Friday, April 17, 2026
spot_img
spot_img

ਯੁੱਧ ਨਸ਼ਿਆਂ ਵਿਰੁੱਧ; ਹੁਣ ਤੱਕ 1259 ਐਫ.ਆਈ.ਆਰ ਦਰਜ,1758 ਗ੍ਰਿਫ਼ਤਾਰ-ਹਰਪਾਲ ਸਿੰਘ ਚੀਮਾ

Date:

spot_img

👉29 ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ‘ਤੇ ਚੱਲਿਆ ਬੁਲਡੋਜ਼ਰ
👉81 ਕਿਲੋ ਹੈਰੋਇਨ, 970 ਕਿਲੋ ਚੂਰਾ ਪੋਸਤ, 51 ਕਿਲੋ ਅਫੀਮ ਅਤੇ 7,06,714 ਪਾਬੰਦੀਸ਼ੁਦਾ ਦਵਾਈਆਂ ਸਮੇਤ ਨਸ਼ੀਲੇ ਪਦਾਰਥ ਬਰਾਮਦ
👉ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਸਮੀਖਿਆ ਅਤੇ ਪ੍ਰਭਾਵ ਨੂੰ ਹੋਰ ਵਧਾਉਣ ਲਈ ਕੈਬਨਿਟ ਸਬ-ਕਮੇਟੀ ਦੀ ਮੀਟਿੰਗ 14 ਮਾਰਚ ਨੂੰ
Chandigarh News (ਸੁਖਜਿੰਦਰ ਸਿੰਘ ਮਾਨ):ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਬਾਰੇ ਕੈਬਨਿਟ ਸਬ-ਕਮੇਟੀ ਦੇ ਚੇਅਰਮੈਨ ਅਤੇ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਸੂਬੇ ਦੀ ਨਸ਼ਿਆਂ ਵਿਰੁੱਧ ਮੁਹਿੰਮ ਦੇ ਸਾਰਥਕ ਨਤੀਜੇ ਸਾਹਮਣੇ ਆਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੀ ਤਸਕਰੀ ਨੂੰ ਅੰਤਿਮ ਝਟਕਾ ਦੇਣ ਲਈ ਸ਼ੁਰੂ ਕੀਤੀ ਗਈ ਮੁਹਿੰਮ ਦੇ ਹਿੱਸੇ ਵਜੋਂ 1 ਮਾਰਚ ਤੋਂ ਹੁਣ ਤੱਕ 1259 ਐਫ.ਆਈ.ਆਰ ਦਰਜ ਕੀਤੀਆਂ ਗਈਆਂ ਅਤੇ 1758 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ  ਪੰਜਾਬ ਸਰਕਾਰ ਨੇ ਪਾਣੀ ਸੰਭਾਲ ਨੂੰ ਉਤਸ਼ਾਹਤ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਸਕੀਮ ਤਹਿਤ 9500 ਕਿਸਾਨਾਂ ਨੂੰ 4.34 ਕਰੋੜ ਰੁਪਏ ਵੰਡੇ

ਅੱਜ ਇੱਥੇ ਪੰਜਾਬ ਭਵਨ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪ੍ਰਸ਼ਾਸਨ ਵੱਲੋਂ ਬੁਲਡੋਜ਼ਰ ਦੀ ਵਰਤੋਂ ਕਰਦਿਆਂ 29 ਨਸ਼ਾ ਤਸਕਰਾਂ ਦੀਆਂ ਨਾਜਾਇਜ਼ ਜਾਇਦਾਦਾਂ ਨੂੰ ਵੀ ਢਾਹ ਦਿੱਤਾ ਹੈ, ਜਿਸ ਨਾਲ ਨਸ਼ਿਆਂ ਦੇ ਨਾਜਾਇਜ਼ ਕਾਰੋਬਾਰ ਵਿਰੁੱਧ ਸਖ਼ਤ ਸੰਦੇਸ਼ ਗਿਆ ਹੈ। ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਹੁਣ ਤੱਕ 60 ਲੱਖ ਰੁਪਏ ਦੀ ਡਰੱਗ ਮਨੀ ਸਫਲਤਾਪੂਰਵਕ ਬਰਾਮਦ ਕੀਤੀ ਜਾ ਚੁੱਕੀ ਹੈ।ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਗੇ ਦੱਸਿਆ ਕਿ ਡਰੱਗ ਮਨੀ ਜ਼ਬਤ ਕਰਨ ਤੋਂ ਇਲਾਵਾ ਵੱਡੀ ਮਾਤਰਾ ਵਿੱਚ ਨਸ਼ੀਲੇ ਪਦਾਰਥ ਜਿੰਨ੍ਹਾਂ ਵਿੱਚ 81 ਕਿਲੋਗ੍ਰਾਮ ਹੈਰੋਇਨ, 970 ਕਿਲੋ ਚੂਰਾ ਪੋਸਤ, 51 ਕਿਲੋ ਅਫੀਮ, 10 ਕਿਲੋ ਗਾਂਜਾ, 4 ਕਿਲੋ ਚਰਸ, 1 ਕਿਲੋ ਆਈਸ ਅਤੇ 7,06,714 ਪਾਬੰਦੀਸ਼ੁਦਾ ਦਵਾਈਆਂ ਜ਼ਬਤ ਕੀਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਗ੍ਰਿਫਤਾਰ ਕੀਤੇ ਗਏ ਵਿਅਕਤੀਆਂ ਤੋਂ 22 ਦੋਪਹੀਆ ਵਾਹਨ, 4 ਕਾਰਾਂ, 12 ਪਿਸਤੌਲ ਅਤੇ 8 ਮੋਬਾਈਲ ਫੋਨ ਵੀ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ  ਮੁੱਖ ਮੰਤਰੀ ਦੀ ਅਗਵਾਈ ਹੇਠ ਕੈਬਨਿਟ ਵੱਲੋਂ 21 ਮਾਰਚ ਤੋਂ ਬਜਟ ਸੈਸ਼ਨ ਸੱਦਣ ਦੀ ਪ੍ਰਵਾਨਗੀ

ਨਸ਼ਿਆਂ ਨੂੰ ਜੜੋਂ ਖਤਮ ਕਰਨ ਲਈ ਸਮੂਹਿਕ ਸਮਾਜਿਕ ਯਤਨਾਂ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਸਿਰਫ਼ ਨਸ਼ਾ ਤਸਕਰਾਂ ਵਿਰੁੱਧ ਕਾਨੂੰਨੀ ਕਾਰਵਾਈ ਤੱਕ ਸੀਮਤ ਨਹੀਂ ਹੈ, ਸਗੋਂ ਇਸ ਤਹਿਤ ਸਮਾਜਕ ਸ਼ਮੂਲੀਅਤ ਵਧਾਉਣ ਲਈ ਵਿਦਿਆਰਥੀਆਂ ਅਤੇ ਪੰਚਾਇਤਾਂ ਨਾਲ ਮੀਟਿੰਗਾਂ ਕਰਕੇ ਨਸ਼ਿਆਂ ਦੀ ਰੋਕਥਾਮ ਸਬੰਧੀ ਉਪਾਵਾਂ ‘ਤੇ ਵੀ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਅਤੇ ਸਰਗਰਮ ਸਮਾਜਕ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ ਵਿਦਿਆਰਥੀਆਂ ਨਾਲ 1028 ਮੀਟਿੰਗਾਂ ਅਤੇ 122 ‘ਸੰਪਰਕ’ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ।ਇਸ ਮੌਕੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੀ ਪ੍ਰਭਾਵਸ਼ੀਲਤਾ ਨੂੰ ਹੋਰ ਵਧਾਉਣ ਲਈ ਰਣਨੀਤਕ ਯੋਜਨਾਬੰਦੀ ਕਰਨ ਵਾਸੇਤ ਕੈਬਨਿਟ ਸਬ-ਕਮੇਟੀ ਵੱਲੋਂ 14 ਮਾਰਚ ਨੂੰ ਮੀਟਿੰਗ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਮੀਟਿੰਗ ਚੱਲ ਰਹੇ ਯਤਨਾਂ ਦਾ ਮੁਲਾਂਕਣ ਕਰਨ ਅਤੇ ਮੁਹਿੰਮ ਨੂੰ ਹੋਰ ਵੀ ਪ੍ਰਭਾਵਸ਼ਾਲੀ ਅਤੇ ਤੇਜ਼ ਬਣਾਉਣ ਲਈ ਉਪਾਅ ਕਰਨ ‘ਤੇ ਕੇਂਦਰਿਤ ਹੋਵੇਗੀ।

👉ਹੋਰ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਸਾਡੇ whatsapp group & telegram group ਨਾਲ ਜੁੜੋਂ

🛑https://chat.whatsapp.com/EK1btmLAghfLjBaUyZMcLK

🛑https://t.me/punjabikhabarsaarwebsite

☎️ ਨਿਊਜ਼ ਅਤੇ ਇਸ਼ਤਿਹਾਰਾਂ ਦੇ ਲਈ ਸਾਡੇ whatsapp number +91 94642-76483 ‘ਤੇ ਸੰਪਰਕ ਕਰੋ

LEAVE A REPLY

Please enter your comment!
Please enter your name here

Share post:

spot_img
spot_img

Popular

More like this
Related

ਮੋਗਾ ਵਿੱਚ ਦੇਹ ਵਪਾਰ ਦੇ ਧੰਦੇ ਵਿੱਚ ਸ਼ਾਮਲ ਅਕਾਲੀ ਆਗੂ ਤੇ ਐਮਸੀ ਜਗਜੀਤ ਸਿੰਘ ਜੀਤਾ ਗ੍ਰਿਫ਼ਤਾਰ!

ਅਕਾਲੀ ਆਗੂ ਦੀ ਗ੍ਰਿਫ਼ਤਾਰੀ ਨੇ ਸੁਖਬੀਰ ਬਾਦਲ ਦੇ 'ਪੰਜਾਬ...