Fazilka News:ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਰਾਜ ਪੱਧਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਅਧੀਨ ਅੱਜ ਫਾਜ਼ਿਲਕਾ ਪੁਲਿਸ ਵੱਲੋਂ ਥਾਣਾ ਖੂਈਖੇੜਾ ਅਧੀਨ ਪਿੰਡ ਖਿਓਵਾਲੀ ਢਾਬ ਵਿਖੇ ਇੱਕ ਵਿਸ਼ੇਸ਼ ਜਾਗਰੂਕਤਾ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਹ ਸੈਮੀਨਾਰ ਆਈ.ਜੀ. ਜੀ.ਆਰ.ਪੀ. ਪੰਜਾਬ ਸ੍ਰੀ ਬਲਜੋਤ ਸਿੰਘ ਰਾਠੌੜ ਦੀ ਅਗਵਾਈ ਹੇਠ ਕਰਵਾਇਆ ਗਿਆ। ਇਸ ਮੌਕੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ, ਸਮਾਜਿਕ ਸੰਸਥਾਵਾਂ ਦੇ ਨੁਮਾਇੰਦਿਆਂ, ਸਥਾਨਕ ਸਰਪੰਚਾਂ, ਸਕੂਲ ਅਧਿਆਪਕਾਂ, ਨੌਜਵਾਨਾਂ ਅਤੇ ਵੱਡੀ ਗਿਣਤੀ ਵਿੱਚ ਆਮ ਲੋਕਾਂ ਨੇ ਭਾਗ ਲਿਆ।ਸੈਮੀਨਾਰ ਦੌਰਾਨ ਸ੍ਰੀ ਬਲਜੋਤ ਸਿੰਘ ਰਾਠੌੜ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ,“ਨਸ਼ਿਆਂ ਦੇ ਖ਼ਿਲਾਫ਼ ਲੜਾਈ ਕੇਵਲ ਪੁਲਿਸ ਜਾਂ ਸਰਕਾਰ ਦੀ ਨਹੀਂ, ਸਗੋਂ ਹਰ ਪੰਜਾਬੀ ਦੀ ਸਾਂਝੀ ਜ਼ਿੰਮੇਵਾਰੀ ਹੈ। ਜੇਕਰ ਹਰ ਨਾਗਰਿਕ ਆਪਣੇ ਪਿੰਡ ਤੇ ਆਪਣੇ ਪਰਿਵਾਰ ਵਿੱਚ ਜਾਗਰੂਕਤਾ ਪੈਦਾ ਕਰੇ, ਤਾਂ ਨਸ਼ੇ ਦੀ ਜੜ੍ਹ ਕੱਟੀ ਜਾ ਸਕਦੀ ਹੈ।
ਇਹ ਵੀ ਪੜ੍ਹੋ Moga Police ਨੇ ਥਾਣਾ ਸਿਟੀ ਸਾਊਥ ਦੇ ਏਰੀਆ ਵਿੱਚ ਸਮੱਗਲਰਾਂ ਦੇ ਘਰ ਢਾਏ
”ਉਨ੍ਹਾਂ ਨੇ ਵਿਲੇਜ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਇਲਾਕਿਆਂ ਵਿੱਚ ਨਸ਼ਾ ਤਸਕਰੀ ਅਤੇ ਵਰਤੋਂ ਬਾਰੇ ਸੁਰਾਗ ਰੱਖਣ ਤੇ ਤੁਰੰਤ ਪੁਲਿਸ ਨਾਲ ਸਾਂਝ ਬਣਾਉਣ।ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਪੂਰੀ ਨਿਸ਼ਠਾ ਅਤੇ ਸਮਰਪਣ ਨਾਲ ਨਸ਼ਿਆਂ ਦੇ ਕਾਰੋਬਾਰੀਆਂ ਖ਼ਿਲਾਫ਼ ਲੜਾਈ ਲੜ ਰਹੀ ਹੈ ਅਤੇ ਲੋਕਾਂ ਦੇ ਸਹਿਯੋਗ ਨਾਲ ਇਹ ਜੰਗ ਜਰੂਰ ਜਿੱਤੀ ਜਾਵੇਗੀ।ਇਸ ਮੌਕੇ ਸੀਨੀਅਰ ਕਪਤਾਨ ਪੁਲਿਸ ਸ੍ਰੀ ਗੁਰਮੀਤ ਸਿੰਘ (ਐਸਐਸਪੀ ਫਾਜ਼ਿਲਕਾ) ਨੇ ਕਿਹਾ ਕਿ ਨਸ਼ਾ ਨੌਜਵਾਨ ਪੀੜ੍ਹੀ ਦੇ ਭਵਿੱਖ ਨੂੰ ਤਬਾਹ ਕਰ ਰਿਹਾ ਹੈ। ਉਨ੍ਹਾਂ ਕਿਹਾ “ਨਸ਼ਾ ਸਿਰਫ਼ ਸਿਹਤ ਲਈ ਹੀ ਨਹੀਂ, ਸਗੋਂ ਪਰਿਵਾਰਕ ਅਤੇ ਸਮਾਜਕ ਢਾਂਚੇ ਲਈ ਵੀ ਇੱਕ ਵੱਡਾ ਖ਼ਤਰਾ ਹੈ। ਇਹ ਸਮੇਂ ਦੀ ਮੰਗ ਹੈ ਕਿ ਹਰ ਮਾਪੇ, ਹਰ ਅਧਿਆਪਕ ਅਤੇ ਹਰ ਜ਼ਿੰਮੇਵਾਰ ਨਾਗਰਿਕ ਇਸ ਮੁਹਿੰਮ ਦਾ ਹਿੱਸਾ ਬਣੇ।”ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕੋਈ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ, ਤਾਂ ਉਹ ਬਿਨਾਂ ਹਿਚਕ ਆਪਣੇ ਨੇੜਲੇ ਪੁਲਿਸ ਥਾਣੇ ਜਾਂ ਪੁਲਿਸ ਹੈਲਪਲਾਈਨ ਨਾਲ ਸੰਪਰਕ ਕਰੇ।
ਇਹ ਵੀ ਪੜ੍ਹੋ Sri Mukatsar Sahib Police ਵੱਲੋਂ ਜ਼ਿਲ੍ਹਾ ਸੁਧਾਰ ਘਰ ਵਿੱਚ ਵਿਸ਼ੇਸ਼ ਤਲਾਸ਼ੀ ਮੁਹਿੰਮ
ਪੁਲਿਸ ਵੱਲੋਂ ਉਸਨੂੰ ਹਰ ਸੰਭਵ ਸਹਾਇਤਾ ਦਿੱਤੀ ਜਾਵੇਗੀ।ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਆਪਣੇ ਇਲਾਕੇ ਵਿੱਚ ਨਸ਼ਾ ਵੇਚਣ ਜਾਂ ਤਸਕਰੀ ਦੀ ਜਾਣਕਾਰੀ ਮਿਲਦੀ ਹੈ, ਤਾਂ ਉਸ ਬਾਰੇ ਪੁਲਿਸ ਨੂੰ ਤੁਰੰਤ ਸੂਚਿਤ ਕੀਤਾ ਜਾਵੇ — ਤੁਹਾਡੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।ਸੈਮੀਨਾਰ ਦੌਰਾਨ ਲੋਕਾਂ ਨਾਲ ਸੰਵਾਦ ਕਰਦੇ ਹੋਏ ਪੁਲਿਸ ਅਧਿਕਾਰੀਆਂ ਨੇ ਨਸ਼ਿਆਂ ਦੇ ਨੁਕਸਾਨਾਂ, ਕਾਨੂੰਨੀ ਸਜ਼ਾਵਾਂ ਅਤੇ ਪੁਨਰਵਾਸ ਸਹੂਲਤਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਸੈਮੀਨਾਰ ਦੇ ਅੰਤ ਵਿੱਚ ਪਿੰਡ ਵਾਸੀਆਂ ਨੇ ਪੁਲਿਸ ਦੀ ਇਸ ਪਹਿਲ ਦੀ ਸਰਾਹਨਾ ਕੀਤੀ ਤੇ ਵਚਨ ਦਿੱਤਾ ਕਿ ਉਹ ਨਸ਼ਿਆਂ ਵਿਰੁੱਧ ਲੜਾਈ ਵਿੱਚ ਪੁਲਿਸ ਦੇ ਸਾਥੀ ਬਣ ਕੇ ਇਸ ਮੁਹਿੰਮ ਨੂੰ ਸਫਲ ਬਣਾਉਣਗੇ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।


