👉ਪੰਜਾਬ ਦੇ ਪਾਣੀ ਅਤੇ ਜਵਾਨੀ ਨੂੰ ਬਚਾਉਣ ਲਈ ਸੂਬਾ ਸਰਕਾਰ ਡਟ ਕੇ ਖੜ੍ਹੀ
Mansa News:ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਯੁੱਧ ਨਸਿਆਂ ਵਿਰੁੱਧ ਮੁਹਿੰਮ ਤਹਿਤ ਅੱਜ ਜਿਲ੍ਹੇ ਦੇ ਸਾਰੇ 247 ਪਿੰਡਾਂ ਦੇ ਨਸਿਆਂ ਖਿਲਾਫ ਝੰਡਾ ਬੁਲੰਦ ਕਰਨ ਵਾਲੇ ਪਹਿਰੇਦਾਰਾਂ ਨੂੰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਬੋਲੇ ਸੋ ਨਿਹਾਲ ਦਾ ਜੈਕਾਰਾ ਬੁਲੰਦ ਕਰਕੇ ਨਸਿਆਂ ਖਿਲਾਫ ਸਹੁੰ ਚੁਕਾਈ।ਇਸ ਮੌਕੇ ਸਥਾਨਕ ਜਵਾਹਰਕੇ ਹੋਡ ਤੇ ਇਕ ਨਿੱਜੀ ਪੈਲੇਸ ਵਿਚ ਲੋਕਾਂ ਦੀ ਪ੍ਰਭਾਵਸ਼ਾਲੀ ਇਕੱਤਰਤਾ ਨੂੰ ਸੰਬੋਧਿਤ ਹੁੰਦਿਆਂ ਉਨ੍ਹਾਂ ਨਸ਼ੇ ਦੇ ਕਾਰੋਬਾਰ ਦੇ ਫੈਲਾਅ ਦਾ ਠੀਕਰਾ ਪਹਿਲਾਂ ਰਾਜਭਾਗ ਕਰ ਚੁੱਕੀਆਂ ਉਨ੍ਹਾਂ ਰਾਜਨੀਤਿਕ ਪਾਰਟੀਆਂ ਦੇ ਸਿਰ ਭੰਨਿਆ ਜੋ ਧਰਮ ਅਤੇ ਪਰਿਵਾਰਵਾਦ ਦੀ ਰਾਜਨੀਤੀ ਕਰਦੀਆਂ ਰਹੀਆਂ ਹਨ।ਉਨ੍ਹਾਂ ਕਿਹਾ ਕਿ ਹੁਣ ਜਦੋਂ ਸ੍ਰ ਭਗਵੰਤ ਸਿੰਘ ਮਾਨ ਦੀ ਸਰਕਾਰ ਹੋਂਦ ਵਿਚ ਆਈ ਹੈ ਉਦੋਂ ਤੋਂ ਨਸ਼ੇ ਦਾ ਵਗ ਰਿਹਾ ਛੇਵਾਂ ਦਰਿਆ ਮੁਕੰਮਲ ਤੌਰ ਤੇ ਸੁੱਕਣ ਦੇ ਕੰਢੇ ਆ ਚੁੱਕਾ ਹੈ। ਉਨ੍ਹਾਂ ਲੋਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਦਾ ਸਾਰਾ ਸਿਹਰਾ ਉਨ੍ਹਾਂ ਲੋਕਾਂ ਨੂੰ ਜਾਂਦਾ ਹੈ ਜਿੰਨ੍ਹਾਂ ਨੇ ਹਰ ਪਿੰਡ, ਹਰ ਘਰ ਅਤੇ ਮੁਹੱਲੇ *ਚੋਂ ਹੋ ਕੇ ਸਰਕਾਰ ਦੀ ਇਸ ਮੁਹਿੰਮ ਦਾ ਮੋਢੇ ਨਾਲ ਮੋਢਾ ਜੋੜ ਕੇ ਇਸ ਯੁੱਧ ਵਿਚ ਯੋਗਦਾਨ ਪਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਹਰ ਘਰ ਦਾ ਵਾਸੀ ਚਹੁੰਦਾ ਸੀ ਕਿ ਪੰਜਾਬ ਨਸ਼ਾ ਮੁਕਤ ਹੋਵੇ, ਜਿਸ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਣ ਲੈਂਦਿਆਂ ਨਸ਼ੇ ਖਿਲਾਫ਼ ਵੱਡੀ ਜੰਗ ਸ਼ੁਰੂ ਕਰਕੇ ਅਮਲੀ ਰੂਪ ਦਿੱਤਾ ਹੈ।
ਇਹ ਵੀ ਪੜ੍ਹੋ ਗਿੱਦੜਬਾਹਾ ’ਚ ਪੰਜਾਬ ਬੀਜ਼ ਭੰਡਾਰ ਗੋਦਾਮ ਸੀਲ, ਫਰਮ ਖਿਲਾਫ ਪਰਚਾ ਦਰਜ
ਮੁੱਖ ਮੰਤਰੀ ਸਾਹਿਬ ਪਿਛਲੇ ਤਿੰਨ ਸਾਲ ਤੋਂ ਪੰਜਾਬ ਦੀ ਭਲਾਈ ਲਈ ਸ਼ਲਾਘਾਯੋਗ ਫੈਸਲੇ ਲੈ ਰਹੇ ਹਨ ਚਾਹੇ ਉਹ ਨਸ਼ੇ ਦਾ ਖ਼ਾਤਮਾ ਹੋਵੇ ਚਾਹੇ ਨੌਕਰੀਆਂ ਦੀ ਗੱਲ ਹੋਵੇ, ਸੂਬਾ ਸਰਕਾਰ ਇਸ ਦੇ ਲਈ ਸਿਰਤੋੜ ਯਤਨ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੀ ਜਵਾਨੀ ਅਤੇ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਡਟ ਕੇ ਖੜ੍ਹੀ ਹੈ।ਸੂਬਾ ਸਰਕਾਰ ਵੱਲੋਂ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚਾਉਣ ਲਈ 3500 ਕਰੋੜ ਰੁਪਏ ਰੱਖਿਆ ਗਿਆ ਹੈ। ਇਸ ਮੌਕੇ ਵਿਧਾਇਕ ਜਲਾਲਾਬਾਦ ਜਗਦੀਪ ਕੰਬੋਜ਼ ਗੋਲਡੀ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਸਰਹੱਦੀ ਇਲਾਕਿਆਂ *ਚ ਵੀ ਨਸ਼ੇ ਦੀ ਸਪਲਾਈ ਚੇਨ ਨੂੰ ਨੱਥ ਪਈ ਹੈ। ਵਿਧਾਇਕ ਮਾਨਸਾ ਡਾ. ਵਿਜੈ ਸਿੰਗਲਾ ਨੇ ਕਿਹਾ ਕਿ ਪੰਜਾਬ ਨੂੰ ਨਸਿਆਂ ਦਾ ਛੇਵਾਂ ਦਰਿਆ ਕਿਹਾ ਜਾਣਾ ਸਾਡੇੇ ਲਈ ਬਹੁਤ ਸ਼ਰਮਨਾਕ ਗੱਲ ਸੀ ਜਿਸ ਦੇ ਲਈ ਵੱਡਾ ਤਹੱਈਆ ਕਰਦਿਆਂ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਨੇ ਨਸ਼ੇ ਤੋਂ ਪੀੜਤ ਨੌਜਵਾਨਾਂ ਅਤੇ ਉਨ੍ਹਾਂ ਦੇ ਮਾਪਿਆਂ ਦੀ ਤਰਾਸਦੀ ਬਾਰੇ ਸੋਚਦਿਆਂ ਨਸ਼ੇ ਖਿਲਾਫ ਜੰਗ ਸ਼ੁਰੂ ਕੀਤੀ ਅਤੇ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਵੱਡੇ ਯਤਨ ਕੀਤੇ ਜਾ ਰਹੇ ਹਨ।ਵਿਧਾਇਕ ਬੁਢਲਾਡਾ ਪ੍ਰਿੰਸੀਪਲ ਸ੍ਰ ਬੁੱਧ ਰਾਮ ਨੇ ਕਿਹਾ ਕਿ ਸਾਰੇ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਮਤੇ ਪਾਏ ਹਨ ਕਿ ਉਹ ਨਸ਼ੇ ਦਾ ਵਪਾਰ ਕਰਨ ਵਾਲੇ ਕਿਸੇ ਵੀ ਵਿਅਕਤੀ ਦੀ ਸਪੋਰਟ ਨਹੀਂ ਕਰਨਗੇ ਬਲਕਿ ਉਸ ਖਿਲਾਫ਼ ਲਾਮਬੰਦ ਹੋਣ ਲਈ ਪਾਬੰਦ ਰਹਿਣਗੇ।
ਇਹ ਵੀ ਪੜ੍ਹੋ ‘ਦੇਸ਼ ਭਗਤਾਂ ਤੋਂ ਰਾਖਿਆਂ ਤੱਕ: ਮਾਨ ਨੇ ਚੰਡੀਗੜ੍ਹ ਵਿਖੇ ਇਤਿਹਾਸਕ ਪਦਯਾਤਰਾ ਵਿੱਚ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਹਲਫ਼ ਲਿਆ
ਵਿਧਾਇਕ ਸਰਦੂਲਗੜ੍ਹ ਸ੍ਰ. ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਕੋਈ ਵੀ ਨੌਜਵਾਨ ਜੋ ਨਸ਼ਾ ਛੱਡਣਾ ਚਾਹੁੰਦਾ ਉਸ ਦਾ ਇਲਾਜ਼ ਤਾਂ ਕਰਵਾਇਆ ਹੀ ਜਾਵੇਗਾ ਬਲਕਿ ਉਸ ਦੇ ਕਾਰੋਬਾਰ ਲਈ ਜਾਂ ਉਸ ਨੂੰ ਪੈਰਾਂ ਸਿਰ ਖੜ੍ਹਾ ਕਰਨ ਲਈ ਵੀ ਸਹਾਇਤਾ ਕੀਤੀ ਜਾਵੇਗੀ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰ. ਕੁਲਵੰਤ ਸਿੰਘ ਨੇ ਕਿਹਾ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਯੁੱਧ ਨਸਿਆਂ ਵਿਰੁੱਧ ਮੁਹਿੰਮ ਵਿਚ ਪੂਰੀ ਤਰ੍ਹਾਂ ਸਰਗਰਮ ਹੈ।ਨਸਿਆਂ ਤੋਂ ਪੀੜਤ ਮਰੀਜ਼ਾਂ ਦਾ ਇਲਾਜ਼ ਕਰਵਾਉਣ ਲਈ ਜਿਲ੍ਹੇ ਅੰਦਰ ਨਸ਼ਾ ਮੁਕਤੀ ਤੇ ਪੁਨਰਵਾਸ ਕੇਂਦਰ ਅਤੇ ਓਟ ਸੈਂਟਰ ਚਲਾਏ ਜਾ ਰਹੇ ਹਨ। ਐਸ.ਐਸ.ਪੀ. ਸ੍ਰੀ ਭਾਗੀਰਥ ਸਿੰਘ ਮੀਨਾ ਨੇ ਕਿਹਾ ਕਿ ਮਾਨਸਾ ਪੁਲਿਸ ਵੱਲੋਂ ਯੁੱਧ ਨਸਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 222 ਮੁਕੱਦਮੇ ਦਰਜ਼ ਕਰਕੇ 338 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਵੱਡੀ ਮਾਤਰਾ ਵਿਚ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਕੀਤੀ ਗਈ ਹੈ। ਇਸ ਮੌਕੇ ਕੋਆਰਡੀਨੇਟਰ ਮਾਲਵਾ (ਵੈਸਟ) ਚੁਸ਼ਪਿੰਦਰਬੀਰ ਚਹਿਲ, ਚੇਅਰਮੈਨ ਮਾਰਕਿਟ ਕਮੇਟੀ ਮਾਨਸਾ ਗੁਰਪ੍ਰੀਤ ਸਿੰਘ ਭੁੱਚਰ, ਚੇਅਰਮੈਨ ਮਾਰਕਿਟ ਕਮੇਟੀ ਬੁਢਲਾਡਾ ਸਤੀਸ਼ ਸਿੰਗਲਾ, ਚੇਅਰਮੈਨ ਮਾਰਕਿਟ ਕਮੇਟੀ ਭੀਖੀ ਵਰਿੰਦਰ ਸੋਨੀ, ਚੇਅਰਮੈਨ ਜਿਲ੍ਹਾ ਯੋਜਨਾ ਕਮੇਟੀ ਚਰਨਜੀਤ ਸਿੰਘ ਅੱਕਾਂਵਾਲੀ, ਚੇਅਰਮੈਨ ਕੋਆਪਰੇਟਿਵ ਸੁਸਾਇਟੀ ਸੋਹਣਾ ਸਿੰਘ ਕਲੀਪੁਰ, ਵਧੀਕ ਡਿਪਟੀ ਕਮਿਸ਼ਨਰ ਆਕਾਸ਼ ਬਾਂਸਲ, ਐਸ.ਡੀ.ਐਮ. ਮਾਨਸਾ ਕਾਲਾ ਰਾਮ ਕਾਂਸਲ, ਐਸ.ਡੀ.ਐਮ. ਬੁਢਲਾਡਾ ਗਗਨਦੀਪ ਸਿੰਘ, ਬਲਵੰਤ ਭੀਖੀ ਤੋਂ ਇਲਾਵਾ ਸਮੂਹ ਪਿੰਡਾਂ ਦੇ ਸਰਪੰਚ, ਪੰਚ ਅਤੇ ਮੋਹਤਬਰ ਵਿਅਕਤੀ ਹਾਜ਼ਰ ਸਨ।
👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ।
🛑https://chat.whatsapp.com/EK1btmLAghfLjBaUyZMcLK
🛑https://t.me/punjabikhabarsaarwebsite
☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ।






