੰਜਾਬ ਵਿੱਚ ਕ੍ਰਾਈਮ ਆਪਰੇਟ ਕਰਨ ਵਾਲੇ ਗੈਂਗਸਟਰ ਸਾਡੇ ਲਈ ਇੱਕ ਵੱਡੀ ਚੁਣੌਤੀ ਹਨ। ਮਾਨ ਸਰਕਾਰ ਨੇ ਉਨ੍ਹਾਂ ਦੇ ਸਾਰੇ ਟਿਕਾਣਿਆਂ ‘ਤੇ ਤਿੱਖੀ ਨਜ਼ਰ ਰੱਖੀ ਹੋਈ ਹੈ, ਪਰ ਵਿਦੇਸ਼ਾਂ ਵਿੱਚ ਬੈਠੇ ਇਨ੍ਹਾਂ ਅਪਰਾਧੀਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਦੀ ਮਦਦ ਲਾਜ਼ਮੀ ਹੈ, ਜੋ ਭਾਜਪਾ ਦੀ ਗਲਤ ਨੀਅਤ ਕਾਰਨ ਨਹੀਂ ਮਿਲ ਰਹੀ। ਜੇਕਰ ਕੇਂਦਰ ਸਹੀ ਨੀਅਤ ਨਾਲ ਮਦਦ ਕਰੇ ਤਾਂ ਇਹ ਮੁੱਦੇ ਚੁਟਕੀਆਂ ਵਿੱਚ ਹੱਲ ਹੋ ਸਕਦੇ ਹਨ।ਕੁਲਦੀਪ ਧਾਲੀਵਾਲ ਨੇ ਮਾਨ ਸਰਕਾਰ ਦੀਆਂ ਲੋਕ-ਭਲਾਈ ਨੀਤੀਆਂ ‘ਤੇ ਰੌਸ਼ਨੀ ਪਾਉਂਦਿਆਂ ਕਿਹਾ ਕਿ ਇੱਕ ਪਾਸੇ ਜਿੱਥੇ ਸਰਕਾਰ ਅਪਰਾਧ ਖ਼ਿਲਾਫ਼ ਸਖ਼ਤ ਹੈ, ਉੱਥੇ ਹੀ ਦੂਜੇ ਪਾਸੇ ਆਮ ਲੋਕਾਂ ਨੂੰ ਵੱਡੀਆਂ ਰਾਹਤਾਂ ਦੇ ਰਹੀ ਹੈ। ਮਾਨ ਸਰਕਾਰ ਨੇ ਮਾਵਾਂ-ਭੈਣਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਅਤੇ 1500 ਰੁਪਏ ਦੀ ਵਿੱਤੀ ਸਹਾਇਤਾ, ਪੰਜਾਬ ਦੇ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ, ਹਰ ਪਰਿਵਾਰ ਲਈ 10 ਲੱਖ ਰੁਪਏ ਦਾ ਹੈਲਥ ਕਾਰਡ ਅਤੇ ਕਿਸਾਨਾਂ ਦੇ ਖੇਤਾਂ ਤੱਕ ਨਹਿਰੀ ਪਾਣੀ ਪਹੁੰਚਾਉਣ ਦਾ ਇਤਿਹਾਸਕ ਕਾਰਜ ਕੀਤਾ ਹੈ। ਆਮ ਆਦਮੀ ਪਾਰਟੀ ਪੰਜਾਬ ਦੀ ਖੁਸ਼ਹਾਲੀ ਅਤੇ ਸੁਰੱਖਿਆ ਲਈ ਹਰ ਮੋਰਚੇ ‘ਤੇ ਵਚਨਬੱਧ ਹੈ।

 

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img

Share post:

Popular

More like this
Related

हरियाणा में अग्नि सुरक्षा को लेकर चलेगा व्यापक अभियान

अग्नि सुरक्षा जागरूकता, निरीक्षण और सुरक्षा मानकों का होगा...