Punjab ‘ਚ ਮੁੜ ਵੱਜੇਗਾ ਜੰਗੀ ਬਿਗਲ; ਪੰਜਾਬ ਸਰਕਾਰ ਵੱਲੋਂ ਸੂਬਾ ਪੱਧਰੀ ਸਿਵਲ ਡਿਫੈਂਸ ਏਅਰ ਰੇਡ ਅਤੇ ਬਲੈਕਆਊਟ ਮੌਕ ਡਰਿੱਲ ਦਾ ਐਲਾਨ

Date:

spot_img

 👉27 ਨਵੰਬਰ ਨੂੰ ਦੋ ਮਿੰਟ ਦੇ ਏਅਰ ਰੇਡ ਵਾਰਨਿੰਗ ਸਾਇਰਨ ਨਾਲ ਰਾਤ 8 ਵਜੇ ਸ਼ੁਰੂ ਹੋਵੇਗੀ ਮੌਕ ਡਰਿੱਲ
Punjab News: ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤੀ ਫ਼ੌਜ ਵੱਲੋਂ ਪਾਕਿਸਤਾਨ ਦੇ ਦੰਦ ‘ਖੱਟੇ’ ਕਰਨ ਲਈ ਸ਼ੁਰੂ ਕੀਤੇ ਅਪ੍ਰੇਸ਼ਨ ਸਿੰਧੂਰ ਦੀ ਮੁੜ ਯਾਦ ਤਾਜ਼ਾ ਹੋਣ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ 27 ਨਵੰਬਰ, 2026 ਨੂੰ ਰਾਤ 8 ਵਜੇ ਸਿਵਲ ਡਿਫੈਂਸ ਏਅਰ ਰੇਡ/ਬਲੈਕਆਉਟ ਮੌਕ ਐਕਸਰਸਾਈਜ਼ ਕਰਵਾਉਣ ਦਾ ਐਲਾਨ ਕੀਤਾ ਹੈ। ਇਹ ਮੌਕ ਡਰਿੱਲ ਸੂਬੇ ਭਰ ਵਿੱਚ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਅਤੇ ਇਹਨਾਂ ਤਿਆਰੀਆਂ ਵਿੱਚ ਮਜ਼ਬੂਤੀ ਲਿਆਉਣ ਲਈ ਕੀਤੀ ਜਾ ਰਹੀ ਹੈ। ਇਸ ਮੌਕ ਡਰਿੱਲ ਦੌਰਾਨ ਜੰਗੀ ਸਾਈਰਨ (ਜੰਗੀ ਬਿਗਲ) ਵਜ਼ਾਇਆ ਜਾਵੇਗਾ। ਜਿਸਦਾ ਮਕਸਦ ਨਾਗਰਿਕਾਂ ਨੁੰ ਕਿਸੇ ਵੀ ਜੰਗੀ ਆਫ਼ਤ ਤੋਂ ਬਚਣ ਲਈ ਚੌਕੰਨਾ ਕਰਨਾ ਹੋਵੇਗਾ।

ਇਹ ਵੀ ਪੜ੍ਹੋ  Big News; ਮਾਨ ਸਰਕਾਰ ਨੇ ਬੇਅਦਬੀ ਕਾਨੂੰਨ ਨੂੰ ਲੈ ਕੇ ਬਣਾਈ ਕਮੇਟੀ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੌਕ ਡਰਿੱਲ ਇੱਕ ਏਅਰ ਰੇਡ ਵਾਰਨਿੰਗ ਸਿਗਨਲ ਨਾਲ ਸ਼ੁਰੂ ਹੋਵੇਗੀ, ਜਿਸ ਦੌਰਾਨ ਦੋ ਮਿੰਟ ਲਈ ਹਾਈ-ਲੋਅ ਪਿੱਚ ਵਾਲਾ ਸਾਇਰਨ ਵਜਾਇਆ ਜਾਵੇਗਾ। ਇਸ ਦੌਰਾਨ, ਸਬੰਧਤ ਡਿਪਟੀ ਕਮਿਸ਼ਨਰ-ਕਮ-ਕੰਟਰੋਲਰ, ਸਿਵਲ ਡਿਫੈਂਸ ਵੱਲੋਂ ਮੌਕ ਡਰਿੱਲ ਵਾਲੇ ਖੇਤਰਾਂ ਵਿੱਚ ਬਲੈਕਆਉਟ ਕੀਤਾ ਜਾਵੇਗਾ।ਬਲੈਕਆਊਟ ਦੌਰਾਨ, ਨਿਰਧਾਰਤ ਖੇਤਰਾਂ ਵਿੱਚ ਆਮ ਲੋਕਾਂ ਨੂੰ ਸਾਰੀਆਂ ਗੈਰ-ਜ਼ਰੂਰੀ ਲਾਈਟਾਂ ਬੰਦ ਕਰਨ ਲਈ ਕਿਹਾ ਜਾਵੇਗਾ ਜਦਕਿ ਇਸ ਦੌਰਾਨ ਜ਼ਰੂਰੀ ਸੇਵਾਵਾਂ ਜਾਰੀ ਰਹਿਣਗੀਆਂ। ਮੌਕ ਡਰਿੱਲ ਮੁਕੰਮਲ ਹੋਣ ‘ਤੇ ਦੋ ਮਿੰਟ ਲਈ ਤੇਜ਼ ਆਵਾਜ਼ ਵਾਲਾ ਸਾਇਰਨ ਵਜਾ ਕੇ “ਆਲ ਕਲੀਅਰ” ਦਾ ਸੰਕੇਤ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ  AAP ਨੇ ਭਾਜਪਾ ਦੀ ‘ਨਸ਼ਾ ਮੁਕਤ ਪੰਜਾਬ ਯਾਤਰਾ’ ਤੋਂ ਪਹਿਲਾਂ ਪੁੱਛੇ 3 ਸਵਾਲ

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਮੌਕ ਡਰਿੱਲ ਦੌਰਾਨ ਫਾਇਰ ਰਿਸਪਾਂਸ ਆਪਰੇਸ਼ਨ, ਖੋਜ ਅਤੇ ਬਚਾਅ ਕਾਰਜਾਂ, ਮੁੱਢਲੀ ਮੈਡੀਕਲ ਸਹਾਇਤਾ, ਜ਼ਖਮੀ ਵਿਅਕਤੀਆਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਉਣ ਅਤੇ ਆਵਾਜਾਈ ਤੇ ਭੀੜ ਕੰਟਰੋਲ ਕਰਨ ਸਬੰਧੀ ਉਪਾਅ ਅਮਲ ਵਿੱਚ ਲਿਆਂਦੇ ਜਾਣਗੇ। ਇਹ ਗਤੀਵਿਧੀਆਂ ਸਿਵਲ ਡਿਫੈਂਸ ਪ੍ਰਣਾਲੀ ਸਬੰਧੀ ਤਿਆਰੀਆਂ ਅਤੇ ਰਿਸਪਾਂਸ ਪ੍ਰਣਾਲੀਆਂ ਦਾ ਮੁਲਾਂਕਣ ਕਰਨ ਵਿੱਚ ਮਦਦ ਕਰਨਗੀਆਂ।ਉਨ੍ਹਾਂ ਕਿਹਾ ਕਿ ਇਸ ਦੌਰਾਨ ਆਮ ਲੋਕਾਂ ਨੂੰ ਘਬਰਾਉਣ ਦੀ ਬਜਾਏ ਸ਼ਾਂਤ ਰਹਿਣ ਦੀ ਅਪੀਲ ਕੀਤੀ ਗਈ ਹੈ ਕਿਉਂਕਿ ਇਹ ਇੱਕ ਰੁਟੀਨ ਅਭਿਆਸ ਹੈ ਜੋ ਸਿਵਲ ਡਿਫੈਂਸ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਕੀਤਾ ਜਾ ਰਿਹਾ ਹੈ। ਮੌਕ ਡਰਿੱਲ ਵਾਲੇ ਖੇਤਰਾਂ ਦੇ ਲੋਕਾਂ ਨੂੰ ਸ਼ਾਂਤ ਰਹਿਣ, ਅਧਿਕਾਰੀਆਂ ਨਾਲ ਸਹਿਯੋਗ ਕਰਨ ਅਤੇ ਡਰਿੱਲ ਦੌਰਾਨ ਜਾਰੀ ਨਿਰਦੇਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਗਈ ਹੈ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਹੇਠ ਦਿੱਤੇ Link ਉੱਪਰ Click ਕਰੋ।        

Whatsapp Channel 👉 🛑https://whatsapp.com/channel/0029VbBYZTe89inflPnxMQ0A

Whatsapp Group👉 🛑https://chat.whatsapp.com/EK1btmLAghfLjBaUyZMcLK

Telegram Channel👉 🛑https://t.me/punjabikhabarsaarwebsite

ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 98786-15057 ‘ਤੇ ਸੰਪਰਕ ਕਰੋ।

LEAVE A REPLY

Please enter your comment!
Please enter your name here

spot_img
spot_img
spot_img

Share post:

Popular

More like this
Related

Haryana में प्रमुख बुनियादी ढांचा परियोजनाओं में तेजी

👉द्वारका एक्सप्रेसवे तक होगा गुरुग्राम मेट्रो परियोजना का विस्तार Haryana...

प्रदेशभर में आज दिखेगा सेवा का संकल्प, होंगे अनेक जन कल्याणकारी कार्यक्रम

👉मुख्यमंत्री ने सेवा संकल्प अभियान की तैयारियों की समीक्षा...

18 ਸਾਲਾਂ ਦਾ ਇੰਤਜ਼ਾਰ ਖਤਮ, ਹੁਣ ਆਦਰਸ਼ ਸੜਕਾਂ ’ਤੇ ਚੱਲਣਗੇ ਆਦਰਸ਼ ਨਗਰ ਵਾਸੀ

👉ਮੇਅਰ ਪਦਮਜੀਤ ਸਿੰਘ ਮਹਿਤਾ ਨੇ ਵਾਰਡ ਨੰਬਰ 1 ਵਿੱਚ...