Meril CUVIS
WhatsApp Image 2024-10-26 at 19.49.35
980x 450 Pixel Diwali ads
WhatsApp Image 2024-10-30 at 17.40.47
WhatsApp Image 2024-10-30 at 17.38.12
WhatsApp Image 2024-10-29 at 22.24.24
WhatsApp Image 2024-10-30 at 18.52.52
BANNER_3X2 FEET_GEN_PUNJABI & hindi (1)_page-0001
WhatsApp Image 2024-10-30 at 08.37.17
WhatsApp Image 2024-10-26 at 19.44.07
WhatsApp Image 2024-10-31 at 08.08.50
previous arrow
next arrow
Punjabi Khabarsaar
ਚੰਡੀਗੜ੍ਹ

ਨਸ਼ਿਆਂ ਵਿਰੁਧ ਜੰਗ,ਹੁਣ ਨਸ਼ਾ ਤਸਕਰਾਂ ਦੀ ਗ੍ਰਿਫ਼ਤਾਰੀ ਤੋਂ ਇਕ ਹਫ਼ਤੇ ਅੰਦਰ ਹੋਣਗੀਆਂ ਜਾਇਦਾਦਾਂ ਜਬਤ:ਮੁੱਖ ਮੰਤਰੀ

8 Views

ਅਪਰਾਧੀਆਂ ਤੇ ਪੁਲਿਸ ਦੇ ਗਠਜੋੜ ਨੂੰ ਤੋੜਨ ਲਈ ਪੁਲਿਸ ਮੁਲਾਜ਼ਮਾਂ ਦੀਆਂ ਹੋਣਗੀਆਂ ਰੋਟੇਸ਼ਨ ਆਧਾਰਤ ਬਦਲੀਆਂ
ਨਸ਼ਾ ਤਸਕਰੀ ਨੂੰ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਵਿੱਚ 10 ਹਜ਼ਾਰ ਹੋਰ ਅਸਾਮੀਆਂ ਸਿਰਜਣ ਦਾ ਐਲਾਨ

ਚੰਡੀਗੜ੍ਹ, 18 ਜੂਨ: ਪੰਜਾਬ ਵਿੱਚ ਨਸ਼ਿਆਂ ਦੇ ਖ਼ਤਰੇ ਨਾਲ ਸਿੱਝਣ ਦੀ ਸੂਬਾ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਵਿੱਚੋਂ ਇਸ ਸਰਾਪ ਦੇ ਖ਼ਾਤਮੇ ਲਈ ਪੰਜਾਬ ਸਰਕਾਰ ਨੇ ਬਹੁ-ਦਿਸ਼ਾਵੀ ਰਣਨੀਤੀ ਉਲੀਕੀ ਹੈ।ਇੱਥੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਪੁਲਿਸਿੰਗ ਵਿੱਚ ਕਈ ਸੁਧਾਰ ਲਿਆਉਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਦੀਆਂ ਤਿਆਰੀਆਂ ਦੌਰਾਨ ਪੰਜਾਬ ਪੁਲਿਸ ਨੇ ਬਹੁਤ ਵੱਡੀ ਮਾਤਰਾ ਵਿੱਚ ਨਕਦੀ ਤੇ ਨਸ਼ੇ ਫੜੇ ਹਨ ਅਤੇ ਨਸ਼ਿਆਂ ਦੀ ਸਪਲਾਈ ਬਾਰੇ ਅਹਿਮ ਜਾਣਕਾਰੀਆਂ ਜੁਟਾਈਆਂ ਹਨ। ਉਨ੍ਹਾਂ ਕਿਹਾ ਕਿ ਇਹ ਧਿਆਨ ਵਿੱਚ ਆਇਆ ਹੈ ਕਿ ਕਈ ਹੇਠਲੇ ਪੱਧਰ ਦੇ ਪੁਲਿਸ ਮੁਲਾਜ਼ਮਾਂ ਦੀ ਨਸ਼ਾ ਤਸਕਰਾਂ ਨਾਲ ਗੰਢ-ਤੁੱਪ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹਿਮ ਪਹਿਲਕਦਮੀ ਕਰਦਿਆਂ ਸੂਬਾ ਸਰਕਾਰ ਨੇ ਦਰਜਾਬੰਦੀ ਵਿੱਚ ਸੱਭ ਤੋਂ ਹੇਠਲੇ ਪੱਧਰ ਉਤੇ ਆਉਂਦੇ ਅਤੇ ਲੰਮੇ ਸਮੇਂ ਤੋਂ ਇਕੋ ਥਾਈਂ ਤਾਇਨਾਤ ਪੁਲਿਸ ਮੁਲਾਜ਼ਮਾਂ ਦੀਆਂ ਵੱਡੇ ਪੱਧਰ ਉਤੇ ਬਦਲੀਆਂ ਕੀਤੀਆਂ ਹਨ।

ਨਸ਼ਿਆਂ ਵਿਰੁਧ ਮੁਹਿੰਮ: ਮੋੜ ਪੁਲਿਸ ਨੇ ਪਿੰਡਾਂ ਵਿਚ ਕਰਵਾਏ ਸੈਮੀਨਾਰ

ਮੁੱਖ ਮੰਤਰੀ ਨੇ ਕਿਹਾ ਕਿ ਵੱਖ-ਵੱਖ ਡਿਵੀਜ਼ਨਾਂ ਵਿੱਚ ਤਾਇਨਾਤ 10 ਹਜ਼ਾਰ ਤੋਂ ਵੱਧ ਪੁਲਿਸ ਮੁਲਾਜ਼ਮਾਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਤਾਇਨਾਤੀਆਂ ਵਿੱਚ ਰੋਟੇਸ਼ਨ ਦੀ ਪ੍ਰਕਿਰਿਆ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਵਿਚਲੀਆਂ ਇਨ੍ਹਾਂ ਕਾਲੀਆਂ ਭੇਡਾਂ ਦੀ ਸ਼ਨਾਖ਼ਤ ਕੀਤੀ ਜਾਵੇਗੀ ਅਤੇ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।ਮੁੱਖ ਮੰਤਰੀ ਨੇ ਕਿਹਾ ਕਿ ਜੇ ਕੋਈ ਨਸ਼ਿਆਂ ਦੀ ਸਮਗਲਿੰਗ ਵਿੱਚ ਸ਼ਾਮਲ ਪਾਇਆ ਗਿਆ ਤਾਂ ਪੁਲਿਸ ਇਕ ਹਫ਼ਤੇ ਦੇ ਅੰਦਰ-ਅੰਦਰ ਉਸ ਦੀ ਜਾਇਦਾਦ ਜ਼ਬਤ ਕਰੇਗੀ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਇਸ ਨੀਤੀ ਨੂੰ ਮਿਸ਼ਨਰੀ ਭਾਵਨਾ ਨਾਲ ਲਾਗੂ ਕਰਨ ਲਈ ਕਿਹਾ ਗਿਆ ਤਾਂ ਕਿ ਨਸ਼ਾ ਤਸਕਰੀ ਨੂੰ ਠੱਲਿ੍ਹਆ ਜਾ ਸਕੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਕਾਰਜਕੁਸ਼ਲਤਾ ਵਧਾਉਣ ਲਈ ਫੋਰਸ ਵਿੱਚ 10 ਹਜ਼ਾਰ ਨਵੀਆਂ ਅਸਾਮੀਆਂ ਸਿਰਜਣ ਦਾ ਫੈਸਲਾ ਕੀਤਾ ਗਿਆ ਹੈ।

ਗੁਜਰਾਤ ਦੀ ਜੇਲ੍ਹ ਵਿੱਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੀ ਵੀਡੀਓ ਕਾਲ ਨੂੰ ਲੈ ਕੇ ਆਪ ਨੇ ਭਾਜਪਾ ਤੇ ਜਾਖ਼ੜ ਨੂੰ ਘੇਰਿਆ

ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਆਉਣ ਵਾਲੇ ਸਮੇਂ ਵਿੱਚ ਇਕ ਪਾਸੇ ਅਪਰਾਧ ਨੂੰ ਰੋਕਣ ਵਿੱਚ ਮਦਦ ਮਿਲੇਗੀ, ਦੂਜੇ ਪਾਸੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਅਮਨ ਤੇ ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪੰਜਾਬ ਪੁਲਿਸ ਨੂੰ ਅਤਿ-ਆਧੁਨਿਕ ਤਕਨਾਲੋਜੀ ਨਾਲ ਲੈਸ ਕੀਤਾ ਗਿਆ ਹੈ ਅਤੇ ਸੂਬਾ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਸੜਕ ਸੁਰੱਖਿਆ ਫੋਰਸ ਸਫ਼ਲਤਾਪੂਰਵਕ ਕੰਮ ਕਰ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਅਧਿਕਾਰੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਨੂੰ ਸੂਬੇ ਦੀ ਭਲਾਈ ਲਈ ਜਨਤਕ ਲਹਿਰ ਵਿੱਚ ਬਦਲਣ ਲਈ ਆਖਿਆ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਉਹ ਦਿਨ ਚਲੇ ਗਏ, ਜਦੋਂ ਸੂਬਾ ਸਰਕਾਰ ‘ਕਮਿਸ਼ਨ’ ਉਤੇ ਚੱਲਦੀ ਸੀ। ਹੁਣ ਤਾਂ ਸਰਕਾਰ ‘ਮਿਸ਼ਨ’ ਵਾਂਗ ਚੱਲ ਰਹੀ ਹੈ। ਇਸੇ ਤਰ੍ਹਾਂ ਸੂਬੇ ਵਿੱਚ ਸਮਗਲਿੰਗ ਲਈ ਡਰੋਨਾਂ ਦੀ ਵਰਤੋਂ ਕਰਨ ਵਾਲੇ ਸਮਗਲਰਾਂ, ਗੈਂਗਸਟਰਾਂ ਤੇ ਅਤਿਵਾਦੀਆਂ ਨਾਲ ਸਿੱਝਣ ਲਈ ਤਫ਼ਸੀਲ ਨਾਲ ਰਣਨੀਤੀ ਬਣਾਈ ਗਈ ਹੈ।

ਲਾਰੇਂਸ ਬਿਸਨੋਈ ਮੁੜ ਚਰਚਾ ’ਚ: ਜੇਲ੍ਹ ‘ਚੋਂ ਪਾਕਿਸਤਾਨ ਵਿਚੋਂ ਵੀਡੀਓ ਕਾਲ ਕਰਨ ਦੀ ਚਰਚਾ, ਜਾਂਚ ਸ਼ੁਰੂ

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨਸ਼ਿਆਂ ਵਿਰੁੱਧ ਦੇਸ਼ ਦੀ ਲੜਾਈ ਲੜ ਰਿਹਾ ਹੈ ਅਤੇ ਇਸ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ ਬਿਲਕੁੱਲ ਵੀ ਨਸ਼ਾ ਪੈਦਾ ਨਹੀਂ ਹੁੰਦਾ, ਸਗੋਂ ਹੋਰ ਸੂਬਿਆਂ ਤੇ ਸਰਹੱਦ ਪਾਰੋਂ ਨਸ਼ਾ ਸਮਗਲ ਕੀਤਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਥਾਣਿਆਂ ਵਿੱਚ ਰੋਜ਼ਾਨਾ ਦੇ ਕੰਮਕਾਜ ਲਈ ਆਉਣ ਵਾਲੇ ਲੋਕਾਂ ਨਾਲ ਸਤਿਕਾਰ ਨਾਲ ਪੇਸ਼ ਆਉਣ ਲਈ ਕਿਹਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਥਾਣਿਆਂ ਵਿੱਚ ਆਉਣ ਵਾਲੇ ਆਮ ਲੋਕਾਂ ਦੀ ਬੇਲੋੜੀ ਪ੍ਰੇਸ਼ਾਨੀ ਲਈ ਸਬੰਧਤ ਜ਼ਿਲ੍ਹੇ ਦੇ ਐਸ.ਐਸ.ਪੀਜ਼ ਨੂੰ ਜਵਾਬਦੇਹ ਬਣਾਇਆ ਜਾਵੇਗਾ।ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਅਧਿਕਾਰੀਆਂ ਨੂੰ ਵਿਧਾਇਕਾਂ ਤੇ ਹੋਰ ਚੁਣੇ ਹੋਏ ਨੁਮਾਇੰਦਿਆਂ ਨੂੰ ਬਣਦਾ ਮਾਣ-ਸਤਿਕਾਰ ਦੇਣ ਲਈ ਆਖਿਆ ਗਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੱਤਾ ਵਿੱਚ ਭਾਈਵਾਲ ਨਾ ਬਣਨ ਕਾਰਨ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਿਰਾਸ਼ ਹਨ। ਉਨ੍ਹਾਂ ਕਿਹਾ ਕਿ ਇਸੇ ਨਿਰਾਸ਼ਾ ਕਾਰਨ ਸਾਬਕਾ ਸੰਸਦ ਮੈਂਬਰ ਵੱਲੋਂ ਸੂਬਾ ਸਰਕਾਰ ਖ਼ਿਲਾਫ਼ ਬੇਬੁਨਿਆਦ ਬਿਆਨ ਜਾਰੀ ਕੀਤੇ ਜਾ ਰਹੇ ਹਨ।

 

Related posts

ਪ੍ਰੋ: ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਰੱਦ ਕਰਨ ਤੇ ‘ਆਪ’ ਸਰਕਾਰ ਸਵਾਲਾ ਦੇ ਘੇਰੇ ‘ਚ

punjabusernewssite

ਲੋਕ ਸਭਾ ਚੋਣਾਂ ਦੀ ਤਿਆਰੀ ਦੀ ਸਮੀਖਿਆ ਲਈ ਕਮਿਸ਼ਨ ਨੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਅਧਿਕਾਰੀਆਂ ਨਾਲ ਕੀਤੀ ਅੰਤਰ-ਰਾਜੀ ਮੀਟਿੰਗ

punjabusernewssite

ਰਾਜ ਚੋਣ ਕਮਿਸ਼ਨਰ ਨੇ ਹਲਫੀਆ ਬਿਆਨ ਪ੍ਰਕਿਰਿਆ ਨੂੰ ਸਰਲ ਬਣਾਇਆ

punjabusernewssite